19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਬੱਧਨੀ ਕਲਾਂ ਪੁਲਿਸ ਵਲੋਂ ਵੱਖ-ਵੱਖ ਕੇਸਾਂ 'ਚ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ <br/>

ਅਜੀਤ ਡੈਸਕ 22-01-2026
ਬੱਧਨੀ ਕਲਾਂ, 21 ਜਨਵਰੀ (ਸੰਜੀਵ ਕੋਛੜ)- ਡੀ.ਜੀ. ਪੰਜਾਬ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡਾ. ਅਜੇ ਗਾਂਧੀ ਜ਼ਿਲ੍ਹਾ ਪੁਲਿਸ ਮੁਖੀ, ਬਾਲ ਕ੍ਰਿਸ਼ਨ ਸ਼ਰਮਾ ਐਸ.ਪੀ. ਮੋਗਾ ਦੀ ਅਗਵਾਈ ਅਤੇ ਨਿਹਾਲ ਸਿੰਘ ਵਾਲਾ ਦੇ ਉਪ ਕਪਤਾਨ ਅਨਵਰ ਅਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਬੱਧਨੀ ਕਲਾਂ ਦੇ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਚਹਿਲ ਵਲੋਂ ਨਸ਼ਾ ਤਸਕਰਾਂ ਨੂੰ ਫੜਨ ਲਈ ਲਗਾਤਾਰ ਕੀਤੀ ਜਾ ਰਹੀ ਕਾਰਵਾਈ ਤਹਿਤ ਬੱਧਨੀ ਕਲਾਂ ਪੁਲਿਸ ਵਲੋਂ 200 ਗਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਚਹਿਲ ਨੇ ਦੱਸਿਆ ਕਿ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਕਾਰਵਾਈ ਕਰਦਿਆਂ ਮਲਕੀਤ ਸਿੰਘ ਉਰਫ਼ ਹੈਪੀ ਅਤੇ ਕਰਨ ਉਰਫ਼ ਡੀਕਾ ਵਾਸੀਆਨ ਬਸਤੀ ਮਾਛੀਆਂ ਜ਼ੀਰਾ ਥਾਣਾ ਸਿਟੀ ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕਰਕੇ ਐਨ. ਡੀ. ਪੀ. ਐਸ. ਦੀਆਂ ਧਰਾਵਾਂ ਤਹਿਤ ਮੁਕੱਦਮਾ ਨੰਬਰ 09 ਪੁਲਿਸ ਥਾਣਾ ਬੱਧਨੀ ਕਲਾਂ ਵਿਖੇ ਦਰਜ ਕੀਤਾ ਗਿਆ ਹੈ, ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਇਸ ਸਮੇਂ ਉਨ੍ਹਾਂ ਨਸ਼ੇ ਦੇ ਸੌਦਾਗਰਾਂ, ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਘਿਨੌਣਾ ਕੰਮ ਕਰਕੇ ਨੌਜਵਾਨਾਂ ਦੀ ਜਵਾਨੀ ਨਾਲ ਖੇਡਣ ਵਾਲਿਆਂ ਵਿਰੁੱਧ ਬਣਦੀ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਬਸੰਤ ਪੰਚਮੀ 'ਤੇ ਪਤੰਗਾਂ ਉਡਾਉਣ ਦੇ ਸ਼ੌਕੀਨਾਂ 'ਤੇ ਇਸ ਵਾਰ ਭਾਰੂ ਪਵੇਗੀ ਚਾਈਨਾ ਡੋਰ ਅਗਲੀ ਖ਼ਬਰ ਖੋ-ਖੋ ਮੁਕਾਬਲੇ 'ਚ ਸੈਕੰਡਰੀ ਸਕੂਲ ਹਿੰਮਤਪੁਰਾ ਦੀ ਖਿਡਾਰਨ ਨੇ ਸੋਨ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।