ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਤੇ ਬਲਾਕ ਇਕਾਈਆਂ ਦੀ ਹੋਈ ਮੀਟਿੰਗ
ਅਜੀਤ ਡੈਸਕ
22-01-2026
ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)- ਕਿਰਤੀ ਕਿਸਾਨ ਯੂਨੀਅਨ ਵਲੋਂ ਜ਼ਿਲ੍ਹਾ ਪੱਧਰੀ ਤੇ ਬਲਾਕਾਂ ਦੇ ਵਿਸਥਾਰ ਲਈ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਕੀਤੀ ਗਈ, ਜਿਸ ਵਿਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਜ਼ਿਲ੍ਹਾ ਜਨਰਲ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਆਖਿਆ ਕਿ ਅੱਜ ਦੀ ਮੀਟਿੰਗ ਸੂਬਾ ਪੱਧਰੀ ਸੱਦੇ 'ਤੇ ਫਰਵਰੀ ਮਹੀਨੇ ਵਿਚ ਮੈਂਬਰਸ਼ਿਪ ਕਰ ਕੇ ਪਿੰਡ ਇਕਾਈਆਂ ਦੀ ਚੋਣ ਕੀਤੀ ਜਾਵੇਗੀ ਅਤੇ ਫਰਵਰੀ ਮਹੀਨੇ ਵਿਚ ਹੀ ਜ਼ਿਲ੍ਹਾ ਮੋਗਾ ਦੇ ਸਾਰੇ ਬਲਾਕਾਂ ਦਾ ਇਜਲਾਸ ਕਰ ਕੇ ਜਥੇਬੰਦੀ ਦਾ ਵਿਸਥਾਰ ਕੀਤਾ ਜਾਵੇਗਾ | ਉਸ ਤੋਂ ਬਾਅਦ ਡੈਲੀਗੇਟਾਂ ਦੀ ਚੋਣ ਕੀਤੀ ਜਾਵੇਗੀ ਤੇ ਜਥੇਬੰਦੀ ਦੇ ਵਿਧਾਨ ਨਾਮੇ ਮੁਤਾਬਿਕ ਜ਼ਿਲ੍ਹਾ ਮੋਗਾ ਦਾ ਇਜਲਾਸ ਮਾਰਚ ਦੇ ਪਹਿਲੇ ਹਫ਼ਤੇ ਕੀਤਾ ਜਾਵੇਗਾ | ਇਸ ਦੌਰਾਨ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਆਖਿਆ ਕਿ ਜੋ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਪੱਤਰਕਾਰਾਂ ਦੀ ਜ਼ਬਾਨਬੰਦੀ ਕਰ ਕੇ ਸੰਘਰਸ਼ਾਂ ਨੂੰ ਕੁਚਲਣਾ ਚਾਹੁੰਦੀਆਂ ਹਨ, ਜਿਨ੍ਹਾਂ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ | ਇਸੇ ਤਹਿਤ 24 ਜਨਵਰੀ ਨੂੰ ਪੰਜਾਬ ਸਰਕਾਰ ਵਲੋਂ ਪੱਤਰਕਾਰਾਂ 'ਤੇ ਕੀਤੇ ਪਰਚੇ ਰੱਦ ਕਰਵਾਉਣ ਲਈ ਬਠਿੰਡਾ ਦੇ ਡੀ.ਸੀ. ਦਫ਼ਤਰ ਅੱਗੇ ਪੱਤਰਕਾਰਾਂ ਵਲੋਂ ਲਾਏ ਜਾ ਰਹੇ ਧਰਨੇ ਵਿਚ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਅਤੇ ਹੋਰ ਜ਼ਿਲਿ੍ਹਆਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ ਅਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤਹਿਤ ਇਹ ਦਿਨ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ | ਚਮਕੌਰ ਸਿੰਘ ਰੋਡੇ ਖ਼ੁਰਦ ਨੇ ਆਖਿਆ ਕਿ ਪੰਜਾਬ ਸਰਕਾਰ ਵਲੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਮੁਕੇਸ਼ ਮਲੌਦ ਨੰੂ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ਗ਼ਲਤ ਤਰੀਕੇ ਨਾਲ ਗਿ੍ਫ਼ਤਾਰ ਕੀਤਾ ਗਿਆ ਹੈ | ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਮੁਕੇਸ਼ ਮਲੌਦ ਦੀ ਰਿਹਾਈ ਨੂੰ ਲੈ ਕੇ 27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਅੱਗੇ ਗਿ੍ਫ਼ਤਾਰੀ ਤੇ ਰਿਹਾਈ ਦੇ ਰੋਸ ਵਜੋਂ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ਵਿਚ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ | ਆਗੂਆਂ ਨੇ ਆਖਿਆ ਕਿ ਜੇਕਰ ਕੇਂਦਰ ਸਰਕਾਰ ਵਲੋਂ ਪਾਰਲੀਮੈਂਟ ਵਿਚ ਬਿਜਲੀ ਸੋਧ ਬਿੱਲ ਪਾਸ ਕੀਤਾ ਗਿਆ ਤਾਂ ਉਸ ਤੋਂ ਅਗਲੇ ਦਿਨ ਕਾਲਾ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ 12 ਤੋਂ 3 ਘੰਟੇ ਟੋਲ ਪਲਾਜ਼ੇ ਪਰਚੀ ਮੁਕਤ ਕੀਤੇ ਜਾਣਗੇ | ਮੀਟਿੰਗ ਵਿਚ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਸਾਫੂਵਾਲਾ, ਜ਼ਿਲ੍ਹਾ ਜਨਰਲ ਸਕੱਤਰ ਚਮਕੌਰ ਸਿੰਘ ਰੋਡੇ ਖ਼ੁਰਦ, ਜ਼ਿਲ੍ਹਾ ਪ੍ਰੈੱਸ ਸਕੱਤਰ ਜਸਮੇਲ ਸਿੰਘ ਰਾਜੇਆਣਾ, ਜ਼ਿਲ੍ਹਾ ਮੀਤ ਪ੍ਰਧਾਨ ਨਾਜ਼ਰ ਸਿੰਘ ਖਾਈ, ਜ਼ਿਲ੍ਹਾ ਵਿੱਤ ਸਕੱਤਰ ਕੁਲਜੀਤ ਸਿੰਘ ਪੰਡੋਰੀ, ਔਰਤ ਵਿੰਗ ਦੇ ਜ਼ਿਲ੍ਹਾ ਕਨਵੀਨਰ ਛਿੰਦਰਪਾਲ ਕੌਰ ਰੋਡੇ ਖ਼ੁਰਦ, ਬੂਟਾ ਸਿੰਘ ਤਖਾਣਵੱਧ, ਮੋਹਨ ਸਿੰਘ ਡਾਲਾ, ਯੂਥ ਆਗੂ ਬੇਅੰਤ ਸਿੰਘ ਮੱਲੇਆਣਾ, ਸਾਰਜ ਸਿੰਘ ਪੰਡੋਰੀ, ਗੁਰਪ੍ਰੀਤ ਸਿੰਘ ਭੈਣੀ, ਹਰਮਨ ਸ਼ਾਹ, ਅਜਮੇਰ ਸਿੰਘ, ਬਲਵਿੰਦਰ ਸਿੰਘ ਛੋਟਾਘਰ, ਅਵਤਾਰ ਸਿੰਘ ਡਾਲਾ, ਜਗਸੀਰ ਸਿੰਘ ਮਾਛੀਕੇ, ਬਲਜੀਤ ਸਿੰਘ, ਸਾਧੂ ਸਿੰਘ ਲੰਡੇ, ਨਾਹਰ ਸਿੰਘ, ਪਵਨਦੀਪ ਸਿੰਘ, ਸੁਖਦੇਵ ਸਿੰਘ, ਕੇਵਲ ਸਿੰਘ, ਝੰਡੇਆਣਾ, ਚਮਕੌਰ ਸਿੰਘ ਢੁੱਡੀਕੇ, ਸ਼ਿੰਦਰ ਸਿੰਘ ਮੱਲੇਆਣਾ, ਰਾਜੂ ਸਾਫੂਵਾਲਾ, ਬਲਦੇਵ ਸਿੰਘ ਲੋਪੋ, ਬਲਜਿੰਦਰ ਸਿੰਘ, ਕੁਲਦੀਪ ਸਿੰਘ, ਹੈਰੀ ਤਖਾਣਵੱਧ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਦਲਜੀਤ ਸਿੰਘ, ਹਰਬੰਸ ਸਿੰਘ, ਜਸਵੰਤ ਸਿੰਘ, ਜਸਵੀਰ ਸਿੰਘ, ਜਸਵਿੰਦਰ ਸਿੰਘ, ਮਲਕੀਤ ਸਿੰਘ, ਅਮਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਹੋਏ |