ਸ੍ਰੀ ਨਨਕਾਣਾ ਸਾਹਿਬ ਵਿਖੇ ਚੋਰੀ ਦੀ ਵਾਰਦਾਤ ਤੋਂ ਬਾਅਦ ਪੁਲਿਸ ਖ਼ਿਲਾਫ਼ ਸਿੰਧੀ ਸੰਗਤ ਵਲੋਂ ਪ੍ਰਦਰਸ਼ਨ
ਅੰਮ੍ਰਿਤਸਰ, 27 ਨਵੰਬਰ (ਸੁਰਿੰਦਰ ਕੋਛੜ)-ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵਾਪਰੀਆਂ ਚੋਰੀ ਦੀਆਂ ਘਟਨਾਵਾਂ ਦੇ ਸਬੰਧ ’ਚ ਉੱਥੋਂ ਦੀ ਸਥਾਨਕ ਪੁਲਿਸ ਵਲੋਂ ਸਹਿਯੋਗ ਨਾ ਦਿੱਤੇ ਜਾਣ ਕਾਰਨ ਪੀੜਤ ਸਿੰਧੀ ਹਿੰਦੂ ਪਰਿਵਾਰਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਬੇਇਨਸਾਫ਼ੀ ਦੇ ਵਿਰੋਧ ’ਚ ਵੱਡੀ ਗਿਣਤੀ ’ਚ ਉਨ੍ਹਾਂ ਨੇ ਸਿਟੀ ਨਨਕਾਣਾ ਸਾਹਿਬ ਪੁਲਿਸ ਥਾਣੇ ਦੇ ਬਾਹਰ ਧਰਨਾ ਦੇ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਅਜੀਤ ਡੈਸਕ
28-11-2026