23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਕਾਂਗਰਸ-ਸਪਾ ਵਿਚਾਲੇ ਸੀਟਾਂ ਦੀ ਵੰਡ ਬਾਰੇ ਗੱਲਬਾਤ ਸਾਕਾਰਾਤਮਕ

ਨਵੀਂ ਦਿੱਲੀ/ਲਖਨਊ, 23 ਨਵੰਬਰ (ਪੀ. ਟੀ.

ਅਜੀਤ ਡੈਸਕ 24-11-2026
ਨਵੀਂ ਦਿੱਲੀ/ਲਖਨਊ, 23 ਨਵੰਬਰ (ਪੀ. ਟੀ. ਆਈ.)-ਸਮਾਜਵਾਦੀ ਪਾਰਟੀ ਅਤੇ ਕਾਂਗਰਸ ਵਲੋਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਨੂੰ ਅੰਤਿਮ ਰੂਪ ਦਿੱਤੇ ਜਾਣ ਅਤੇ ਸੀਟਾਂ ਦੀ ਵੰਡ ਬਾਰੇ ਸਮਝੌਤੇ ‘ਤੇ ਪਹੁੰਚਣ ਦੀ ਸੰਭਾਵਨਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਗੱਲਬਾਤ ਦਾ ਪਹਿਲਾ ਦੌਰ ਮੁਕੰਮਲ ਕਰਨ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਨਵੀਂ ਦਿੱਲੀ ਵਿਚ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਮੋਦ ਤਿਵਾਰੀ ਦੀ ਰਿਹਾਇਸ਼ ‘ਤੇ ਹੋਈ ਇੱਕ ਸੰਖੇਪ ਮੀਟਿੰਗ ਤੋਂ ਬਾਅਦ, ਦੋਵਾਂ ਪਾਰਟੀਆਂ ਦੇ ਆਗੂਆਂ ਨੇ ਚਰਚਾ ਨੂੰ ਸਕਾਰਾਤਮਕ ਦੱਸਿਆ ਅਤੇ ਉਮੀਦ ਪ੍ਰਗਟਾਈ ਕਿ ਦੋ ਤੋਂ ਚਾਰ ਦਿਨਾਂ ਦੇ ਅੰਦਰ ਸੀਟਾਂ ਦੀ ਵੰਡ ਦੇ ਪ੍ਰਬੰਧ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਸਮਾਜਵਾਦੀ ਪਾਰਟੀ (ਸਪਾ) ਦੇ ਜਨਰਲ ਸਕੱਤਰ ਰਾਮ ਗੋਪਾਲ ਯਾਦਵ ਨੇ ਕਿਹਾ ਕਿ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿਚ ਹੋਈ ਅਤੇ ਦੋਵਾਂ ਧਿਰਾਂ ਨੇ ਇੱਕ ਦੂਜੇ ਦੇ ਵਿਚਾਰ ਸੁਣੇ। ਯਾਦਵ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਅਗਲੇ ਦੋ ਤੋਂ ਤਿੰਨ ਦਿਨਾਂ ਵਿਚ ਗੱਠਜੋੜ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਗੱਲਬਾਤ ਦਾ ਦੂਜਾ ਦੌਰ ਕੱਲ੍ਹ ਹੋਵੇਗਾ। ਮੀਟਿੰਗ ਤੋਂ ਬਾਅਦ ਕਾਂਗਰਸ ਦੇ ਉੱਤਰ ਪ੍ਰਦੇਸ਼ ਇੰਚਾਰਜ ਰਾਜੇਂਦਰ ਪਾਲ ਗੌਤਮ ਨੇ ਕਿਹਾ ਕਿ ਦੋਵੇਂ ਪਾਰਟੀਆਂ ਸਹੀ ਦਿਸ਼ਾ ਵਿੱਚ ਅੱਗੇ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੀਟਿੰਗ ਬਹੁਤ ਵਧੀਆ ਰਹੀ ਅਤੇ ਸਕਾਰਾਤਮਕ ਰਹੀ। ਅਸੀਂ ਬਹੁਤ ਜਲਦੀ ਇੱਕ ਸਮਝੌਤੇ ‘ਤੇ ਪਹੁੰਚ ਜਾਵਾਂਗੇ, ਇਹ ਲਗਭਗ ਤੈਅ ਹੋ ਚੁੱਕਾ ਹੈ।
ਪਿਛਲੀ ਖ਼ਬਰ ਸ਼ਰਧਾਲੂਆਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਕੀਤੇ ਦਰਸ਼ਨ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਦਲ-ਬਦਲੀ ਵਿਰੋਧੀ ਕਾਨੂੰਨ ’ਤੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।