ਮੋਗਾ, 21 ਜਨਵਰੀ (ਗੁਰਤੇਜ ਸਿੰਘ ਬੱਬੀ)-ਵਿਕਾਸ ਦੇ ਮਸੀਹਾ ਵਜੋਂ ਜਾਣੇ ਜਾਂਦੇ ਮਰਹੂਮ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਯਾਦ ਨੂੰ ਚਿਰ ਸਦੀਵੀ ਰੱਖਣ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿਚ ਉਨ੍ਹਾਂ ਦੇ ਸਪੁੱਤਰ ਸਾਬਕਾ ਚੇਅਰਮੈਨ ਤੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਵਲੋਂ ਅਰੰਭੇ ਗਏ ਮੁਫ਼ਤ ਮੈਡੀਕਲ ਕੈਂਪਾਂ ਦੀ ਲੜੀ ਤਹਿਤ ਮਿਤੀ 29 ਜਨਵਰੀ ਨੂੰ ਪਿੰਡ ਜਲਾਲਾਬਾਦ ਪੂਰਬੀ ਵਿਖੇ ਗੁਰਦੁਆਰਾ ਬਾਬਾ ਤੇਜਾ ਸਿੰਘ ਦੇ ਸਥਾਨ 'ਤੇ ਕੈਂਪ ਲਗਾਇਆ ਜਾਵੇਗਾ | ਇਸ ਸੰਬੰਧੀ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਦੱਸਿਆ ਕਿ ਕੈਂਪ 'ਚ ਵਰਲਡ ਕੈਂਸਰ ਕੇਅਰ ਦੀ ਟੀਮ ਕੈਂਸਰ ਦੀ ਜਾਂਚ ਕਰੇਗੀ ਅਤੇ ਨਾਲ ਹੀ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਅੱਖਾਂ ਦਾ ਚੈੱਕਅਪ ਕਰੇਗੀ ਅਤੇ ਲੋੜਵੰਦਾਂ ਨੂੰ ਦਵਾਈਆਂ ਅਤੇ ਐਨਕਾਂ ਮੌਕੇ ਤੇ ਹੀ ਦਿੱਤੀਆਂ ਜਾਣਗੀਆਂ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿਚ ਪਹੰੁਚ ਕੇ ਕੈਂਪ ਦਾ ਲਾਹਾ ਜ਼ਰੂਰ ਲੈਣ |