02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਆਕਸਫੋਰਡ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਖਿਲਾਫ਼ ਕੱਢੀ ਜਾਗਰੂਕਤਾ ਰੈਲੀ <br/>

ਅਜੀਤ ਡੈਸਕ 23-01-2026
ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਦੇ ਵਿਦਿਆਰਥੀਆਂ ਵਲੋਂ ਨੇੜਲੇ ਪਿੰਡ ਮਲੂਕਾ, ਭਾਈ ਰੂਪਾ ਵਿਖੇ ਇਕ ਰੈਲੀ ਕੱਢੀ ਗਈ, ਜਿਸ ਵਿਚ ਚਾਈਨਾ ਡੋਰ ਦੇ ਨੁਕਸਾਨਾਂ ਨੂੰ ਮੁੱਖ ਰੱਖ ਕੇ ਇਸ ਨੂੰ ਨਾ ਵਰਤਣ ਦਾ ਸੁਨੇਹਾ ਦਿੱਤਾ ਗਿਆ | ਸੰਸਥਾ ਦੇ ਐਨ.ਸੀ.ਸੀ. ਕੈਡਟ, ਨੇਵੀ ਕੈਡਟ ਅਤੇ ਸਕਾਊਟ ਐਂਡ ਗਾਈਡ ਦੇ ਕੈਡਟਾਂ ਨੂੰ ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਵਿਦਿਆਰਥੀਆਂ ਨੇ ਪਿੰਡਾਂ ਵਿਚ ਜਾ ਪਿੰਡ ਵਾਸੀਆਂ ਨੂੰ ਚਾਈਨਾ ਡੋਰ ਦੇ ਕਾਰਨ ਜਾਣ ਵਾਲੀਆਂ ਮਨੁੱਖੀ ਅਤੇ ਪੰਛੀਆਂ ਦੀਆਂ ਜਾਨਾਂ ਅਤੇ ਹੋਰ ਵਾਪਰਨ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਤੋਂ ਜਾਣੂੰ ਕਰਵਾਉਂਦੇ ਹੋਏ ਇਸ ਦੀ ਵਰਤੋਂ ਨਾ ਕਰਨ ਅਤੇ ਇਸ ਦੀ ਥਾਂ ਦੇਸੀ ਡੋਰ ਵਰਤਣ ਦਾ ਸੰਦੇਸ਼ ਦਿੱਤਾ | ਪਿੰਡ ਦੇ ਮੁਹਤਬਰ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੱਤਾ | ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਵੀ ਸਕੂਲ ਦੇ ਵਿਦਿਆਰਥੀਆਂ ਨੂੰ ਇਸ ਡੋਰ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਕੀਮਤੀ ਜਾਨਾਂ ਨਾ ਗੁਆਉਣ ਦਾ ਸੁਨੇਹਾ ਦਿੱਤਾ | ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੇ ਵੀ ਵਿਦਿਆਰਥੀਆਂ ਅਤੇ ਇਸ ਸੰਸਥਾ ਦੇ ਇਸ ਜਾਗਰੂਕ ਕਦਮ ਦੀ ਸ਼ਲਾਘਾ ਕੀਤੀ ਅਤੇ ਆਪਣੇ ਪਿੰਡਾਂ ਵਿਚ ਇਸ ਦੀ ਵਰਤੋਂ ਨਾ ਕਰਨ ਦਾ ਵਾਅਦਾ ਕੀਤਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ ਸਾਬਕਾ ਚੇਅਰਮੈਨ, ਹਰਗੁਰਪ੍ਰੀਤ ਸਿੰਘ ਗਗਨ ਬਰਾੜ ਚੇਅਰਮੈਨ, ਗੁਰਮੀਤ ਸਿੰਘ ਗਿੱਲ ਪ੍ਰਧਾਨ, ਪਰਮਪਾਲ ਸਿੰਘ ਸ਼ੈਰੀ ਢਿੱਲੋਂ ਵਾਈਸ ਚੇਅਰਮੈਨ, ਗੁਰਮੀਤ ਸਿੰਘ ਗਿੱਲ ਸਰਪੰਚ ਵਿੱਤ ਸਕੱਤਰ ਨੇ ਵਿਦਿਆਰਥੀਆਂ ਦੇ ਇਸ ਯਤਨ ਦੀ ਭਰਪੂਰ ਸ਼ਲਾਘਾ ਕੀਤੀ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਬਰਾੜ ਚਰਨਜੀਤ ਸਿੰਘ ਚੰਨੀ ਨੂੰ ਮਿਲੇ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਭੁੱਲਰ ਦੀ ਅਗਵਾਈ ਹੇਠ 6 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।