01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਅਪਰਾਧੀ ਤੱਤਾਂ ਖ਼ਿਲਾਫ਼ ਪ੍ਰਹਾਰ ਮੁਹਿੰਮ ਸਰਕਾਰ ਦਾ ਸ਼ਲਾਘਾਯੋਗ ਕਦਮ-ਅਜੇ ਸ਼ਰਮਾ

ਅਜੀਤ ਡੈਸਕ 23-01-2026
ਮੋਗਾ, 22 ਜਨਵਰੀ (ਗੁਰਤੇਜ ਸਿੰਘ ਬੱਬੀ)-ਪੰਜਾਬ 'ਚ ਵੱਡੇ ਪੱਧਰ 'ਤੇ ਹੋਈ ਨਸ਼ਾ ਤਸਕਰੀ ਨਾਲ ਹਜ਼ਾਰਾਂ ਦੀ ਤਾਦਾਦ ਵਿਚ ਸਾਡੇ ਨੌਜਵਾਨ ਮੌਤ ਦੇ ਮੂੰਹ ਵਿਚ ਚਲੇ ਗਏ ਪਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਤੇ ਇਸ ਮੁਹਿੰਮ ਵਿਚ ਸੂਬੇ ਦੀ ਪੁਲਿਸ ਬਹੁਤ ਹੱਦ ਤੱਕ ਕਾਮਯਾਬ ਵੀ ਹੋਈ ਅਤੇ ਜਿੱਥੇ ਇਸ ਮੁਹਿੰਮ ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਨ ਨਾਲ ਉਹ ਜੇਲ੍ਹਾਂ ਵਿਚ ਸਜ਼ਾ ਭੁਗਤ ਰਹੇ ਹਨ, ਭਾਵੇਂ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੀ ਲਗਾਤਾਰ ਜਾਰੀ ਹੈ ਪਰ ਇਸ ਦੇ ਨਾਲ ਹੀ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਹੁਣ ਅਪਰੇਸ਼ਨ ਪ੍ਰਹਾਰ ਸ਼ੁਰੂ ਕਰਨਾ ਸਰਕਾਰ ਦਾ ਸ਼ਲਾਘਾਯੋਗ ਕਦਮ ਹੈ ਕਿਉਂਕਿ ਇਸ ਨਾਲ ਗੁੰਡਾ ਅਨਸਰਾਂ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਇਹ ਪ੍ਰਗਟਾਵਾ 'ਆਪ' ਦੇ ਟਕਸਾਲੀ ਆਗੂ ਤੇ ਡਾਇਰੈਕਟਰ ਲਾਰਜ ਸਕੇਲ ਇੰਡਸਟਰੀਜ਼ ਕਾਰਪੋਰੇਸ਼ਨ ਅਜੇ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਤੇ ਅਪਰਾਧੀ ਤੱਤਾਂ ਤੋਂ ਨਿਜਾਤ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ | ਅਜੇ ਸ਼ਰਮਾ ਨੇ ਮੋਗਾ ਸ਼ਹਿਰ ਅੰਦਰ 'ਆਪ' ਦੇ ਮੇਅਰ ਪ੍ਰਵੀਨ ਕੁਮਾਰ ਪੀਨਾ ਦੀ ਜਿੱਤ ਨੂੰ ਵਿਕਾਸ ਦੀ ਜਿੱਤ ਦੱਸਿਆ |
ਪਿਛਲੀ ਖ਼ਬਰ ਨਗਰ ਨਿਗਮ ਮੋਗਾ ਦੇ ਦਫ਼ਤਰ 'ਚ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਚੰਦ ਨਵਾਂ ਬਲੂਮਿੰਗ ਬਡਜ਼ ਸਕੂਲ ਵਿਖੇ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ ਵਲੋਂ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।