04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਕਸ਼ਮੀਰ ਸਿੰਘ ਕਾਲਾ ਐਸ.ਸੀ. ਵਿੰਗ ਹਲਕਾ ਬਾਘਾ ਪੁਰਾਣਾ ਦੇ ਕੋਆਰਡੀਨੇਟਰ ਨਿਯੁਕਤ <br/>

ਅਜੀਤ ਡੈਸਕ 02-01-2026
ਠੱਠੀ ਭਾਈ, 1 ਜਨਵਰੀ (ਜਗਰੂਪ ਸਿੰਘ ਮਠਾੜੂ)- ਆਮ ਆਦਮੀ ਪਾਰਟੀ ਵਿਚ ਪਿਛਲੇ ਲੰਬੇ ਸਮੇਂ ਤੋਂ ਨਿਰਸਵਾਰਥ ਸੇਵਾਵਾਂ ਨਿਭਾ ਰਹੇ ਪਿੰਡ ਮੱਲਕੇ ਵਾਸੀ ਕਸ਼ਮੀਰ ਸਿੰਘ ਕਾਲਾ ਨੂੰ ਪਾਰਟੀ ਵਲੋਂ ਬਲਾਕ ਬਾਘਾ ਪੁਰਾਣਾ ਹਲਕੇ ਦੇ ਐਸ.ਸੀ. ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਪਾਰਟੀ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ਕਸ਼ਮੀਰ ਸਿੰਘ ਕਾਲਾ ਨੇ ਹਮੇਸ਼ਾ ਪਾਰਟੀ ਦੀ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਇਮਾਨਦਾਰੀ ਅਤੇ ਲਗਨ ਨਾਲ ਕੰਮ ਕੀਤਾ ਹੈ | ਉਨ੍ਹਾਂ ਦੀ ਨਿਯੁਕਤੀ ਨਾਲ ਐਸ.ਸੀ. ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਬਲਾਕ ਬਾਘਾ ਪੁਰਾਣਾ 'ਚ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਵੇਗੀ | ਨਿਯੁਕਤੀ 'ਤੇ ਖ਼ੁਸ਼ੀ ਜਤਾਉਂਦਿਆਂ ਕਸ਼ਮੀਰ ਸਿੰਘ ਕਾਲਾ ਨੇ ਪਾਰਟੀ ਦੀ ਹਾਈ ਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ |

ਪਿਛਲੀ ਖ਼ਬਰ ਧਾਰਮਿਕ ਥਾਵਾਂ 'ਤੇ ਨਤਮਸਤਕ ਹੋ ਕੇ ਲੋਕਾਂ ਨੇ ਮਨਾਇਆ ਨਵਾਂ ਸਾਲ ਅਗਲੀ ਖ਼ਬਰ ਸਫ਼ਰ-ਏ-ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਸੰਧਵਾਂ ਵਿਖੇ ਧਾਰਮਿਕ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।