29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪਾਕਿ ਗੁਰਦੁਆਰਾ ਕਮੇਟੀ ਵਲੋਂ ਸੰਗਤ ਨੂੰ ਭੇਟ ਕੀਤੇ ਗਏ 60 ਹਜ਼ਾਰ ਪਿੰਨੀ ਪ੍ਰਸ਼ਾਦਿ ਦੇ ਪੈਕਟ

ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ’ਚ ਵਰਤਾਉਣ ਲਈ ਇਸ ਵਾਰ 60 ਹਜ਼ਾਰ ਪਿੰਨੀ ਪ੍ਰਸਾਦਿ ਦੇ ਪੈਕਟ ਤਿਆਰ ਕੀਤੇ ਗਏ ਸਨ। ਪੀ.

ਪਿੰਨੀ ਪ੍ਰਸ਼ਾਦਿ ਵਾਲੇ ਪੈਕਟ। ਤਸਵੀਰ ਰਾਹੀਂ : ਸੁਰਿੰਦਰ ਕੋਛੜ 29-11-2026
ਅੰਮ੍ਰਿਤਸਰ, 28 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ’ਚ ਵਰਤਾਉਣ ਲਈ ਇਸ ਵਾਰ 60 ਹਜ਼ਾਰ ਪਿੰਨੀ ਪ੍ਰਸਾਦਿ ਦੇ ਪੈਕਟ ਤਿਆਰ ਕੀਤੇ ਗਏ ਸਨ। ਪੀ. ਐੱਸ. ਜੀ. ਪੀ. ਸੀ. ਵਲੋਂ ਪਿੰਨੀ ਪ੍ਰਸਾਦਿ ਵਿਤਰਨ ਦੀ ਸਾਰੀ ਜ਼ਿੰਮੇਵਾਰੀ ਕਮੇਟੀ ਦੇ ਉਪ ਪ੍ਰਧਾਨ ਮਹੇਸ਼ ਸਿੰਘ ਨੂੰ ਸੌਂਪੀ ਗਈ ਹੈ। ਜਿਨ੍ਹਾਂ ਦੀ ਦੇਖ-ਰੇਖ ’ਚ ਸੰਗਤ ਲਈ ਬਿਲਕੁਲ ਮੁਫ਼ਤ ਵਰਤਾਏ ਜਾਣ ਵਾਲੇ ਪਿੰਨੀ ਪ੍ਰਸਾਦਿ ਦੇ ਸਟਾਲ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਹਸਨ ਅਬਦਾਲ ’ਚ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਲਾਹੌਰ ’ਚ ਗੁਰਦੁਆਰਾ ਡੇਰਾ ਸਾਹਿਬ ਵਿਖੇ ਲਗਾਏ ਗਏ ਅਤੇ ਜਥੇ ਦੀ ਭਾਰਤ ਵਾਪਸੀ ਮੌਕੇ ਇਕ ਦਸੰਬਰ ਨੂੰ ਵਾਹਗਾ ਸਰਹੱਦ ਵਿਖੇ ਵੀ ਸੰਗਤ ’ਚ ਪਿੰਨੀ ਪ੍ਰਸਾਦਿ ਵਰਤਾਇਆ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਦੇ ਪ੍ਰਸ਼ਾਸਕੀ ਸਕੱਤਰ, ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਅਗਲੀ ਖ਼ਬਰ ਨਗਰ ਨਿਗਮ ਤੇ ਕੌਂਸਲ ਚੋਣਾਂ ’ਚ ਪਟਿਆਲਾ ’ਚ 43, ਬਾਘਾ ਪੁਰਾਣਾ ਤੇ ਧਰਮਕੋਟ ’ਚ 64 ਫ਼ੀਸਦੀ ਵੋਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।