19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਫਾਰਮਾਕੋਵਿਜੀਲੈਂਸ 'ਤੇ ਇਕ ਲੈਕਚਰ ਕਰਵਾਇਆ

ਅਜੀਤ ਡੈਸਕ 22-01-2026
ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਰਾਜ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਫਾਰਮੇਸੀ ਪ੍ਰੈਕਟਿਸ ਵਿਭਾਗ ਨੇ ਅੰਤਿਮ ਸਾਲ ਦੇ ਬੀ.ਫਾਰਮ ਦੇ ਵਿਦਿਆਰਥੀਆਂ ਲਈ ਫਾਰਮਾਕੋਵਿਜੀਲੈਂਸ 'ਤੇ ਇਕ ਲੈਕਚਰ ਕਰਵਾਇਆ ਗਿਆ | ਕੋਆਰਡੀਨੇਟਰ ਡਾ. ਮਾਧਵ ਦਿਵੇਦੀ ਨੇ ਸਾਰਿਆਂ ਦਾ ਸਵਾਗਤ ਕੀਤਾ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਦੱਸਿਆ ਕਿ ਸੰਸਥਾ ਦਾ ਏ.ਐਮ.ਸੀ. ਸੈਂਟਰ ਲਗਾਤਾਰ ਪ੍ਰਤੀਕੂਲ ਦਵਾਈਆਂ ਦੀ ਰਿਪੋਰਟਿੰਗ 'ਤੇ ਕੰਮ ਕਰ ਰਿਹਾ ਹੈ | 2026 ਵਿਚ ਡਾ. ਹਨੀਫ਼ ਦੀ ਨਿਗਰਾਨੀ ਹੇਠ ਫਾਰਮੇਸੀ ਵਿਭਾਗ ਦੇ ਵਿਦਿਆਰਥੀਆਂ ਦੁਆਰਾ 993 ਏਡੀਆਰ ਕਰਵਾਏ ਗਏ | ਡਾ. ਗੁਪਤਾ ਨੇ ਦੱਸਿਆ ਕਿ ਭਵਿੱਖ ਵਿਚ ਫਾਰਮਾਕੋਵਿਜੀਲੈਂਸ ਦੀ ਉਪਯੋਗਤਾ ਵਿਸ਼ਵ ਪੱਧਰ 'ਤੇ ਵਧ ਰਹੀ ਹੈ, ਜੋ ਕਿ ਨੌਕਰੀ ਦੇ ਬਹੁਤ ਮੌਕੇ ਪ੍ਰਦਾਨ ਕਰ ਰਹੀ ਹੈ | ਫਾਰਮਾ.ਡੀ ਏਡੀਆਰ ਦੇ ਮੁਖੀ ਡਾ. ਸੌਰਭ ਕੋਸੇ ਨੇ ਫਾਰਮਾਕੋਵਿਜੀਲੈਂਸ ਦੇ ਤਕਨੀਕੀ ਪਹਿਲੂਆਂ ਬਾਰੇ ਦੱਸਿਆ ਕਿ ਦਵਾਈਆਂ ਦੇ ਲਾਇਸੈਂਸ ਪ੍ਰਾਪਤ ਹੋਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਅਤ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਮਾੜੇ ਪ੍ਰਭਾਵਾਂ ਅਤੇ ਹੋਰ ਦਵਾਈਆਂ ਨਾਲ ਸਬੰਧਿਤ ਸਮੱਸਿਆਵਾਂ ਦੀ ਪਛਾਣ ਕੀਤੀ ਜਾ ਸਕੇ | ਉਨ੍ਹਾਂ ਦਾ ਮੁਲਾਂਕਣ ਕੀਤਾ ਜਾ ਸਕੇ ਅਤੇ ਭਾਰਤ ਸਰਕਾਰ ਨੂੰ ਰਿਪੋਰਟ ਕੀਤੀ ਜਾ ਸਕੇ | ਇਸ ਤਰ੍ਹਾਂ ਮਰੀਜ਼ਾਂ ਦੀ ਸੁਰੱਖਿਆ ਅਤੇ ਜਨਤਕ ਸਿਹਤ ਲਈ ਲਾਭਦਾਇਕ ਸਾਬਤ ਹੁੰਦਾ ਹੈ | ਏਡੀਆਰ ਫਾਰਮਾਕੋਵਿਜੀਲੈਂਸ ਦੇ ਤਹਿਤ ਬਾਜ਼ਾਰ ਵਿਚ ਜਾਰੀ ਕੀਤੇ ਜਾਣ ਤੋਂ ਬਾਅਦ ਵੀ ਦਵਾਈਆਂ ਦੀ ਨਿਗਰਾਨੀ ਕਰਦਾ ਰਹਿੰਦਾ ਹੈ | ਇਸ ਉਦੇਸ਼ ਲਈ ਸੰਗਠਨ ਇਕ ਸਰਟੀਫਿਕੇਟ ਕੋਰਸ ਕਰਵਾ ਰਿਹਾ ਹੈ, ਜਿਸ ਲਈ ਕਈ ਰਾਜਾਂ ਦੇ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ | ਡਾ. ਨਵਜੋਤ ਕੌਰ, ਡਾ. ਮੁਹੰਮਦ ਹਨੀਫ਼ ਅਤੇ ਅਮਿਤ ਸ਼ਰਮਾ ਨੇ ਇਸ ਸਮਾਗਮ ਵਿਚ ਮੁੱਖ ਭੂਮਿਕਾ ਨਿਭਾਈ | ਇਸ ਮੌਕੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਆਈ.ਐਸ.ਐਫ. ਸੀ.ਪੀ.ਆਰ. ਦੇ ਪਿ੍ੰਸੀਪਲ ਡਾ. ਆਰ.ਕੇ. ਨਾਰੰਗ, ਡੀਨ ਆਫ਼ ਐਗਜ਼ਾਮੀਨੇਸ਼ਨ ਇੰਜੀਨੀਅਰ ਜਸਪ੍ਰੀਤ ਇੰਦਰ ਸਿੰਘ, ਡੀਨ ਸਟੂਡੈਂਟਸ ਡਾ. ਜੀ.ਐਸ. ਸ਼ਰਮਾ ਅਤੇ ਸਮੁੱਚੀ ਫੈਕਲਟੀ ਨੇ ਲੈਕਚਰ ਦੀ ਸਫਲਤਾ ਲਈ ਵਧਾਈ ਦਿੱਤੀ |
ਪਿਛਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਗਊ ਭਲਾਈ ਕੈਂਪ ਲਗਾਇਆ <br/> ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਦੀ ਸੂਬਾ ਕਮੇਟੀ ਦੀ ਮੀਟਿੰਗ ਜਲੰਧਰ ਵਿਖੇ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।