28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

253.66 ਕਰੋੜ ਦੀਆਂ ਜਾਇਦਾਦਾਂ ਕੁਰਕ

ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ) -ਨਿਊ ਚੰਡੀਗੜ੍ਹ ਦੇ ਰੀਅਲ ਅਸਟੇਟ ਖੇਤਰ ਵਿਚ ਚਰਚਿਤ ਸਨਟੇਕ ਸਿਟੀ ਪ੍ਰਾਜੈਕਟ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

ਅਜੀਤ ਡੈਸਕ 29-11-2026
ਚੰਡੀਗੜ੍ਹ, 28 ਨਵੰਬਰ (ਸੰਦੀਪ ਕੁਮਾਰ ਮਾਹਨਾ) -ਨਿਊ ਚੰਡੀਗੜ੍ਹ ਦੇ ਰੀਅਲ ਅਸਟੇਟ ਖੇਤਰ ਵਿਚ ਚਰਚਿਤ ਸਨਟੇਕ ਸਿਟੀ ਪ੍ਰਾਜੈਕਟ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੱਡੀ ਕਾਰਵਾਈ ਕੀਤੀ ਹੈ। ਜ਼ਮੀਨ ਮਾਲਕਾਂ ਦੇ ਜਾਅਲੀ ਦਸਖ਼ਤਾਂ ਅਤੇ ਅੰਗੂਠੇ ਦੇ ਨਿਸ਼ਾਨਾਂ ਰਾਹੀਂ ਪ੍ਰੋਜੈਕਟ ਲਈ ਲੋੜੀਂਦੀਆਂ ਸਰਕਾਰੀ ਪ੍ਰਵਾਨਗੀਆਂ ਹਾਸਲ ਕਰਨ ਅਤੇ ਇਸ ਰਾਹੀਂ ਕਰੋੜਾਂ ਰੁਪਏ ਦੀ ਕਮਾਈ ਕਰਨ ਦੇ ਦੋਸ਼ਾਂ ਤਹਿਤ ਜਾਂਚ ਏਜੰਸੀ ਨੇ 253.66 ਕਰੋੜ ਰੁਪਏ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਕੁਰਕ ਕੀਤੀਆਂ ਹਨ। ਈ.ਡੀ. ਦੀ ਜਾਂਚ ਵਿਚ ਇਸ ਮਾਮਲੇ ਨਾਲ ਜੁੜੀ ਅਪਰਾਧਿਕ ਕਮਾਈ ਦਾ ਅੰਕੜਾ 348 ਕਰੋੜ ਰੁਪਏ ਤੋਂ ਵੱਧ ਪਹੁੰਚ ਗਿਆ ਹੈ। ਈ.ਡੀ. ਦੇ ਜਲੰਧਰ ਜ਼ੋਨਲ ਦਫ਼ਤਰ ਵਲੋਂ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐਮ.ਐਲ.ਏ.) ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਇਹ ਜਾਂਚ ਅਜੈ ਸਹਿਗਲ, ਇੰਡੀਅਨ ਕੋ-ਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਲਿਮਟਿਡ, ਏ.ਬੀ.ਐੱਸ. ਟਾਊਨਸ਼ਿਪ ਪ੍ਰਾਈਵੇਟ ਲਿਮਟਿਡ (ਪਹਿਲਾਂ ਵੀ.ਆਰ.ਐੱਸ. ਟਾਊਨਸ਼ਿਪ ਪ੍ਰਾਈਵੇਟ ਲਿਮਟਿਡ) ਅਤੇ ਹੋਰਨਾਂ ਵਿਰੁੱਧ ਕੀਤੀ ਜਾ ਰਹੀ ਹੈ। ਈ.ਡੀ. ਦੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਸਨਟੇਕ ਸਿਟੀ ਪ੍ਰੋਜੈਕਟ ਲਈ ਜ਼ਮੀਨ ਦੀ ਵਰਤੋਂ ਵਿਚ ਤਬਦੀਲੀ (ਸੀ.ਐੱਲ.ਯੂ.) ਦੀ ਪ੍ਰਵਾਨਗੀ ਹਾਸਲ ਕਰਨ ਵਾਸਤੇ ਲਗਭਗ 30.49 ਏਕੜ ਜ਼ਮੀਨ ਦੇ ਮਾਲਕਾਂ ਦੇ ਕਥਿਤ ਤੌਰ ’ਤੇ ਜਾਅਲੀ ਦਸਤਖ਼ਤ ਅਤੇ ਅੰਗੂਠੇ ਦੇ ਨਿਸ਼ਾਨ ਵਾਲੇ ਸਹਿਮਤੀ ਪੱਤਰ ਤਿਆਰ ਕੀਤੇ ਗਏ ਸਨ। ਈ.ਡੀ. ਅਨੁਸਾਰ ਇਹ ਦਸਤਾਵੇਜ਼ ਉਸ ਸਮੇਂ ਸੁਸਾਇਟੀ ਦੇ ਸਕੱਤਰ ਰਹੇ ਅਜੈ ਸਹਿਗਲ ਦੇ ਕਹਿਣ ’ਤੇ ਤਿਆਰ ਕਰਵਾਏ ਗਏ ਅਤੇ ਬਾਅਦ ਵਿਚ ਪੰਜਾਬ ਦੇ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਕੋਲ ਜਮ੍ਹਾਂ ਕਰਵਾਏ ਗਏ। ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ ’ਤੇ 108.58 ਏਕੜ ਜ਼ਮੀਨ ਲਈ 3 ਜੂਨ, 2016 ਨੂੰ ਸੀ.ਐੱਲ.ਯੂ. ਦੀ ਪ੍ਰਵਾਨਗੀ ਹਾਸਲ ਕੀਤੀ ਗਈ। ਇਸ ਤੋਂ ਬਾਅਦ ਪ੍ਰੋਜੈਕਟ ਦਾ ਲੇਆਉਟ ਪਲਾਨ ਮਨਜ਼ੂਰ ਹੋਇਆ, ਗਮਾਡਾ ਵਲੋਂ 20 ਮਾਰਚ, 2018 ਨੂੰ ਲਾਇਸੈਂਸ ਜਾਰੀ ਕੀਤਾ ਗਿਆ ਅਤੇ ਪ੍ਰੋਜੈਕਟ ਦੀ ਰਜਿਸਟ੍ਰੇਸ਼ਨ ਰੇਰਾ ਪੰਜਾਬ ਕੋਲ ਕਰਵਾਈ ਗਈ।
ਪਿਛਲੀ ਖ਼ਬਰ ਮਾਨਸਾ ਵਿਚ ਨਾਲੇ ’ਚ ਡਿੱਗਣ ਕਰ ਕੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅੱਜ ਵਾਰਾਨਸੀ ਵਿਖੇ ਕਰਵਾਇਆ ਜਾਵੇਗਾ ਕੀਰਤਨ ਸਮਾਗਮ-ਸੌਂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।