19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ ਭਲਕੇ

ਅਜੀਤ ਡੈਸਕ 22-01-2026
ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਮਿਤੀ : 23 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਕਾਮਰੇਡ ਜਸਵੰਤ ਸਿੰਘ ਸਮਰਾ ਭਵਨ, ਨੇੜੇ ਬੱਸ ਸਟੈਂਡ ਜਲੰਧਰ ਵਿਖੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਚੇਅਰਮੈਨ ਗੁਰਦੀਪ ਸਿੰਘ ਮੋਤੀ, ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਪ੍ਰੇਮ ਚਾਵਲਾ ਨੇ ਦੱਸਿਆ ਕਿ ਮੀਟਿੰਗ ਵਿੱਚ ਪਿਛਲੇ ਸਮੇਂ ਦੌਰਾਨ ਹੋਏ ਐਕਸ਼ਨਾਂ ਦੀ ਰਿਪੋਰਟਿੰਗ, ਮੋਗਾ ਵਿਖੇ ਹੋਈ ਸੂਬਾ ਪੱਧਰੀ ਕਨਵੈੱਨਸ਼ਨ ਅਤੇ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ' ਤੇ ਡਿਪਟੀ ਕਮਿਸ਼ਨਰ ਦੇ ਦਫ਼ਤਰਾਂ ਸਾਹਮਣੇ ਕੀਤੇ ਗਏ ਜ਼ਿਲ੍ਹਾ ਪੱਧਰੀ ਐਕਸ਼ਨਾਂ ਵਿਚ ਪੈਨਸ਼ਨਰਾਂ ਦੀ ਸ਼ਮੂਲੀਅਤ ਦਾ ਰਿਵਿਊ ਕੀਤਾ ਜਾਵੇਗਾ | ਜਿਸ ਵਿਚ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਤੇ ਦੇਸ਼ ਦੀਆਂ 10 ਕੇਂਦਰੀ ਟਰੇਡ ਯੂਨੀਅਨਾਂ ਵਲੋਂ 12 ਫਰਵਰੀ ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਸਬੰਧੀ ਵਿਚਾਰ ਵਟਾਂਦਰਾ ਕਰਕੇ ਇਸ ਹੜਤਾਲ ਨੂੰ ਸਫਲ ਬਣਾਉਣ ਸਬੰਧੀ ਫ਼ੈਸਲਾ ਲਿਆ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ 16 ਫ਼ੀਸਦੀ ਦੀ ਦਰ ਨਾਲ ਡੀ.ਏ.ਦੀਆਂ ਬਕਾਇਆ ਪਈਆਂ ਪੰਜ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਤਨਖ਼ਾਹ ਕਮਿਸ਼ਨ ਦਾ ਬਣਦਾ ਬਕਾਇਆ ਤੁਰੰਤ ਦਿੱਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਤੁਰੰਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, ਪੰਜਾਬ ਦੇ ਸੱਤਵੇਂ ਤਨਖ਼ਾਹ ਕਮਿਸ਼ਨ ਦੀ ਤੁਰੰਤ ਸਥਾਪਨਾ ਕੀਤੀ ਜਾਵੇ, ਪੰਜਾਬ ਰੋਡਵੇਜ਼ ਦੇ ਇੰਸਪੈਕਟਰਾਂ ਦੇ ਤਨਖ਼ਾਹ ਸਕੇਲਾਂ ਸਬੰਧੀ ਸੁਪਰੀਮ ਕੋਰਟ ਦਾ ਫ਼ੈਸਲਾ ਤੁਰੰਤ ਜਨਰਲਾਈਜ਼ ਕੀਤਾ ਜਾਵੇ |
ਪਿਛਲੀ ਖ਼ਬਰ ਫਾਰਮਾਕੋਵਿਜੀਲੈਂਸ 'ਤੇ ਇਕ ਲੈਕਚਰ ਕਰਵਾਇਆ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਮੋਗਾ ਤੇ ਬਲਾਕ ਇਕਾਈਆਂ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।