07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਆਧਾਰ ਕਾਰਡਾਂ ਨੂੰ ਅੱਪਡੇਟ ਕਰਵਾਉਣਾ ਲਾਜ਼ਮੀ-ਡਿਪਟੀ ਕਮਿਸ਼ਨਰ

ਅਜੀਤ ਡੈਸਕ 03-01-2026
ਮੋਗਾ, 2 ਜਨਵਰੀ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਿ ਉਹ ਆਪਣੇ ਅਤੇ ਆਪਣੇ ਬੱਚਿਆਂ ਦੇ ਆਧਾਰ ਕਾਰਡ ਸਮੇਂ-ਸਮੇਂ 'ਤੇ ਅੱਪਡੇਟ ਕਰਵਾਉਣ ਤਾਂ ਜੋ ਵੱਖ-ਵੱਖ ਸਰਕਾਰੀ ਸੇਵਾਵਾਂ ਤੇ ਸਕੀਮਾਂ ਦਾ ਲਾਭ ਲੈਣ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਆਧਾਰ ਅੱਪਡੇਟ ਨਾ ਹੋਣ ਦੀ ਸੂਰਤ ਵਿਚ ਨਾਗਰਿਕਾਂ ਨੂੰ ਕਈ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਸਕਦਾ ਹੈ | ਯੂ. ਆਈ. ਡੀ. ਏ.ਆਈ. ਦੀਆਂ ਹਦਾਇਤਾਂ ਅਨੁਸਾਰ 5 ਤੋਂ 7 ਸਾਲ ਅਤੇ 15 ਤੋਂ 17 ਸਾਲ ਦੀ ਉਮਰ ਦੇ ਬੱਚਿਆਂ ਦਾ ਆਧਾਰ ਕਾਰਡ ਬਾਇਓਮੀਟਿ੍ਕ ਜਿਸ ਵਿਚ ਫਿੰਗਰ ਪਿੰ੍ਰਟ, ਆਇਰਿਸ ਅਤੇ ਚਿਹਰਾ ਆਦਿ ਅੱਪਡੇਟ ਕਰਵਾਉਣਾ ਲਾਜ਼ਮੀ ਹੈ | ਸਾਗਰ ਸੇਤੀਆ ਨੇ ਦੱਸਿਆ ਕਿ 10 ਸਾਲ ਤੋਂ ਪੁਰਾਣੇ ਆਧਾਰ ਕਾਰਡਾਂ ਨੂੰ ਵੀ ਅੱਪਡੇਟ ਕਰਵਾਉਣਾ ਜ਼ਰੂਰੀ ਹੈ, ਜਿਸ ਵਿਚ ਬਾਇਓਮੀਟਿ੍ਕ ਦੇ ਨਾਲ-ਨਾਲ ਪਤੇ ਦਾ ਸਬੂਤ ਵੀ ਅੱਪਡੇਟ ਕੀਤਾ ਜਾ ਸਕਦਾ ਹੈ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਨੰਬਰ ਅਤੇ ਦਸਤਾਵੇਜ਼ਾਂ ਨੂੰ ਆਧਾਰ ਨਾਲ ਅੱਪਡੇਟ ਰੱਖਣ ਤਾਂ ਜੋ ਡੀਬੀਟੀ ਸਮੇਤ ਹੋਰ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਮਿਲ ਸਕੇ | ਦਸਤਾਵੇਜ਼ ਅੱਪਡੇਟ ਕਰਨ ਦੀ ਇਹ ਸੁਵਿਧਾ ਮਾਈ ਆਧਾਰ ਪੋਰਟਲ ਰਾਹੀਂ ਆਨਲਾਈਨ ਜਾਂ ਕਿਸੇ ਵੀ ਆਧਾਰ ਨਾਮਾਂਕਨ ਕੇਂਦਰ 'ਤੇ ਉਪਲਬਧ ਹੈ |

ਪਿਛਲੀ ਖ਼ਬਰ ਪੰਜਾਬ ਰਾਜ ਵਪਾਰੀ ਕਮਿਸ਼ਨ ਨੇ ਇਕ ਵਾਰ ਬੰਦੋਬਸਤ ਯੋਜਨਾ ਨੂੰ ਵਧਾਉਣ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾ... ਅਗਲੀ ਖ਼ਬਰ ਸੀਤ ਲਹਿਰ ਸਮੇਂ ਬੱਚਿਆਂ ਅਤੇ ਬਜ਼ੁਰਗਾਂ ਦਾ ਵਧੇਰੇ ਖ਼ਿਆਲ ਰੱਖਣ ਦੀ ਜ਼ਰੂਰਤ - ਡਾ: ਬਾਜਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।