02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਜ਼ਿਲ੍ਹਾ ਪ੍ਰਧਾਨ ਭੁੱਲਰ ਦੀ ਅਗਵਾਈ ਹੇਠ 6 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ <br/>

ਪਿੰਡ ਰਾਮੂੰਵਾਲਾ ਹਰਚੋਕਾ ਵਿਖੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਖਣਮੁਖ ਭਾਰਤੀ ਤੇ ਹੋਰ | ਅਜੀਤ ਤਸਵੀਰ <br/> 23-01-2026
ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ)-ਅੱਜ ਨਿਹਾਲ ਸਿੰਘ ਵਾਲਾ ਹਲਕਾ ਦੇ ਪਿੰਡ ਰਾਮੂੰਵਾਲਾ ਹਰਚੋਕਾ ਵਿਖੇ ਆਤਮਾ ਸਿੰਘ ਨੰਬਰਦਾਰ ਦੇ ਗ੍ਰਹਿ ਵਿਖੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ ਦੀ ਅਗਵਾਈ ਹੇਠ 6 ਪਰਿਵਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਹੱਕਾਂ ਲਈ ਕੀਤੇ ਜਾ ਰਹੇ ਅਣਥੱਕਾਂ ਯਤਨਾਂ ਤੇ ਸੰਘਰਸ਼ਾਂ ਨੂੰ ਵੇਖਦੇ ਹੋਏ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਇਸ ਮੌਕੇ ਨਿਹਾਲ ਸਿੰਘ ਭੁੱਲਰ, ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਨੇ ਕਿਹਾ ਕਿ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆ ਰਹੀਆਂ 2027 ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਬੇਹੱਦ ਉਤਾਵਲੇ ਹਨ ਤਾਂ ਜੋ ਅਕਾਲੀ ਦਲ ਦੀ ਸਰਕਾਰ ਬਣਾ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਵੇ ਤੇ ਪੰਜਾਬ ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਤੋਰਿਆ ਜਾ ਸਕੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਚਰਨਪ੍ਰੀਤ ਸਿੰਘ ਅੰਟੂ ਡਾਲਾ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਸਾਬਕਾ ਸਰਪੰਚ ਰਾਮੂੰਵਾਲਾ, ਪਾਲੀ ਨੰਬਰਦਾਰ, ਜਸਵੀਰ ਸਿੰਘ ਸੂਬੇਦਾਰ, ਦਲਜੀਤ ਸਿੰਘ ਸਾਬਕਾ ਸਰਪੰਚ, ਰੌਬਨ ਸਿੰਘ ਗਿੱਲ, ਜਿੰਦਰ ਗਿੱਲ, ਮਿੰਟੂ ਗਿੱਲ, ਅਮਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ | ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਜਗਮੀਤ ਸਿੰਘ ਗਿੱਲ ਬਾਬੇਕੇ, ਜਗਦੀਸ਼ ਸਿੰਘ, ਬੂਟਾ ਸਿੰਘ, ਗੁਰਜੰਟ ਸਿੰਘ, ਰਾਜੂ ਸਿੰਘ, ਵਿਜੇ ਸਿੰਘ, ਅਨਮੋਲ ਸਿੰਘ ਆਦਿ ਸ਼ਾਮਿਲ ਹਨ |

ਪਿਛਲੀ ਖ਼ਬਰ ਆਕਸਫੋਰਡ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਖਿਲਾਫ਼ ਕੱਢੀ ਜਾਗਰੂਕਤਾ ਰੈਲੀ <br/> ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਚ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।