02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੁਲਿਸ ਚੌਂਕੀ ਬਿਲਾਸਪੁਰ ਨੇ 5 ਸ਼ੱਕੀ ਵਿਅਕਤੀ ਕੀਤੇ ਕਾਬੂ <br/>

ਅਜੀਤ ਡੈਸਕ 23-01-2026
ਨਿਹਾਲ ਸਿੰਘ ਵਾਲਾ, 22 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸੀਨੀਅਰ ਪੁਲਿਸ ਕਪਤਾਨ ਮੋਗਾ ਅਤੇ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਚੌਕੀ ਬਿਲਾਸਪੁਰ ਵਲੋਂ ਪੰਜ ਸ਼ੱਕੀ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ | ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਦੱਸਿਆ ਕਿ ਪੁਲਿਸ ਚੌਂਕੀ ਬਿਲਾਸਪੁਰ ਵਲੋਂ ਚੌਂਕੀ ਇੰਚਾਰਜ ਜਸਵੰਤ ਸਿੰਘ ਸਰਾਂ ਸਮੇਤ ਇਕਬਾਲ ਸਿੰਘ, ਲਖਵਿੰਦਰ ਸਿੰਘ, ਸੰਜੀਵ ਕੁਮਾਰ ਦੀ ਅਗਵਾਈ ਵਿਚ ਪ੍ਰਗਟ ਸਿੰਘ ਪੁੱਤਰ ਬਿੱਟੂ ਸਿੰਘ ਵਾਸੀ ਨਿਹਾਲ ਸਿੰਘ ਵਾਲਾ, ਸਤਨਾਮ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਬਿਲਾਸਪੁਰ, ਪਿ੍ਤਪਾਲ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਹਿੰਮਤਪੁਰਾ, ਤਜਿੰਦਰ ਸਿੰਘ ਵਾਸੀ ਰਾਊਕੇ, ਗੋਪੀ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਧੂੜਕੋਟ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਮੌਕੇ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ ਅਤੇ ਚੌਕੀ ਇੰਚਾਰਜ ਜਸਵੰਤ ਸਿੰਘ ਸਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ 'ਤੇ ਕਾਬੂ ਪਾਉਣ ਲਈ ਲੋਕ ਪੁਲਿਸ ਨੂੰ ਸਹਿਯੋਗ ਦੇਣ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਮੀਟਿੰਗ <br/> ਅਗਲੀ ਖ਼ਬਰ ਹਰਦਿਆਲ ਸਿੰਘ ਚੀਮਾ ਵਹਿਣੀਵਾਲ ਦੀ ਨਵੀਂ ਕਿਤਾਬ 'ਅਕਲ ਨੂੰ ਸਜ਼ਾ' ਲੋਕ ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।