27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਲਾਵਾਰਿਸ ਵਿੱਤੀ ਸੰਪਤੀਆਂ ਬਾਰੇ ਪਟੀਸ਼ਨ ’ਚ ਉਠਾਈਆਂ ਗਈਆਂ ਚਿੰਤਾਵਾਂ ਦਾ ਕਾਫ਼ੀ ਹੱਦ ਤੱਕ ਹੱਲ ਹੋਇਆ-ਸੁਪਰੀਮ ਕੋਰਟ

ਲਾਵਾਰਿਸ ਵਿੱਤੀ ਸੰਪਤੀਆਂ ਬਾਰੇ ਪਟੀਸ਼ਨ ’ਚ ਉਠਾਈਆਂ ਗਈਆਂ ਚਿੰਤਾਵਾਂ ਦਾ ਕਾਫ਼ੀ ਹੱਦ ਤੱਕ ਹੱਲ ਹੋਇਆ-ਸੁਪਰੀਮ ਕੋਰਟ

ਅਜੀਤ ਡੈਸਕ 28-11-2026

ਨਵੀਂ ਦਿੱਲੀ, 27 ਨਵੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਲਾਵਾਰਿਸ ਵਿੱਤੀ ਸੰਪਤੀਆਂ ਨਾਲ ਸੰਬੰਧਿਤ ਇੱਕ ਪਟੀਸ਼ਨ ਵਿਚ ਉਠਾਈਆਂ ਗਈਆਂ ਮੁੱਖ ਚਿੰਤਾਵਾਂ ਨੂੰ ਅਧਿਕਾਰੀਆਂ ਦੁਆਰਾ ਚੁੱਕੇ ਗਏ ਕਦਮਾਂ ਰਾਹੀਂ ਕਾਫ਼ੀ ਹੱਦ ਤੱਕ ਹੱਲ ਕਰ ਲਿਆ ਗਿਆ ਹੈ।ਜਸਟਿਸ ਵਿਕਰਮ ਨਾਥ ਅਤੇ ਜਸਟਿਸ ਆਰ. ਮਹਾਦੇਵਨ ਦੇ ਬੈਂਚ ਨੇ ਪੱਤਰਕਾਰ ਸੁਚੇਤਾ ਦਲਾਲ ਵਲੋਂ ਦਾਖ਼ਲ ਇੱਕ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ। ਇਸ ਪਟੀਸ਼ਨ ਵਿਚ ਇੱਕ ਕੇਂਦਰੀਕ੍ਰਿਤ ਡਾਟਾਬੇਸ ਬਣਾਉਣ ਦੀ ਮੰਗ ਕੀਤੀ ਗਈ ਸੀ, ਜਿਸ ਵਿਚ ਉਨ੍ਹਾਂ ਲੋਕਾਂ ਦੇ ਬੈਂਕ ਖਾਤਿਆਂ, ਬੀਮਾ ਪਾਲਿਸੀਆਂ, ਜਮ੍ਹਾਂ ਰਾਸ਼ੀਆਂ ਅਤੇ ਡਾਕਘਰ ਦੀਆਂ ਬੱਚਤਾਂ ਬਾਰੇ ਜਾਣਕਾਰੀ ਹੋਵੇ, ਜੋ ਹੁਣ ਇਸ ਦੁਨੀਆ ਵਿਚ ਨਹੀਂ ਰਹੇ। ਜਸਟਿਸ ਨਾਥ ਨੇ ਕਿਹਾ ਕਿ ਉਪਰੋਕਤ ਚਰਚਾ ਅਤੇ ਰਿਕਾਰਡ ‘ਤੇ ਲਿਆਂਦੇ ਗਏ ਬਾਅਦ ਦੇ ਘਟਨਾਕ੍ਰਮਾਂ ਨੂੰ ਦੇਖਦੇ ਹੋਏ, ਸਾਡਾ ਮੰਨਣਾ ਹੈ ਕਿ ਇਸ ਪਟੀਸ਼ਨ ਵਿਚ ਉਠਾਈਆਂ ਗਈਆਂ ਮੁੱਖ ਚਿੰਤਾਵਾਂ ਨੂੰ ਸਬੰਧਤ ਧਿਰਾਂ (ਅਧਿਕਾਰੀਆਂ) ਦੁਆਰਾ ਚੁੱਕੇ ਗਏ ਕਦਮਾਂ ਰਾਹੀਂ ਕਾਫ਼ੀ ਹੱਦ ਤੱਕ ਹੱਲ ਕਰ ਲਿਆ ਗਿਆ ਹੈ।

ਪਿਛਲੀ ਖ਼ਬਰ ਚੋਣਾਂ ਦੇ ਮੱਦੇਨਜ਼ਰ ਪੰਥਕ ਧਿਰਾਂ, ਰੰਘਰੇਟਿਆਂ ਤੇ ਕਿਸਾਨ ਵਰਗ ਨੂੰ ਇਕਜੁੱਟ ਹੋਣਾ ਪਵੇਗਾ-ਮਾਨ ਅਗਲੀ ਖ਼ਬਰ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ 3, 9 ਅਤੇ 11 ਦਸੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।