ਮੋਗਾ, 22 ਜਨਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਬੀ.ਕੇ.ਯੂ. ਰਾਜੇਵਾਲ ਦੇ ਗੁਰਬੀਰ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਵਿਚ ਭੁਪਿੰਦਰ ਸਿੰਘ ਦੌਲਤਪੁਰਾ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਲੱਖੋਵਾਲ, ਗੁਰਮੀਤ ਸਿੰਘ ਕਿਸ਼ਨਪੁਰਾ ਜਨਰਲ ਸਕੱਤਰ ਬੀ.ਕੇ.ਯੂ. ਏਕਤਾ ਉਗਰਾਹਾਂ, ਕਸ਼ਮੀਰਾ ਸਿੰਘ ਭੇਖਾ ਜ਼ਿਲ੍ਹਾ ਮੀਤ ਪ੍ਰਧਾਨ ਕ੍ਰਾਂਤੀਕਾਰੀ ਯੂਨੀਅਨ ਪੰਜਾਬ, ਪ੍ਰਗਟ ਸਿੰਘ ਸਾਫ਼ੂਵਾਲਾ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ, ਗੁਰਭੇਜ ਸਿੰਘ ਜਰਨਲ ਸਕੱਤਰ ਕੌਮੀ ਕਿਸਾਨ ਯੂਨੀਅਨ ਸ਼ਾਮਿਲ ਹੋਏ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਖ਼ਿਲਾਫ਼ ਜੋ ਸਰਕਾਰ ਕਿਸਾਨੀ ਸੰਘਰਸ਼ ਦੌਰਾਨ ਕੀਤੇ ਹੋਏ ਆਪਣੇ ਵਾਅਦਿਆਂ ਤੋਂ ਮੁੱਕਰੀ ਹੈ, ਉਸ ਸਮੇਂ ਕੀਤੇ ਗਏ ਵਾਅਦਿਆਂ ਐਮ.ਐਸ.ਪੀ. ਕਾਨੂੰਨੀ ਗਰੰਟੀ ਤੇ ਹੋਰ ਕਿਸਾਨੀ ਹੱਕਾਂ ਲਈ ਸੰਯੁਕਤ ਕਿਸਾਨ ਮੋਰਚਾ ਤੇ ਦਿਸ਼ਾ ਨਿਰਦੇਸ਼ ਅਨੁਸਾਰ 26 ਜਨਵਰੀ ਨੂੰ ਮੋਗਾ ਜ਼ਿਲ੍ਹਾ ਵਿਚ ਟਰੈਕਟਰ ਪਰੇਡ ਹੋਵੇਗੀ | ਇਸ ਮੌਕੇ ਗੁਰਮੇਲ ਸਿੰਘ ਡਰੋਲੀ ਬਲਾਕ ਪ੍ਰਧਾਨ ਬੀ.ਕੇ.ਯੂ. ਲੱਖੋਵਾਲ, ਸੁਖਮੰਦਰ ਸਿੰਘ ਭੇਖਾ, ਮੇਜਰ ਸਿੰਘ ਡਰੋਲੀ ਆਦਿ ਹਾਜ਼ਰ ਸਨ |