02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਾਬਕਾ ਵਿਧਾਇਕ ਬਰਾੜ ਚਰਨਜੀਤ ਸਿੰਘ ਚੰਨੀ ਨੂੰ ਮਿਲੇ <br/>

ਅਜੀਤ ਡੈਸਕ 23-01-2026
ਨੱਥੂਵਾਲਾ ਗਰਬੀ, 22 ਜਨਵਰੀ (ਨਵਦੀਪ ਸਿੰਘ)-ਬੀਤੇ ਦਿਨੀਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲੇ | ਇਸ ਸਮੇਂ ਸਾਬਕਾ ਵਿਧਾਇਕ ਬਰਾੜ ਨੇ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਸਬੰਧੀ ਗੱਲਬਾਤ ਕੀਤੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਬਹੁਤ ਵਧੀਆ ਕੰਮ ਕੀਤੇ ਹਨ ਅਤੇ ਚਲਦੇ ਕਿਸਾਨ ਅੰਦੋਲਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਨਾਲ ਵੀ ਮੱਥਾ ਲਾਇਆ | ਇਸ ਸਮੇਂ ਉਨ੍ਹਾਂ ਦੇ ਨਾਲ ਪਵਨਜੀਤ ਸਿੰਘ ਸਾਬਕਾ ਸਰਪੰਚ ਡੇਮਰੂ, ਗੁਰਤੇਜ ਸਿੰਘ ਸਾਬਕਾ ਸਰਪੰਚ ਮਾੜੀ ਮੁਸਤਫ਼ਾ ਅਤੇ ਹਲਕਾ ਬਾਘਾ ਪੁਰਾਣਾ ਤੋਂ ਕਾਂਗਰਸ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਚੇਅਰਮੈਨ ਸੰਧੂ ਵਲੋਂ ਸੰਤ ਵਿਸਾਖਾ ਸਿੰਘ ਸਕੂਲ ਦਾ ਦੌਰਾ <br/> ਅਗਲੀ ਖ਼ਬਰ ਆਕਸਫੋਰਡ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਖਿਲਾਫ਼ ਕੱਢੀ ਜਾਗਰੂਕਤਾ ਰੈਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।