07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਅੱਜ <br/>

ਅਜੀਤ ਡੈਸਕ 02-01-2026
ਨਿਹਾਲ ਸਿੰਘ ਵਾਲਾ, 1 ਜਨਵਰੀ (ਪਲਵਿੰਦਰ ਸਿੰਘ ਟਿਵਾਣਾ)-ਸੱਚਖੰਡ ਵਾਸੀ ਸੰਤ ਬਾਬਾ ਬਚਿੱਤਰ ਸਿੰਘ ਦੁਆਰਾ ਬਹੁਤ ਸਾਲ ਪਹਿਲਾਂ ਸ਼ੁਰੂ ਕੀਤੀ ਮਰਿਆਦਾ 'ਤੇ ਚਲਦਿਆਂ ਪਿੰਡ ਦੀਪ ਗੜ੍ਹ ਦੇ ਗੁਰਦੁਆਰਾ ਸਾਹਿਬ ਵਿਖੇ ਹਰ ਵਰ੍ਹੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਂਦੇ ਹਨ | ਗੁਰੂਘਰ ਦੀ ਸੇਵਾਦਾਰ ਬੀਬੀ ਚਰਨਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਸ਼ੁਰੂ ਕੀਤੀ ਲੜੀਵਾਰ ਅਖੰਡ ਪਾਠਾਂ ਦੀ ਸੰਪੂਰਨਤਾ 2 ਜਨਵਰੀ ਨੂੰ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਪਿੰਡ ਅਤੇ ਇਲਾਕੇ ਦੀ ਸੰਗਤ ਵਲੋਂ ਕੀਤੀ ਸੇਵਾ ਸਦਕਾ 5 ਨਵੰਬਰ ਤੋਂ ਸ਼ੁਰੂ ਹੋਏ 29 ਅਖੰਡ ਪਾਠ ਪੂਰਨ ਗੁਰਮਰਿਆਦਾ ਅਨੁਸਾਰ ਸੰਪੂਰਨ ਹੋਏ ਹਨ | ਗੁਰੂਘਰ ਦੇ ਹੈੱਡ ਗ੍ਰੰਥੀ ਭਾਈ ਅਮਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿਚ ਦੂਰ ਦੁਰੇਡੇ ਦੀ ਸੰਗਤ ਸਮੇਤ ਪਿੰਡ ਵਾਸੀਆਂ ਨੇ ਵੱਡੀ ਤਾਦਾਦ ਵਿਚ ਦਿਨ ਰਾਤ ਸੇਵਾ ਕਰਕੇ ਆਪਣਾ ਜੀਵਨ ਸਫਲ ਕੀਤਾ ਹੈ ਅਤੇ ਸਮਾਪਤੀ ਮੌਕੇ ਵੀ ਵੱਡੀ ਗਿਣਤੀ ਵਿਚ ਸੰਗਤ ਹਾਜ਼ਰੀ ਭਰੇਗੀ | ਸਮਾਪਤੀ ਸਮੇਂ ਕੀਰਤਨ ਅਤੇ ਕਥਾ ਵੀ ਕੀਤੀ ਜਾਵੇਗੀ | ਇਸ ਮੌਕੇ ਪਾਠੀ ਸਿੰਘਾਂ, ਹੋਰ ਸੇਵਾਦਾਰਾਂ ਅਤੇ ਅਖੰਡ ਪਾਠਾਂ ਦੀ ਸੇਵਾ ਕਰਵਾਉਣ ਵਾਲੇ ਸੇਵਕਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ |

ਪਿਛਲੀ ਖ਼ਬਰ ਮਾਣੂੰਕੇ ਵਿਖੇ ਨਵੇਂ ਵਰ੍ਹੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।