ਮੋਗਾ, 21 ਜਨਵਰੀ (ਸੁਰਿੰਦਰਪਾਲ ਸਿੰਘ)- ਬਾਵਾ ਲਾਲ ਦਿਆਲ ਦੇ ਜਨਮ ਦਿਹਾੜੇ 'ਤੇ ਸਥਾਨਕ ਕੋਟਕਪੂਰਾ ਬਾਈਪਾਸ 'ਤੇ ਸਥਿਤ ਲਾਲ ਦੁਆਰਾ ਮੰਦਰ ਵਿਖੇ ਸ਼ਰਧਾ ਨਾਲ ਇਕ ਵਿਸ਼ੇਸ਼ ਸਤਿਸੰਗ ਕਰਵਾਇਆ ਗਿਆ ਜਿਸ ਵਿਚ 550 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਸਭ ਤੋਂ ਪਹਿਲਾਂ ਸ੍ਰੀ-ਸ੍ਰੀ 1008 ਪਰਮ ਹੰਸ ਯੋਗੀਰਾਜ ਬਾਵਾ ਲਾਲ ਦਿਆਲ ਦੇ ਅਸ਼ੀਰਵਾਦ ਨਾਲ ਭਗਤਾਂ ਨੇ ਬਾਬਾ ਦੇ ਦਰਬਾਰ ਵਿਚ ਮੱਥਾ ਟੇਕਿਆ ਅਤੇ ਗੁਰੂ ਦੀ ਮਹਿਮਾ ਦੀ ਉਸਤਤ ਸੁਣੀ | ਪਹਿਲਾਂ ਪੰਡਤ ਸ਼ਰਵਣ ਕੁਮਾਰ ਦੀ ਅਗਵਾਈ ਹੇਠ ਮੰਦਰ ਦੇ ਚੇਅਰਮੈਨ ਅਤੇ ਸਮਾਜ ਸੇਵੀ ਰਜਿੰਦਰ ਵਧਵਾ, ਵੀਨਾ ਵਧਵਾ, ਕੁਲਦੀਪ ਵਧਵਾ, ਪਿ੍ਯੰਕਾ ਵਧਵਾ, ਰਮੇਸ਼ ਵਧਵਾ, ਨੀਤੂ ਕਪੂਰ, ਰਿਸ਼ੀ ਕਪੂਰ ਅਤੇ ਹੋਰਾਂ ਨੇ ਬਾਵਾ ਲਾਲ ਦੇ ਦਰਬਾਰ ਵਿਚ ਦੀਵਾ ਜਗਾਉਣ ਦੀ ਰਸਮ ਨਿਭਾਈ | ਇਸ ਮੌਕੇ ਮਹਿਲਾ ਸਤਸੰਗ ਸਮੂਹ ਦੀਆਂ ਮੈਂਬਰਾਂ ਨੇ ਬਾਵਾ ਲਾਲ ਦਿਆਲ ਦੀ ਉਸਤਤ ਵਿਚ ਭਜਨ ਗਾਏ | ਭਜਨ ਗਾਇਕਾਂ ਨੇ ਭਜਨ ਗਾ ਕੇ ਸ਼ਰਧਾਲੂਆਂ ਨੂੰ ਮੰਤਰ ਮੁਗਧ ਕੀਤਾ | ਇਸ ਮੌਕੇ ਮੰਦਰ ਦੇ ਚੇਅਰਮੈਨ ਰਜਿੰਦਰ ਵਧਵਾ ਨੇ ਸਾਰਿਆਂ ਨੂੰ ਮੰਦਰ ਵਿਚ ਹੋਣ ਵਾਲੇ ਰੋਜ਼ਾਨਾ ਕੀਰਤਨ ਵਿਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਮੂਰਤੀ ਜਲਦੀ ਹੀ ਮੰਦਰ ਦੇ ਵੱਡੇ ਸਤਸੰਗ ਹਾਲ ਵਿਚ ਸਥਾਪਿਤ ਕੀਤੀ ਜਾਵੇਗੀ | ਇਸ ਮੌਕੇ ਮੁੱਖ ਸੇਵਾਦਾਰ ਰਜਿੰਦਰ ਵਧਵਾ, ਸਮਾਜ ਸੇਵੀ ਨਵੀਨ ਸਿੰਗਲਾ, ਸੁਮਿਤ ਪੁਜਾਨਾ, ਸੁਰਿੰਦਰ ਡੱਬੂ, ਡਾ. ਅਸ਼ੋਕ ਕੁਮਾਰ, ਅਸ਼ਵਨੀ ਕੁਮਾਰ ਧਰਮਕੋਟ, ਰਾਹੁਲ ਮਿੱਤਲ, ਰਜਿੰਦਰ ਚੌਧਰੀ, ਅਸ਼ੀਸ਼ ਸੂਦ, ਸੁਰਿੰਦਰ ਚੋਪੜਾ, ਕੁਲਦੀਪ ਵਧਵਾ, ਯਸ਼ਿੰਦਰ ਰਾਜਾ, ਰਮੇਸ਼ ਵਧਵਾ, ਰਾਜਿੰਦਰ ਕੁਮਾਰ ਉੱਪਲ, ਰਾਜੀਵ ਕੁਮਾਰ, ਰੌਬਿਨ, ਅਨਿਲ ਕੁਮਾਰ ਅਤੇ ਸਮੂਹ ਸੇਵਾਦਾਰ ਹਾਜ਼ਰ ਸਨ |