05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਵਿਧਾਇਕ ਲਾਡੀ ਢੋਸ ਨੇ ਹਲਕਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ <br/>

ਅਜੀਤ ਡੈਸਕ 02-01-2026
ਕਿਸ਼ਨਪੁਰਾ ਕਲਾਂ, 1 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)- ਨਵਾਂ ਵਰ੍ਹਾ 2026 ਸਮੂਹ ਧਰਮਕੋਟ ਹਲਕਾ ਨਿਵਾਸੀਆਂ ਲਈ ਖ਼ੁਸ਼ੀਆਂ ਤੇ ਖੇੜਿਆਂ ਭਰਿਆ ਹੋਵੇ | ਇਹ ਹੀ ਮੇਰੀ ਕਾਮਨਾ ਗੁਰੂ ਸਾਹਿਬ ਦੇ ਚਰਨਾਂ ਵਿਚ ਹੈ | ਇਹ ਪ੍ਰਗਟਾਵਾ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਵਿਧਾਇਕ ਲਾਡੀ ਢੋਸ ਨੇ ਕਾਮਨਾ ਕਰਦਿਆਂ ਕਿਹਾ ਕਿ ਨਵਾਂ ਸਾਲ ਸਾਰਿਆਂ ਦੇ ਜੀਵਨ ਵਿਚ ਖ਼ੁਸ਼ੀ, ਸ਼ਾਂਤੀ, ਸਿਹਤ ਅਤੇ ਖ਼ੁਸ਼ਹਾਲੀ ਲਿਆਵੇ ਅਤੇ ਹਰੇਕ ਪਰਿਵਾਰ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ 'ਤੇ ਲੈ ਜਾਵੇ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਚੁਣੌਤੀਆਂ ਦੇ ਨਾਲ-ਨਾਲ ਪ੍ਰਾਪਤੀਆਂ ਵੀ ਦੇਖੀਆਂ ਹਨ | ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਕਿਹਾ ਕਿ ਮੇਰੀ ਵਾਹਿਗੁਰੂ ਜੀ ਦੇ ਚਰਨਾਂ ਵਿਚ ਇਹ ਬੇਨਤੀ ਹੈ ਕਿ ਨਵਾਂ ਸਾਲ 2026 ਸਮੂਹ ਹਲਕੇ ਲਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਤਰੱਕੀਆਂ ਤੇ ਬੁਲੰਦੀਆਂ ਨੂੰ ਛੂਹੇ | ਅੰਤ ਵਿਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਲੱਖ-ਲੱਖ ਵਧਾਈਆਂ ਦਿੱਤੀਆਂ |

ਪਿਛਲੀ ਖ਼ਬਰ ਨਸ਼ਾ ਕਰਨ ਤੋਂ ਰੋਕਣ 'ਤੇ ਕਿਰਚ ਮਾਰ ਕੇ ਕੀਤਾ ਜ਼ਖਮੀ ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।