04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਫੋਕਲ ਪੁਆਇੰਟ ਵਿਖੇ ਮੈਗਾ ਹੈਲਥ ਕੈਂਪ ਲਗਾਇਆ

ਅਜੀਤ ਡੈਸਕ 23-01-2026
ਮੋਗਾ, 22 ਜਨਵਰੀ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਮੋਗਾ ਦੇ ਹੁਕਮਾਂ ਮੁਤਾਬਿਕ ਅਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਗੌਰਵਪ੍ਰੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਫੋਕਲ ਪੁਆਇੰਟ ਮੋਗਾ ਵਿਖੇ ਸੰਪੂਰਨ ਸੁਰੱਖਿਆ ਕੇਂਦਰ ਦੇ ਸਹਿਯੋਗ ਨਾਲ ਆਈ.ਸੀ.ਟੀ.ਸੀ. ਸਟਾਫ਼, ਐਚ.ਸੀ.ਵੀ. ਸਟਾਫ਼ ਅਤੇ ਟੀ.ਬੀ. ਵਿਭਾਗ ਦੀ ਭਾਗੀਦਾਰੀ ਨਾਲ ਇਕ ਮੈਘਾ ਹੈਲਥ ਕੈਂਪ ਸਫਲਤਾ ਪੂਰਵਕ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਮਕਸਦ ਆਮ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਗੰਭੀਰ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾਉਣਾ ਸੀ | ਕੈਂਪ ਦੌਰਾਨ ਮਰੀਜ਼ਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਤੋਂ ਇਲਾਵਾ ਹੇਠ ਲਿਖੀਆਂ ਮਹੱਤਵਪੂਰਨ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਐਚ.ਆਈ.ਵੀ. ਟੈੱਸਟ ਐਚ.ਸੀ. ਵੀ ਟੈੱਸਟ ਟੀ.ਬੀ. ਦੀ ਜਾਂਚ ਲਈ ਸੈਂਪਲ ਇਕੱਠੇ ਕੀਤੇ ਗਏ | ਇਹ ਮੇਘਾ ਹੈਲਥ ਕੈਂਪ ਲਗਭਗ 6 ਘੰਟਿਆਂ ਤੱਕ ਚੱਲਿਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਭਾਗ ਲਿਆ | ਮਰੀਜ਼ਾਂ ਨੂੰ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸੰਬੰਧੀ ਢੁਕਵੀਂ ਕਾਊਾਸਲਿੰਗ ਵੀ ਦਿੱਤੀ ਗਈ | ਸੰਪੂਰਨ ਤੌਰ 'ਤੇ ਇਹ ਮੇਘਾ ਹੈਲਥ ਕੈਂਪ ਲੋਕਾਂ ਲਈ ਲਾਭਦਾਇਕ ਸਾਬਤ ਹੋਇਆ ਅਤੇ ਸਫਲਤਾ ਪੂਰਵਕ ਆਯੋਜਿਤ ਕੀਤਾ ਗਿਆ |

ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਬਸੰਤ ਦਾ ਤਿਉਹਾਰ <br/> ਅਗਲੀ ਖ਼ਬਰ 23-01-2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।