23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ਼ਰਧਾਲੂਆਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਕੀਤੇ ਦਰਸ਼ਨ

ਨਨਕਾਣਾ ਸਾਹਿਬ, 23 ਨਵੰਬਰ (ਹਰਮਿੰਦਰ ਸਿੰਘ, ਜਤਿੰਦਰ ਸਿੰਘ ਰਾਠੌਰ)-ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇ ਜਥੇ ’ਚ ਸ਼ਾਮਿਲ ਸ਼ਰਧਾਲੂਆਂ ਵਲੋਂ ਅੱਜ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕੀਤੇ ਅਤੇ ਬਾਜ਼ਾਰਾਂ ਵਿਚੋਂ ਖਰੀਦੋ ਫਰੋਖਤ ਕੀਤੀ। ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਭਾਰਤ ਤੋਂ 2500 ਦੇ ਕਰੀਬ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਨਨਕਾਣਾ ਸਾਹਿਬ ਵਿਖੇ ਐਤਵਾਰ ਸ਼ਾਮ ਨੂੰ ਪਹੁੰਚਿਆ ਸੀ।

ਅਜੀਤ ਡੈਸਕ 24-11-2026
ਨਨਕਾਣਾ ਸਾਹਿਬ, 23 ਨਵੰਬਰ (ਹਰਮਿੰਦਰ ਸਿੰਘ, ਜਤਿੰਦਰ ਸਿੰਘ ਰਾਠੌਰ)-ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਭਾਰਤ ਤੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇ ਜਥੇ ’ਚ ਸ਼ਾਮਿਲ ਸ਼ਰਧਾਲੂਆਂ ਵਲੋਂ ਅੱਜ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕੀਤੇ ਅਤੇ ਬਾਜ਼ਾਰਾਂ ਵਿਚੋਂ ਖਰੀਦੋ ਫਰੋਖਤ ਕੀਤੀ। ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਭਾਰਤ ਤੋਂ 2500 ਦੇ ਕਰੀਬ ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਨਨਕਾਣਾ ਸਾਹਿਬ ਵਿਖੇ ਐਤਵਾਰ ਸ਼ਾਮ ਨੂੰ ਪਹੁੰਚਿਆ ਸੀ। ਇਸ ਜਥੇ ’ਚ ਸ਼ਾਮਿਲ ਸ਼ਰਧਾਲੂਆਂ ਨੇ ਦੂਸਰੇ ਦਿਨ ਜਿੱਥੇ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾ ਭੇਟ ਕੀਤੀ ਉਥੇ ਨਾਲ ਹੀ ਗੁਰੂ ਨਾਨਕ ਸਾਹਿਬ ਨਾਲ ਸੰਬੰਧਿਤ ਇਤਿਹਾਸਕ ਗੁਰਦੁਆਰਾ ਸ੍ਰੀ ਮਾਲਜੀ ਸਾਹਿਬ, ਗੁਰਦੁਆਰਾ ਸ੍ਰੀ ਪੰਜਵੀਂ ਛੇਵੀਂ ਪਾਤਸ਼ਾਹੀ, ਗੁਰਦੁਆਰਾ ਸ੍ਰੀ ਤੰਬੂ ਸਾਹਿਬ, ਗੁਰਦੁਆਰਾ ਸ੍ਰੀ ਪੱਟੀ ਸਾਹਿਬ, ਗੁਰਦੁਆਰਾ ਸ੍ਰੀ ਬਾਲ ਲੀਲ੍ਹਾ ਸਾਹਿਬ ਗੁਰਦੁਆਰਾ ਸ੍ਰੀ ਕਿਆਰਾ ਸਾਹਿਬ ਦੇ ਦਰਸ਼ਨ ਕੀਤੇ।
ਪਿਛਲੀ ਖ਼ਬਰ ਚੋਣਾਂ ਤੋਂ ਪਹਿਲਾਂ ਸੂਬੇ ’ਚ ਵਿਵਾਦਾਂ ਵਾਲੇ ਅਧਿਕਾਰੀ ਹਟਾਏ ਜਾਣ-ਜਾਖੜ ਅਗਲੀ ਖ਼ਬਰ ਕਾਂਗਰਸ-ਸਪਾ ਵਿਚਾਲੇ ਸੀਟਾਂ ਦੀ ਵੰਡ ਬਾਰੇ ਗੱਲਬਾਤ ਸਾਕਾਰਾਤਮਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।