19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਇੰਡੀਅਨ ਫਾਰਮਰ ਐਸੋਸੀਏਸ਼ਨ ਪੰਜਾਬ ਦੀ ਹੋਈ ਮੀਟਿੰਗ

ਅਜੀਤ ਡੈਸਕ 22-01-2026
ਕਿਸ਼ਨਪੁਰਾ ਕਲਾਂ, 21 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਗੁਰਦੁਆਰਾ ਸਾਹਿਬ ਪਿੰਡ ਚੱਕ ਤਾਰੇਵਾਲਾ ਵਿਖੇ ਮੇਜਰ ਸਿੰਘ ਦਬੁਰਜੀ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਹੋਈ | ਜਿਸ 'ਚ ਅਹਿਮ ਵਿਚਾਰਾਂ ਕਰਦਿਆਂ ਜਥੇਬੰਦੀ ਦੇ ਆਗੂਆਂ ਵਲੋਂ ਪੰਜਾਬ ਪੱਧਰੀ ਮੀਟਿੰਗ 2 ਫਰਵਰੀ 2026 ਨੂੰ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਸਰਹਿੰਦ ਵਿਖੇ ਕੀਤੀ ਜਾ ਰਹੀ ਹੈ ਜਿਸ ਵਿਚ ਪੰਜਾਬ ਦੇ ਪ੍ਰਮੁੱਖ ਅਹੁਦੇਦਾਰ ਤੇ ਕਿਸਾਨਾਂ ਨੂੰ ਮੀਟਿੰਗ ਵਿਚ ਹੰੁਮ੍ਹ ਹੰਮ੍ਹਾ ਕੇ ਪੁੱਜਣ ਦੀ ਅਪੀਲ ਕੀਤੀ | ਜਥੇਬੰਦੀ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਉੱਪਰ ਪੋਲਿਊਸ਼ਨ ਤਹਿਤ ਜਿਹੜੇ ਪਰਚੇ ਝੋਨੇ ਦੀ ਪਰਾਲੀ ਨੂੰ ਲੈ ਕੇ ਕੀਤੇ ਜਾਂਦੇ ਹਨ ਪਰ ਹੁਣ ਦਿੱਲੀ ਦੇ ਵਿਚ ਪੋਲਿਊਸ਼ਨ ਝੋਨੇ ਦੇ ਸੀਜ਼ਨ ਨਾਲੋਂ ਵੀ ਉੱਪਰ ਚੱਲ ਰਿਹਾ ਹੈ, ਸਰਕਾਰ ਕਿਸਾਨਾਂ ਨੂੰ ਪਿਛਲੇ ਕਈ ਸਾਲਾਂ ਤੋਂ ਬਿਨਾਂ ਵਜ੍ਹਾ ਤੰਗ ਪਰੇਸ਼ਾਨ ਕਰਦੀ ਆ ਰਹੀ ਹੈ | ਇਸ ਦਾ ਕਸੂਰਵਾਰ ਕੋਈ ਹੋਰ ਹੈ | ਸਰਕਾਰ ਨੂੰ ਸਹੀ ਪਤਾ ਕਰਕੇ ਉਸ ਉੱਪਰ ਕਾਰਵਾਈ ਕਰਨੀ ਚਾਹੀਦੀ ਹੈ | ਜਥੇਬੰਦੀ ਦੇ ਆਗੂਆਂ ਵਲੋਂ ਪੰਜਾਬ ਦੀ ਵਿਗੜ ਦੀ ਕਾਨੂੰਨ ਵਿਵਸਥਾ ਲੁੱਟਾਂ ਖੋਹਾਂ ਅਤੇ ਗੈਂਗਸਟਰ ਵਾਦ ਨੂੰ ਠੱਲ੍ਹ ਪਾਉਣ ਦੀ ਵੀ ਅਪੀਲ ਕੀਤੀ | ਇਸ ਇਸ ਮੀਟਿੰਗ ਦੌਰਾਨ ਪਰਮਜੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਮੇਜਰ ਸਿੰਘ, ਜਸਕਰਨ ਸਿੰਘ ਸੇਖੋਂ, ਬਲਕਾਰ ਸਿੰਘ ਇਕਾਈ ਪ੍ਰਧਾਨ, ਬਲਵਿੰਦਰ ਸਿੰਘ ਇਕਾਈ ਪ੍ਰਧਾਨ, ਭਜਨ ਸਿੰਘ, ਗੁਰਮੇਲ ਸਿੰਘ,ਕਰਮ ਸਿੰਘ, ਬਲਵਿੰਦਰ ਸਿੰਘ, ਗੁਰਸੇਵਕ ਸਿੰਘ ਬੱਡੂਵਾਲ, ਗਿਆਨ ਸਿੰਘ ਫ਼ਤਿਹਪੁਰ ਕੰਨੀਆਂ, ਬਲਦੇਵ ਸਿੰਘ, ਗੁਰਦੀਪ ਸਿੰਘ ਦਬੁਰਜੀ, ਬਗੀਚਾ ਸਿੰਘ ਦਬੁਰਜੀ, ਪਲਵਿੰਦਰ ਸਿੰਘ ਚੱਕ ਕੰਨੀਆਂ ਕਲਾਂ, ਬਿਕਰਮਜੀਤ ਸਿੰਘ ਚੱਕ ਕੰਨੀਆਂ ਕਲਾਂ, ਅਵਤਾਰ ਸਿੰਘ ਬਾਕਰਵਾਲਾ ਆਦਿ ਇੰਡੀਅਨ ਫਾਰਮਰ ਐਸੋਸੀਏਸ਼ਨ ਪੰਜਾਬ ਦੇ ਆਗੂ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਮੁਸਲਿਮ ਫ਼ਰੰਟ ਹਲਕਾ ਬਾਘਾ ਪੁਰਾਣਾ ਦੇ ਮੈਂਬਰਾਂ ਨੇ ਕੀਤੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਨੇਚਰ ਪਾਰਕ 'ਚ ਲੱਗਿਆ ਜ਼ਹਿਰ ਮੁਕਤ ਖਾਣ-ਪੀਣ ਵਾਲੀਆਂ ਵਸਤੂਆਂ ਦਾ ਬਾਜ਼ਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।