26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਹਾਂ ਰੈਲੀ ਲਈ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪੁੱਜਾ

ਚੰਡੀਗੜ੍ਹ, 25 ਨਵੰਬਰ (ਪ੍ਰੋ: ਅਵਤਾਰ ਸਿੰਘ)-ਮਹਾਂਰੈਲੀ ਦੇ ਪ੍ਰਬੰਧਾਂ ਲਈ ਸਰਕਾਰੀ ਬੱਸਾਂ ਦੀ ਵਰਤੋਂ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਬਾਅਦ ਮੁੜ ਸ਼ੁਰੂ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਵਿਚ ਮੋਗਾ ਦੇ ਜ਼ਿਲ੍ਹਾ ਮੈਜਿਸਟ੍ਰੇਟ (ਡੀ.

ਅਜੀਤ ਡੈਸਕ 26-11-2026
ਚੰਡੀਗੜ੍ਹ, 25 ਨਵੰਬਰ (ਪ੍ਰੋ: ਅਵਤਾਰ ਸਿੰਘ)-ਮਹਾਂਰੈਲੀ ਦੇ ਪ੍ਰਬੰਧਾਂ ਲਈ ਸਰਕਾਰੀ ਬੱਸਾਂ ਦੀ ਵਰਤੋਂ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਬਾਅਦ ਮੁੜ ਸ਼ੁਰੂ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਵਿਚ ਮੋਗਾ ਦੇ ਜ਼ਿਲ੍ਹਾ ਮੈਜਿਸਟ੍ਰੇਟ (ਡੀ.ਐਮ.) ਵਲੋਂ 24 ਨਵੰਬਰ ਨੂੰ ਜਾਰੀ ਕੀਤਾ ਪੱਤਰ ਪੇਸ਼ ਕੀਤਾ। ਇਹ ਪੱਤਰ ‘ਪੰਜਾਬ ਰਿਕਵਿਜ਼ੀਸ਼ਨਿੰਗ ਐਂਡ ਐਕਵੀਜ਼ੀਸ਼ਨ ਆਫ਼ ਮੂਵੇਬਲ ਪ੍ਰਾਪਰਟੀ ਐਕਟ, 1978’ ਤਹਿਤ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਮਹਾਰੈਲੀ ਲਈ ਸੂਬੇ ਦੀਆਂ ਸਰਕਾਰੀ ਬੱਸਾਂ ਉਪਲਬਧ ਕਰਵਾਉਣ ਦੀ ਮੰਗ ਕੀਤੀ ਗਈ ਹੈ। ਹਾਈ ਕੋਰਟ ਨੇ ਸਰਕਾਰ ਵਲੋਂ ਪੇਸ਼ ਕੀਤੇ ਗਏ ਪੱਤਰ ਨੂੰ ਰਿਕਾਰਡ ’ਤੇ ਲੈਂਦਿਆਂ ਸਪੱਸ਼ਟ ਕੀਤਾ ਕਿ ਮੌਜੂਦਾ ਪਟੀਸ਼ਨ ਵਿਚ ਉਸ ਕਾਨੂੰਨੀ ਵਿਵਸਥਾ ਦੀ ਵੈਧਤਾ ਨੂੰ ਚੁਣੌਤੀ ਨਹੀਂ ਦਿੱਤੀ ਗਈ, ਜਿਸ ਤਹਿਤ ਜ਼ਿਲ੍ਹਾ ਮੈਜਿਸਟਰੇਟ ਨੇ ਸਰਕਾਰੀ ਬੱਸਾਂ ਦੀ ਵਰਤੋਂ ਸੰਬੰਧੀ ਹੁਕਮ ਜਾਰੀ ਕੀਤਾ ਹੈ। ਹਾਲਾਂਕਿ, ਅਦਾਲਤ ਨੇ ਪਟੀਸ਼ਨਕਰਤਾ ਨੂੰ ਮੋਗਾ ਦੇ ਡੀ.ਐਮ. ਵਲੋਂ ਜਾਰੀ ਕੀਤੇ ਗਏ ਉਕਤ ਹੁਕਮ ਨੂੰ ਵੱਖਰੇ ਤੌਰ ’ਤੇ ਚੁਣੌਤੀ ਦੇਣ ਦੀ ਖੁੱਲ੍ਹ ਦੇ ਦਿੱਤੀ ਹੈ। ਇਸ ਨਾਲ ਹੁਣ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮ ਦੀ ਕਾਨੂੰਨੀ ਵੈਧਤਾ ਅਤੇ ਇਸ ਦੇ ਆਧਾਰ ’ਤੇ ਸਰਕਾਰੀ ਬੱਸਾਂ ਦੀ ਵਰਤੋਂ ਦਾ ਮੁੱਦਾ ਵੀ ਸੁਣਵਾਈ ਦੇ ਦਾਇਰੇ ਵਿਚ ਆ ਸਕਦਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਭਲਕੇ (26 ਨਵੰਬਰ) ਸਵੇਰੇ 10 ਵਜੇ ਤੈਅ ਕਰਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ ਹੈ।
ਪਿਛਲੀ ਖ਼ਬਰ ਭਾਜਪਾ ਤੇ ਅਕਾਲੀਆਂ ਦਾ ਗੱਠਜੋੜ ਪੰਜਾਬੀਆਂ ਲਈ ਘਾਤਕ ਸਿੱਧ ਹੋਵੇਗਾ -ਆਰ.ਐੱਮ.ਪੀ.ਆਈ. ਅਗਲੀ ਖ਼ਬਰ ਮਲਿਕਅਰਜੁਨ ਖਡ਼ਗੇ ਮਾਮਲੇ ਨੂੰ ਲੈ ਕੇ ਹਾਈ ਕੋਰਟ ’ਚ ਸੁਣਵਾਈ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।