02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

2027 ਦੀਆਂ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕ ਤਿਆਰ- ਪ੍ਰਧਾਨ ਭੁੱਲਰ <br/>

ਅਜੀਤ ਡੈਸਕ 23-01-2026
ਕਿਸ਼ਨਪੁਰਾ ਕਲਾਂ, 22 ਜਨਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਮੁੜ ਤੋਂ ਪੰਜਾਬ ਦੀ ਸੱਤਾ ਸੰਭਾਲਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੰਜਾਬ ਦੀ ਜਨਤਾ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੀ ਹੈ ਅਤੇ ਹੁਣ ਲੋਕਾਂ ਦੀ ਨਜ਼ਰ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵੱਲ ਹੈ, ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਦੀ ਲੜਾਈ ਲੜੀ ਹੈ | ਪ੍ਰਧਾਨ ਭੁੱਲਰ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਪੰਜਾਬ ਵਿਚ ਵਿਕਾਸ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਕਈ ਇਤਿਹਾਸਕ ਕਦਮ ਚੁੱਕੇ ਗਏ ਸਨ, ਜਿਨ੍ਹਾਂ ਨੂੰ ਲੋਕ ਅੱਜ ਵੀ ਯਾਦ ਕਰਦੇ ਹਨ | ਉਨ੍ਹਾਂ ਕਿਹਾ ਕਿ 2027 ਵਿਚ ਅਕਾਲੀ ਦਲ ਇਕ ਮਜ਼ਬੂਤ ਵਿਕਲਪ ਵਜੋਂ ਉੱਭਰੇਗਾ ਅਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਆਵੇਗਾ |

ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਵਿਦਿਆਰਥਣ ਨੇ 6.5 ਬੈਂਡ ਹਾਸਿਲ ਕੀਤੇ- ਡੱਲਾ <br/> ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਦੇ ਵਿਰੋਧ 'ਚ ਇਕ ਵਾਰ ਫਿਰ ਤੋਂ ਹੋਈ ਇਕੱਤਰਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।