02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

32 ਵਿਅਕਤੀ ਪਰਿਵਾਰਾਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ <br/>

ਅਜੀਤ ਡੈਸਕ 23-01-2026
ਪਾਰਟੀ 'ਚ ਸ਼ਾਮਿਲ ਹੋਏ ਵਿਅਕਤੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ-ਖਣਮੁੱਖ ਭਾਰਤੀ


ਬੱਧਨੀ ਕਲਾਂ, 22 ਜਨਵਰੀ (ਸੰਜੀਵ ਕੋਛੜ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੌਡੇ ਤੋਂ ਸੁਖਮੰਦਰ ਸਿੰਘ ਨਾਲ 32 ਵਿਅਕਤੀ ਪਰਿਵਾਰਾਂ ਸਮੇਤ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਸਿਰੋਪਾਉ ਪਾ ਕੇ ਭਰਵਾਂ ਸੁਆਗਤ ਕਰਦਿਆਂ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਦਿਹਾਤੀ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਸ਼ਾਮਿਲ ਹੋਏ ਵਿਅਕਤੀਆਂ ਨੂੰ ਪਾਰਟੀ 'ਚ ਬਣਦਾ ਮਾਣ ਸਤਿਕਾਰ ਦੇਣ ਦੀ ਗੱਲ ਆਖੀ | ਇਸ ਸਮੇਂ ਸੁਖਮੰਦਰ ਸਿੰਘ ਗੱਲਬਾਤ ਕਰਦਿਆਂ ਦੱਸਿਆ ਕਿ ਆਪਣੀ ਖੇਤਰੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹਾਂ ਦੇ ਵਿਚ ਕੀਤੀ ਗਈ ਮਦਦ ਅਤੇ ਕਿਸਾਨਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਨੂੰ ਦੇਖਦੇ ਹੋਏ ਆਪਣੀ ਮਾਂ ਪਾਰਟੀ ਵਿਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਹੈ | ਇਸ ਮੌਕੇ ਸਰਕਲ ਪ੍ਰਧਾਨ ਬਸੰਤ ਸਿੰਘ ਦੌਧਰ, ਅਜੀਤਪਾਲ ਸਿੰਘ ਰਣੀਆ, ਅਮਰਿੰਦਰ ਸਿੰਘ ਵਿੱਕੀ ਧਾਲੀਵਾਲ, ਜਸਵੀਰ ਸਿੰਘ, ਨਵਜੋਤ ਸਿੰਘ, ਲਖਵੀਰ ਸਿੰਘ, ਤਰਨਪ੍ਰੀਤ ਸਿੰਘ, ਦੀਪਕ ਸਿੰਘ, ਬਾਵਾ ਸਿੰਘ, ਹਰਭਜਨ ਸਿੰਘ ਸੂਬੇਦਾਰ, ਜੋਗਿੰਦਰ ਸਿੰਘ, ਜਗਰਾਜ ਸਿੰਘ, ਸਾਧੂ ਸਿੰਘ, ਹਰਬੰਸ ਸਿੰਘ, ਸੁਖਮੰਦਰ ਸਿੰਘ, ਮੇਜਰ ਸਿੰਘ, ਬਲਦੇਵ ਸਿੰਘ, ਗੁਰਸੇਵਕ ਸਿੰਘ, ਸ਼ਿੰਦਰ ਸਿੰਘ, ਸਿਕੰਦਰ ਸਿੰਘ, ਵੀਰ ਸਿੰਘ, ਜਸ਼ਨਦੀਪ ਸਿੰਘ, ਸਰਬਜੀਤ ਸਿੰਘ, ਤਾਰਾ ਸਿੰਘ, ਰੇਸ਼ਮ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |


ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਚ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਕੀਤਾ ਜਾਗਰੂਕ ਅਗਲੀ ਖ਼ਬਰ ਘਲੋਟੀ ਰੋਡ ਦਾ ਟੈਂਡਰ ਪਾਸ ਹੋਣ 'ਤੇ ਮੁਹਤਬਰਾਂ ਵਲੋਂ ਵਿਧਾਇਕ ਲਾਡੀ ਢੋਸ ਦਾ ਧੰਨਵਾਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।