19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਨਰੇਗਾ ਵਰਕਰਾਂ ਦੇ ਸੰਘਰਸ਼ ਦਾ ਕਾਂਗਰਸ ਪਾਰਟੀ ਡਟ ਕੇ ਸਾਥ ਦੇਵੇਗੀ- ਪ੍ਰਧਾਨ ਸਾਹੋਕੇ <br/>

ਪਿੰਡ ਦੀਨਾ ਸਾਹਿਬ ਵਿਖੇ ਜਸਵੀਰ ਸਿੰਘ ਸੀਰਾ ਨੂੰ ਬਲਾਕ ਮੀਤ ਪ੍ਰਧਾਨ (ਐਸ.ਸੀ. ਵਿੰਗ) ਅਤੇ ਮੀਤ ਪ੍ਰਧਾਨ ਬਲਾਕ (ਐਸ. ਸੀ. ਵਿੰਗ) ਮਹਿਲਾ ਵਿੰਗ ਬੀਬੀ ਰਣਜੀਤ ਕੌਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਹਲਕਾ ਇੰਚਾਰਜ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਤੇ ਹੋਰ | ਤਸਵੀਰ : ਸੁਖਦੇਵ ਸਿੰਘ ਖ਼ਾਲਸਾ <br/> 22-01-2026
ਨਿਹਾਲ ਸਿੰਘ ਵਾਲਾ, 21 ਜਨਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕੇਂਦਰ ਸਰਕਾਰ ਵਲੋਂ ਮਨਰੇਗਾ ਤਹਿਤ ਮਿਲਣ ਵਾਲੇ ਕੰਮ 'ਚ ਆਪਣੀ ਮਰਜ਼ੀ ਅਨੁਸਾਰ ਕੀਤੇ ਜਾ ਰਹੇ ਬਦਲਾਅ ਤਹਿਤ ਮਨਰੇਗਾ ਕਾਮਿਆਂ ਦੇ ਕੰਮ ਉੱਪਰ ਪੈਣ ਵਾਲੇ ਅਸਰ ਵਿਰੁੱਧ ਕਾਂਗਰਸ ਪਾਰਟੀ ਮਨਰੇਗਾ ਕਾਮਿਆਂ ਦੇ ਸੰਘਰਸ਼ ਦਾ ਡਟ ਕੇ ਸਾਥ ਦੇਵੇਗੀ | ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ ਨੇ ਪਿੰਡ ਦੀਨਾ ਸਾਹਿਬ ਵਿਖੇ ਬਲਾਕ ਪ੍ਰਧਾਨ ਰੁਪਿੰਦਰ ਸਿੰਘ ਦੀਨਾ ਦੀ ਅਗਵਾਈ ਹੇਠ ਜਸਵੀਰ ਸਿੰਘ ਸੀਰਾ ਦੇ ਗ੍ਰਹਿ ਵਿਖੇ ਮਨਰੇਗਾ ਵਰਕਰਾਂ ਦੀ ਰੱਖੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਰਤੀ ਲੋਕਾਂ ਦੇ ਹੱਕਾਂ 'ਚ ਸੰਘਰਸ਼ ਕਰਦੀ ਆਈ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ਦੇ ਉਕਤ ਫ਼ੈਸਲੇ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ | ਉਨ੍ਹਾਂ ਮਨਰੇਗਾ ਵਰਕਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਇਸ ਸੰਘਰਸ਼ 'ਚ ਕਾਂਗਰਸ ਪਾਰਟੀ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਵੇਗੀ | ਇਸ ਮੌਕੇ ਉਨ੍ਹਾਂ ਵੱਲੋਂ ਬਲਾਕ ਮੀਤ ਪ੍ਰਧਾਨ (ਐਸ.ਸੀ. ਵਿੰਗ) ਜਸਵੀਰ ਸਿੰਘ ਸੀਰਾ ਅਤੇ ਮੀਤ ਪ੍ਰਧਾਨ ਬਲਾਕ (ਐਸ. ਸੀ. ਵਿੰਗ) ਮਹਿਲਾ ਵਿੰਗ ਬੀਬੀ ਰਣਜੀਤ ਕੌਰ ਨੂੰ ਨਿਯੁਕਤੀ ਪੱਤਰ ਵੀ ਦਿੱਤੇ ਗਏ | ਇਸ ਮੌਕੇ ਪ੍ਰਧਾਨ ਮੇਜਰ ਸਿੰਘ, ਚੇਅਰਮੈਨ ਸਤਿੰਦਰ ਸਿੰਘ ਬਬਲਾ, ਪ੍ਰਧਾਨ ਰਣਜੀਤ ਸਿੰਘ, ਪੀ.ਏ. ਰਜਿੰਦਰ ਸਿੰਘ ਸੋਢੀ, ਅੰਮਿ੍ਤ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ (ਐਸ.ਸੀ. ਵਿੰਗ), ਪ੍ਰਗਟ ਸਿੰਘ ਬਰਾੜ ਮੈਂਬਰ, ਸਤਪਾਲ ਸਿੰਘ ਸੱਤਾ ਮੈਂਬਰ, ਗੁਰਭੇਜ ਸਿੰਘ ਖ਼ਾਲਸਾ, ਹਰਬੰਸ ਸਿੰਘ ਬਰਾੜ ਮੈਂਬਰ, ਬੌਬੀ, ਬਾਬਾ ਜੱਗਾ ਸਿੰਘ, ਦਿਆਲ ਸਿੰਘ, ਬਿੰਦਰ ਸਿੰਘ, ਭੰਗਾ ਸਿੰਘ, ਅਮਨਦੀਪ ਕੌਰ ਮੈਂਬਰ, ਰਣਜੀਤ ਕੌਰ, ਸਰਬਜੀਤ ਕੌਰ, ਕੇਵਲ ਸਿੰਘ, ਬੰਸਾਂ ਸਿੰਘ, ਜੱਗਾ ਸਿੰਘ ਸਮੇਤ ਵੱਡੀ ਗਿਣਤੀ 'ਚ ਮਨਰੇਗਾ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਮੁਖ਼ਤਿਆਰ ਸਿੰਘ ਖੋਸਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਬੀ.ਕੇ.ਯੂ. ਲੱਖੋਵਾਲ ਨੇ ਪਿੰਡ ਕੋਰੇਵਾਲਾ ਖ਼ੁਰਦ ਵਿਖੇ ਇਕਾਈ ਦਾ ਗਠਨ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।