19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਖੋ-ਖੋ ਮੁਕਾਬਲੇ 'ਚ ਸੈਕੰਡਰੀ ਸਕੂਲ ਹਿੰਮਤਪੁਰਾ ਦੀ ਖਿਡਾਰਨ ਨੇ ਸੋਨ ਤਗਮਾ ਜਿੱਤਿਆ

ਅਜੀਤ ਡੈਸਕ 22-01-2026
ਨਿਹਾਲ ਸਿੰਘ ਵਾਲਾ, 21 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿੰਮਤਪੁਰਾ ਦੀ ਵਿਦਿਆਰਥਣ ਰੇਨੂ ਨੈਸ਼ਨਲ ਪੱਧਰੀ ਖੋ-ਖੋ ਚੈਂਪੀਅਨਸ਼ਿਪ (ਸੂਰਤ ਗੁਜਰਾਤ) 'ਚ ਪੰਜਾਬ ਟੀਮ ਦੀ ਅਗਵਾਈ ਕਰਦਿਆਂ ਮਹਾਰਾਸ਼ਟਰ ਨੂੰ ਹਰਾ ਕੇ ਨੈਸ਼ਨਲ ਚੈਂਪੀਅਨ ਬਣੀ ਅਤੇ ਨੈਸ਼ਨਲ ਗੋਲਡ ਮੈਡਲ ਹਾਸਲ ਕੀਤਾ | ਇਸ ਮੌਕੇ ਸਕੂਲ ਕੈਂਪਸ 'ਚ ਸਕੂਲ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ, ਪਤਵੰਤੇ ਸੱਜਣਾਂ, ਐਨ.ਆਰ.ਆਈ. ਵੀਰਾਂ ਅਤੇ ਬਾਬਾ ਜੀਤ ਸਿੰਘ ਗੁਰਦੁਆਰਾ ਮਲ੍ਹੋ ਸ਼ਹੀਦ ਵਾਲਿਆਂ ਦੀ ਯੋਗ ਅਗਵਾਈ ਹੇਠ ਰੱਖੇ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਇਸ ਵਿਦਿਆਰਥਣ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਸਕੂਲ ਦੀ ਇਕ ਹੋਰ ਵਿਦਿਆਰਥਣ ਰਾਣੀ ਓਰਾਓ ਜਿਸ ਨੇ ਓਪਨ ਨੈਸ਼ਨਲ ਪੱਧਰੀ ਖੋ-ਖੋ ਚੈਂਪੀਅਨਸ਼ਿਪ (ਹਰਿਆਣਾ) 'ਚ ਦੂਸਰਾ ਸਥਾਨ ਹਾਸਲ ਕਰਦਿਆਂ ਸਿਲਵਰ ਮੈਡਲ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਸਕੂਲ ਦੀਆਂ ਹੋਰਨਾਂ ਖਿਡਾਰਨਾਂ ਜਿਨ੍ਹਾਂ ਨੇ ਰਾਜ ਪੱਧਰੀ ਖੇਡਾਂ 'ਚ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ, ਉਨ੍ਹਾਂ ਨੂੰ ਵੀ ਸਨਮਾਨ ਦੇ ਕੇ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਉਚੇਚੇ ਤੌਰ 'ਤੇ ਮਾਸਟਰ ਗੁਰਬਖ਼ਸ਼ ਸਿੰਘ ਜੈਦ ਸਿੱਧੂ ਅਤੇ ਰੁਪਿੰਦਰ ਸਿੰਘ ਸਿੱਧੂ ਆਸਟੇ੍ਰਲੀਆ ਹਾਜ਼ਰ ਹੋਏ | ਇਸ ਮੌਕੇ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਡੀ.ਪੀ.ਆਈ. ਜਗਮੀਤ ਸਿੰਘ ਲੁਹਾਰਾ ਦੀ ਅਣਥੱਕ ਮਿਹਨਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਸਟੇਜ ਦੀ ਕਾਰਵਾਈ ਚਰਨਜੀਤ ਸਿੰਘ ਅਤੇ ਮੈਡਮ ਜਸਵਿੰਦਰ ਕੌਰ ਨੇ ਬਾਖ਼ੂਬੀ ਨਿਭਾਈ ਗਈ | ਇਸ ਸਮੇਂ ਵੱਖ-ਵੱਖ ਦਾਨੀ ਸੱਜਣਾਂ ਵਲੋਂ ਬੱਚਿਆਂ ਦੀ ਹੌਸਲਾ ਅਫਜਾਈ ਅਤੇ ਡਾਈਟ ਦੇ ਲਈ ਹਜ਼ਾਰਾਂ ਰੁਪਏ ਦੀ ਵਿੱਤੀ ਸਹਾਇਤਾ ਕੀਤੀ ਗਈ | ਬਾਬਾ ਜੀਤ ਸਿੰਘ ਮਲ੍ਹੋ ਸ਼ਹੀਦ ਵਾਲਿਆਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿੰਮਤਪੁਰਾ ਦੇ ਵਿਦਿਆਰਥੀਆਂ ਵਲੋਂ ਵਿੱਦਿਆ ਅਤੇ ਰਾਸ਼ਟਰੀ ਅਤੇ ਰਾਜ ਪੱਧਰ 'ਤੇ ਖੇਡਾਂ ਦੇ ਖੇਤਰ ਦੇ 'ਚ ਮੱਲ੍ਹਾਂ ਮਾਰਨ ਵਾਲੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਅਮਨਦੀਪ ਸਿੰਘ ਮਾਛੀਕੇ ਵਲੋਂ ਇਸ ਸਮਾਗਮ 'ਚ ਪੁੱਜੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਸ ਮੌਕੇ ਸਾਬਕਾ ਪਿ੍ੰਸੀਪਲ ਕਰਨੈਲ ਸਿੰਘ ਸਿੱਧੂ, ਚੇਅਰਮੈਨ ਅਜੈਬ ਸਿੰਘ, ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਸਿੱਧੂ, ਡਾ. ਜਗਸੀਰ ਸਿੰਘ, ਬਲਾਕ ਸੰਮਤੀ ਚੇਅਰਮੈਨ ਲਛਮਣ ਸਿੰਘ, ਸਰਪੰਚ ਬਾਦਲ ਸਿੰਘ ਹਿੰਮਤਪੁਰਾ, ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਰ ਵਰਿੰਦਰ ਸਿੰਘ, ਪੰਜਾਬ ਗ੍ਰਾਮੀਣ ਬੈਂਕ ਦੇ ਮੈਨੇਜਰ ਮੈਡਮ ਪੂਜਾ, ਮੈਡਮ ਪਿ੍ਅੰਕਾ ਰਾਣੀ, ਸਰਕਾਰੀ ਪ੍ਰਾਇਮਰੀ ਸਕੂਲ ਬਰਾਂਚ ਅਤੇ ਮੇਨ ਦਾ ਸਮੁੱਚਾ ਸਟਾਫ਼, ਮਾਸਟਰ ਕਰਨੈਲ ਸਿੰਘ ਸਿੱਧੂ, ਐਨ.ਆਰ.ਆਈ. ਵੀਰ ਕੌਰ ਸਿੰਘ ਸਿੱਧੂ ਆਸਟੇ੍ਰਲੀਆ, ਗੁਰਮੁਖ ਹਿੰਮਤਪੁਰਾ, ਮਾਸਟਰ ਦਰਸ਼ਨ ਸਿੰਘ, ਪ੍ਰਧਾਨ ਜਗੀਰ ਸਿੰਘ, ਸੂਬੇਦਾਰ ਗੁਰਮੇਲ ਸਿੰਘ, ਪੱਤਰਕਾਰ ਸੁਖਮੰਦਰ ਹਿੰਮਤਪੁਰੀ, ਡਾਕਟਰ ਜਗਤਾਰ ਸਿੰਘ ਹਿੰਮਤਪੁਰਾ ਤੋਂ ਇਲਾਵਾ ਸਕੂਲ ਸਟਾਫ਼ ਮੈਡਮ ਮਨਦੀਪ ਕੌਰ, ਰਚਨਾ, ਨਵਦੀਪ ਸਿੰਘ, ਸੋਮਨ ਸਿੰਘ, ਸੁਖਦੀਪ ਸਿੰਘ, ਰੋਹਿਤ ਕੁਮਾਰ, ਰਣਦੀਪ ਸਿੰਘ, ਕਲਰਕ ਬਿਕਰਮ ਸਿੰਘ, ਕੈਂਪਸ ਮੈਨੇਜਰ ਮਨਦੀਪ ਸਿੰਘ, ਪਵਿੱਤਰ ਸਿੰਘ, ਮੈਡਮ ਸੰਦੀਪ ਕੌਰ, ਜਸਵਿੰਦਰ ਕੌਰ, ਹਰਪਾਲ ਕੌਰ, ਪੂਨਮਪ੍ਰੀਤ ਕੌਰ, ਸੁਖਦੀਪ ਕੌਰ, ਮਨਜੋਤ ਕੌਰ, ਮਿਡ ਡੇ ਮੀਲ ਕੁੱਕ ਸਰਬਜੀਤ ਕੌਰ, ਬਲਵੀਰ ਕੌਰ, ਮਨਜੋਤ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਬੱਧਨੀ ਕਲਾਂ ਪੁਲਿਸ ਵਲੋਂ ਵੱਖ-ਵੱਖ ਕੇਸਾਂ 'ਚ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ <br/> ਅਗਲੀ ਖ਼ਬਰ ਅਪਰਾਧਿਕ ਅਨਸਰਾਂ ਖ਼ਿਲਾਫ਼ ਵਿੱਢੀ ਗਈ ਪ੍ਰਹਾਰ ਮੁਹਿੰਮ ਦਾ ਹਿੱਸਾ ਬਣੀ ਮੋਗਾ ਪੁਲਿਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।