07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਪੁਲਿਸ ਸਟੇਸ਼ਨ ਬਾਘਾ ਪੁਰਾਣਾ ਵਿਖੇ ਪਾਠ ਦੇ ਭੋਗ ਪਾਏ <br/>

ਅਜੀਤ ਡੈਸਕ 02-01-2026
ਬਾਘਾ ਪੁਰਾਣਾ, 1 ਜਨਵਰੀ (ਟਿੰਕੂ ਕਾਠਪਾਲ)-ਨਵੇਂ ਸਾਲ ਆਮਦ ਨੂੰ ਸ਼ਰਧਾ ਤੇ ਭਗਤੀ ਨਾਲ ਮਨਾਉਂਦਿਆਂ ਪੁਲਿਸ ਸਟੇਸ਼ਨ ਬਾਘਾ ਪੁਰਾਣਾ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸ਼ਹਿਰ ਅਤੇ ਇਲਾਕੇ ਦੀ ਸੁੱਖ ਸ਼ਾਂਤੀ, ਅਮਨ ਕਾਨੂੰਨ ਅਤੇ ਲੋਕਾਂ ਦੀ ਖ਼ੁਸ਼ਹਾਲੀ ਦੀ ਅਰਦਾਸ ਕੀਤੀ ਗਈ | ਸ੍ਰੀ ਸੁਖਮਨੀ ਸਾਹਿਬ ਪਾਠ ਭੋਗ ਦੌਰਾਨ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ, ਡੀ.ਐਸ.ਪੀ. ਬਾਘਾ ਪੁਰਾਣਾ ਦਲਵੀਰ ਸਿੰਘ ਸਿੱਧੂ, ਥਾਣਾ ਮੁਖੀ ਬਾਘਾ ਪੁਰਾਣਾ ਜਤਿੰਦਰ ਸਿੰਘ, ਥਾਣਾ ਮੁਖੀ ਸਮਾਲਸਰ ਕਮਲਜੀਤ ਸਿੰਘ, ਏ.ਐਸ.ਆਈ. ਜਗਸੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਵਿਸ਼ੇਸ਼ ਤੌਰ 'ਤੇ ਪੁੱਜੇ ਸੰਤ ਬਾਬਾ ਗੁਰਦੀਪ ਸਿੰਘ ਚੰਦ ਪੁਰਾਣਾ ਵਾਲਿਆਂ ਨੇ ਸਭ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਣੇ ਜੀਵਨ 'ਚ ਆਪਸੀ ਭਾਈਚਾਰਾ, ਸਹਿਯੋਗ ਅਤੇ ਸ਼ਾਂਤੀ ਨਾਲ ਬਿਤਾਉਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਡੀ.ਐਸ.ਪੀ. ਦਲਬੀਰ ਸਿੰਘ ਸਿੱਧੂ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਸਟੇਸ਼ਨ ਸਿਰਫ਼ ਕਾਨੂੰਨ ਵਿਵਸਥਾ ਲਈ ਹੀ ਨਹੀਂ ਸਗੋਂ ਸਮਾਜਿਕ ਅਤੇ ਧਾਰਮਿਕ ਸਾਂਝ ਮਜ਼ਬੂਤ ਕਰਨ ਲਈ ਵੀ ਸਦਾ ਯਤਨਸ਼ੀਲ ਰਹਿੰਦਾ ਹੈ |

ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਦੀ ਹੋਈ ਮੀਟਿੰਗ ਅਗਲੀ ਖ਼ਬਰ ਬਾਘਾ ਪੁਰਾਣਾ 'ਚ ਪਦਮ ਵਿਭੂਸ਼ਨ ਰਤਨ ਟਾਟਾ ਨੂੰ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।