25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮੁਹਾਲੀ ’ਚ ਪੁਲਿਸ ਮੁਲਾਜ਼ਮ ਦੀ ਮਿੱਥਕੇ ਹੱਤਿਆ ਦੀ ਸਾਜਿਸ਼ ਨਾਕਾਮ ਪਾਕਿਸਤਾਨੀ ਹੈਂਡਲਰਾਂ ਦੇ ਇਸ਼ਾਰੇ ’ਤੇ ਵਾਰਦਾਤ ਨੂੰ ਅੰਜਾਮ ਦੇਣ ਦੀ ਸੀ ਤਿਆਰੀ

ਐੱਸ. ਏ.

ਮੁਲਜ਼ਮ ਨੂੰ ਐੱਸ. ਐੱਸ. ਓ. ਸੀ. ਦੇ ਅਧਿਕਾਰੀ ਅਦਾਲਤ ਵਿਚ ਪੇਸ਼ ਕਰਨ ਲਈ ਲੈ ਕੇ ਜਾਂਦੇ ਹੋਏ । ਅਜੀਤ ਤਸਵੀਰ 25-11-2026
ਐੱਸ. ਏ. ਐੱਸ. ਨਗਰ, 24 ਨਵੰਬਰ (ਕਪਿਲ ਵਧਵਾ)- ਮੁਹਾਲੀ ਵਿਚ ਕਿਸੇ ਪੁਲਿਸ ਮੁਲਾਜ਼ਮ ਨੂੰ ਨਿਸ਼ਾਨਾ ਬਣਾ ਕੇ ਉਸ ਦੀ ਹੱਤਿਆ ਕਰਨ ਦੀ ਸਾਜ਼ਿਸ਼ ਨੂੰ ਐੱਸ. ਐੱਸ. ਓ. ਸੀ. (ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ) ਨੇ ਨਾਕਾਮ ਕਰ ਦਿੱਤਾ ਹੈ। ਮੁੱਢਲੀ ਜਾਂਚ ਅਤੇ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮ ਪਾਕਿਸਤਾਨ ਆਧਾਰਤ ਹੈਂਡਲਰਾਂ ਦੇ ਇਸ਼ਾਰੇ ’ਤੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿਚ ਸਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਜਸਕਰਨ ਸਿੰਘ ਵਾਸੀ ਭਟੋਲੀ ਜ਼ਿਲ੍ਹਾ ਰੂਪਨਗਰ, ਦਿਸ਼ਵ ਸਿੰਘ ਵਾਸੀ ਸੰਧੂ ਕਾਲੋਨੀ ਬਟਾਲਾ ਰੋਡ ਅੰਮ੍ਰਿਤਸਰ ਅਤੇ ਵੰਸ਼ ਬਸੀ ਵਾਸੀ ਵਾਰਡ ਨੰ.5 ਟਿੱਕਾ ਰੋਡ ਭਾਰਦਰੀ ਕਾਲੋਨੀ ਊਨਾ (ਹਿਮਾਚਲ ਪ੍ਰਦੇਸ਼) ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਨੇ ਖਰੜ ਦੇ ਨੂਰ ਵਿਲਾ ਵਿਚ ਫਲੈਟ ਵਿਖੇ ਪਨਾਹ ਲਈ ਹੋਈ ਸੀ। ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਅਤੇ ਗੋਲਾ-ਬਾਰੂਦ ਜੁਟਾਉਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਮੁਲਜ਼ਮਾਂ ਨੂੰ ਕਥਿਤ ਤੌਰ ’ਤੇ ਆਰਥਿਕ ਮਦਦ ਮਿਲਣ ਦਾ ਵੀ ਇਨਪੁੱਟ ਹੈ। ਅਧਿਕਾਰੀਆਂ ਅਨੁਸਾਰ ਹਾਲ ਹੀ ਵਿਚ ਅੰਮ੍ਰਿਤਸਰ ਵਿਚ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਦੀ ਤਰਜ਼ ’ਤੇ ਮੁਹਾਲੀ ਵਰਗੇ ਅਹਿਮ ਜ਼ਿਲ੍ਹੇ ਵਿਚ ਵੀ ਕਿਸੇ ਪੁਲਿਸ ਮੁਲਾਜ਼ਮ ’ਤੇ ਹਮਲਾ ਕਰਨ ਦੀ ਯੋਜਨਾ ਸੀ। ਐੱਸ. ਐੱਸ. ਓ. ਸੀ. ਨੂੰ ਮਿਲੀ ਗੁਪਤ ਸੂਚਨਾ ਕਾਰਨ ਮੁਲਜ਼ਮਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਤਿੰਨ ਮੁਲਜ਼ਮਾਂ ਵਿਚੋਂ ਦੋ ਨੂੰ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ, ਜਦਕਿ ਇਕ ਅਹਿਮ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ।
ਪਿਛਲੀ ਖ਼ਬਰ 54 ਕਰੋੜ ਦੇ ਜ਼ਮੀਨ ਘੁਟਾਲੇ ’ਚ ਤਤਕਾਲੀ ਤਹਿਸੀਲਦਾਰ ਖ਼ਿਲਾਫ਼ ਵੀ ਚੱਲੇਗਾ ਮੁਕੱਦਮਾ, ਅੱਜ ਹੋਵੇਗੀ ਪੇਸ਼ੀ ਅਗਲੀ ਖ਼ਬਰ ਸੱਤਾਧਾਰੀ ‘ਆਪ’, ਕਾਂਗਰਸ ਤੇ ਬਸਪਾ ਸੰਵਿਧਾਨ ਦਿਵਸ ਮੌਕੇ ਕਰਨਗੀਆਂ ਸ਼ਕਤੀ ਪ੍ਰਦਰਸ਼ਨ ਤਿੰਨੇ ਵੱਡੀਆਂ ਸਿਆਸੀ ਪਾਰਟੀਆਂ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।