07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਹੈਰੋਇਨ ਸਮੇਤ 1 ਕਾਬੂ

ਅਜੀਤ ਡੈਸਕ 02-01-2026
ਬਠਿੰਡਾ, 1 ਜਨਵਰੀ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 03 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਹਰਜਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਅਮਰਪੁਰਾ ਬਸਤੀ ਰੋਡ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਜਸਵਿੰਦਰ ਸਿੰਘ ਵਾਸੀ ਨਰੂਆਣਾ ਵਜੋਂ ਹੋਈ ਹੈ | ਜਿਸ 'ਤੇ ਥਾਣਾ ਕੈਨਾਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਪੱਤਰਕਾਰਾਂ ਤੇ ਸੋਸ਼ਲ ਮੀਡੀਆ ਕਾਰਕੁਨਾਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੀਡੀਆ ਜਗਤ ਵਲੋਂ ਸਖ਼ਤ ਨਿਖੇਧੀ ਅਗਲੀ ਖ਼ਬਰ ਖੇਡ ਵਿਭਾਗ ਵਲੋਂ ਲਾਜਵੰਤੀ ਸਟੇਡੀਅਮ 'ਚ ਨਵੇਂ ਸਾਲ ਦੀ ਆਮਦ 'ਤੇ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।