01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਦੇਸ਼ ਭਗਤ ਕਾਲਜ ਮੋਗਾ ਵਿਖੇ ਮਨਾਇਆ ਰਾਸ਼ਟਰੀ ਯੁਵਾ ਦਿਵਸ <br/>

ਅਜੀਤ ਡੈਸਕ 23-01-2026
ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੁਆਰਾ ਸਾਲ 1984 ਵਿਚ ਸਵਾਮੀ ਵਿਵੇਕਾਨੰਦ ਦੀ ਜੈਅੰਤੀ ਨੂੰ ਰਾਸ਼ਟਰੀ ਯੁਵਾ ਦਿਵਸ ਵਜੋਂ ਮਨਾਉਣ ਦੀ ਘੋਸ਼ਣਾ ਕੀਤੀ ਗਈ ਸੀ | ਇਸੇ ਮੰਤਵ ਨਾਲ ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਿਖੇ ਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ | ਰਾਸ਼ਟਰੀ ਯੁਵਾ ਦਿਵਸ ਦਾ ਮੁੱਖ ਮੰਤਵ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਸਵਾਮੀ ਵਿਵੇਕਾਨੰਦ ਦੇ ਵਿਚਾਰਾਂ, ਜੀਵਨ ਦਰਸ਼ਨ ਅਤੇ ਪ੍ਰੇਰਨਾਦਾਇਕ ਸੋਚ ਨਾਲ ਜੋੜਿਆ ਜਾ ਸਕੇ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸਵਾਮੀ ਵਿਵੇਕਾਨੰਦ ਦੇ ਉੱਚ ਵਿਚਾਰਾਂ ਬਾਰੇ ਜਾਣਕਾਰੀ ਦਿੱਤੀ ਗਈ | ਸਵਾਮੀ ਵਿਵੇਕਾਨੰਦ ਅਨੁਸਾਰ ਦੇਸ਼ ਦੀ ਮਜ਼ਬੂਤੀ ਲਈ ਸਿਰਫ਼ ਸਵਦੇਸ਼ੀ ਉਤਪਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਆਪਣੇ ਦੇਸ਼ ਦੇ ਕਾਰੀਗਰਾਂ ਅਤੇ ਉਦਯੋਗਾਂ ਦੀ ਤਰੱਕੀ ਵਿਚ ਹਿੱਸਾ ਪਾਇਆ ਜਾ ਸਕੇ | ਪਿ੍ੰਸੀਪਲ ਨੇ ਯੁਵਾ ਸ਼ਕਤੀ ਨੂੰ ਦੇਸ਼ ਦੀ ਤਰੱਕੀ ਦਾ ਆਧਾਰ ਦੱਸਿਆ ਅਤੇ ਸਵਦੇਸ਼ੀ ਉਤਪਾਦਾਂ ਦੀ ਵਰਤੋਂ ਕਰਨ ਦੀ ਸਹੁੰ ਚੁਕਾਈ ਗਈ | ਕਾਲਜ ਦੇ ਪ੍ਰਧਾਨ ਅਸ਼ੋਕ ਗੁਪਤਾ, ਚੇਅਰਮੈਨ ਡਾ. ਜੋਰਾ ਸਿੰਘ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਦਵਿੰਦਰਪਾਲ ਸਿੰਘ ਅਤੇ ਡਾਇਰੈਕਟਰ ਗੌਰਵ ਗੁਪਤਾ ਨੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਇਸ ਪ੍ਰਕਾਰ ਦੇ ਪ੍ਰੋਗਰਾਮ ਕਰਵਾਉਂਦੇ ਰਹਿਣ ਦਾ ਭਰੋਸਾ ਦਿੱਤਾ |

ਪਿਛਲੀ ਖ਼ਬਰ ਨਸ਼ਾ ਮੁਕਤੀ ਲਈ ਤਸਕਰ, ਪੁਲਿਸ ਤੰਤਰ ਤੇ ਰਾਜਨੀਤਕ ਬੰਦਿਆਂ ਦਾ ਗੱਠਜੋੜ ਤੋੜਨਾ ਜ਼ਰੂਰੀ- ਵਿਜੇ ਕੁਮਾਰ ਸਾਥੀ <br/> ਅਗਲੀ ਖ਼ਬਰ ਸਰਪੰਚ ਮੋਹਰ ਸਿੰਘ ਮਾਣੂੰਕੇ ਨੂੰ ਸਦਮਾ- ਭਰਾ ਦਾ ਦਿਹਾਂਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।