ਨੱਥੂਵਾਲਾ ਗਰਬੀ, 22 ਜਨਵਰੀ (ਨਵਦੀਪ ਸਿੰਘ)-ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਿਸਾਨ ਮਾਰੂ ਨੀਤੀਆਂ ਲੈ ਕੇ ਪੰਜਾਬ ਆ ਰਹੀ ਹੈ | ਸਰਕਾਰਾਂ ਚੁੱਪ ਚੁਪੀਤੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮਾਰਨ ਦੀ ਤਿਆਰੀ ਵਿਚ ਰਹਿੰਦੀ ਹੈ ਪਰ ਕਿਸਾਨ ਜਥੇਬੰਦੀਆਂ ਹਮੇਸ਼ਾ ਬਾਜ ਵਾਲੀਆਂ ਅੱਖਾਂ ਰੱਖਦੀਆਂ ਹਨ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਕਸ਼ਮੀਰਾ ਸਿੰਘ ਭੇਖਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਸਰਕਾਰ ਦੀ ਹਰੇਕ ਗਲਤ ਨੀਤੀ ਦਾ ਡਟਵਾਂ ਵਿਰੋਧ ਕਰੇਗੀ | ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਸਰਕਾਰ ਦੇ ਪੁਤਲੇ ਵੀ ਫੂਕੇਗੀ | ਜ਼ਿਲ੍ਹਾ ਪ੍ਰਧਾਨ ਭੇਖਾ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਪੰਜਾਬ ਸਰਕਾਰ ਵਲੋਂ ਪੱਤਰਕਾਰਾਂ 'ਤੇ ਕੀਤੇ ਪਰਚਿਆਂ ਦੀ ਸਖ਼ਤ ਸਕਦਾ ਵਿਚ ਨਿਖੇਧੀ ਕਰਦੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਪੱਤਰਕਾਰ ਭਾਈਚਾਰੇ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ ਕਰਦੀ ਹੈ |