01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਗਰ ਨਿਗਮ ਮੋਗਾ ਦੇ ਦਫ਼ਤਰ 'ਚ ਜਾਗਰੂਕਤਾ ਕੈਂਪ ਲਗਾਇਆ

ਅਜੀਤ ਡੈਸਕ 23-01-2026
ਮੋਗਾ, 22 ਜਨਵਰੀ (ਅਸ਼ੋਕ ਬਾਂਸਲ)-ਚੇਅਰਪਰਸਨ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ.ਪੀ.ਸੀ.ਬੀ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਬਰਨਾਲਾ ਵਲੋਂ ਮਿਊਾਸੀਪਲ ਕਾਰਪੋਰੇਸ਼ਨ ਮੋਗਾ ਦੇ ਦਫ਼ਤਰ ਵਿਚ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਮਿਊਾਸੀਪਲ ਕਾਰਪੋਰੇਸ਼ਨ ਮੋਗਾ ਦੇ ਸੈਨੇਟਰੀ ਕਰਮਚਾਰੀਆਂ ਅਤੇ ਸਟਾਫ਼ ਨੂੰ ਠੋਸ ਕਚਰੇ ਦੀ ਖੁੱਲ੍ਹੀ ਸਾੜ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਸੀ | ਇਸ ਮੌਕੇ ਠੋਸ ਕਚਰਾ ਪ੍ਰਬੰਧਨ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਤੇ ਵਾਤਾਵਰਨ ਅਨੁਕੂਲ ਕਚਰਾ ਨਿਪਟਾਰੇ ਦੇ ਤਰੀਕੇ ਅਪਣਾਉਣ 'ਤੇ ਜ਼ੋਰ ਦਿੱਤਾ ਗਿਆ | ਕੈਂਪ ਵਿਚ ਮੁੱਖ ਸੈਨੇਟਰੀ ਇੰਸਪੈਕਟਰ, ਸੈਨੇਟਰੀ ਇੰਸਪੈਕਟਰ ਅਤੇ ਮਿਊਾਸੀਪਲ ਕਾਰਪੋਰੇਸ਼ਨ ਮੋਗਾ ਦੇ ਅਧਿਕਾਰੀਆਂ ਦੀ ਹਾਜ਼ਰੀ ਰਹੀ | ਪੰਜਾਬ ਪ੍ਰਦੂਸ਼ਣ ਨਿਯੰਤਰਨ ਬੋਰਡ ਵਲੋਂ ਇੰਜੀਨੀਅਰ ਸ਼ਮਸ਼ੇਰ ਸਿੰਘ ਸਹਾਇਕ ਵਾਤਾਵਰਨ ਇੰਜੀਨੀਅਰ ਅਤੇ ਇੰਜੀਨੀਅਰ ਰਾਜੇਸ਼ ਜੂਨੀਅਰ ਵਾਤਾਵਰਨ ਇੰਜੀਨੀਅਰ ਨੇ ਹਾਜ਼ਰ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਖੁੱਲ੍ਹੀ ਸਾੜ ਨਾਲ ਪੈਦਾ ਹੋਣ ਵਾਲੇ ਵਾਤਾਵਰਨੀ ਅਤੇ ਸਿਹਤ ਸਬੰਧੀ ਗੰਭੀਰ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਜ਼ਿੰਮੇਵਾਰ ਕਚਰਾ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਜਾਗਰੂਕਤਾ ਕੈਂਪ ਰਾਹੀਂ ਕਰਮਚਾਰੀਆਂ ਨੂੰ ਸਾਫ਼, ਸਿਹਤਮੰਦ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਬਣਾਉਣ ਵਿਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ |
ਪਿਛਲੀ ਖ਼ਬਰ ਸੀਡ ਬਿੱਲ ਅਤੇ ਬਿਜਲੀ ਸੋਧ ਬਿੱਲ ਦਾ ਡਟਵਾਂ ਵਿਰੋਧ ਕਰੇਗੀ ਕ੍ਰਾਂਤੀਕਾਰੀ ਯੂਨੀਅਨ- ਭੇਖਾ <br/> ਅਗਲੀ ਖ਼ਬਰ ਅਪਰਾਧੀ ਤੱਤਾਂ ਖ਼ਿਲਾਫ਼ ਪ੍ਰਹਾਰ ਮੁਹਿੰਮ ਸਰਕਾਰ ਦਾ ਸ਼ਲਾਘਾਯੋਗ ਕਦਮ-ਅਜੇ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।