01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਰੋਡ ਸੇਫ਼ਟੀ ਮਹੀਨੇ ਤਹਿਤ ਵਿਦਿਆਰਥੀਆਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਕੀਤਾ ਜਾਗਰੂਕ <br/>

ਅਜੀਤ ਡੈਸਕ 23-01-2026
ਬਾਘਾ ਪੁਰਾਣਾ, 22 ਜਨਵਰੀ (ਟਿੰਕੂ ਕਾਠਪਾਲ)-ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਗੁਰਪ੍ਰੀਤ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਮੋਗਾ ਅਤੇ ਡੀ ਐਸ ਪੀ ਟਰੈਫ਼ਿਕ ਮੋਗਾ ਦੀ ਰਹਿਨੁਮਾਈ ਹੇਠ ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੇ ਵਿਦਿਆਰਥੀਆਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਰਾਸ਼ਟਰੀ ਰੋਡ ਸੇਫ਼ਟੀ ਮਹੀਨੇ ਦੇ ਤਹਿਤ ਟਰੈਫ਼ਿਕ ਚਿੰਨਾਂ ਸਬੰਧੀ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਕ੍ਰਾਈਮ ਰਾਹੀ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ | ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਨੇ ਸੰਬੋਧਨ ਕਰਦਿਆਂ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਕਰਨ, ਡਰਾਈਵਿੰਗ ਲਾਇਸੈਂਸ ਬਣਵਾਉਣ, ਓਵਰ ਸਪੀਡ ਵਹੀਕਲ ਨਾ ਚਲਾਉਣ, ਦੋ ਪਈਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕਰਨ, ਨਸ਼ਾ ਕਰਕੇ ਵਹੀਕਲ ਨਾ ਚਲਾਉਣ, ਵਹੀਕਲਾਂ ਦੇ ਕਾਗ਼ਜ਼ਾਤ ਪੂਰੇ ਰੱਖਣ, 112 ਹੈਲਪ ਲਾਈਨ ਨੰਬਰ ਸਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਅਤੇ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਕੂਲੀ ਵੈਨਾਂ ਪਰ ਰਿਫ਼ਲੈਕਟਰ ਵੀ ਲਗਾਏ ਗਏ ਤਾਂ ਜੋ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ | ਇਸ ਤੋਂ ਇਲਾਵਾ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਨਸ਼ੇ ਦੇ ਮਾੜੇ ਪ੍ਰਭਾਵਾਂ ਸਬੰਧੀ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਸੇਫ਼ ਪੰਜਾਬ ਐਪ ਨੰਬਰ 97791-00200, 75270-00165 'ਤੇ ਦੇਣ ਦੀ ਅਪੀਲ ਕੀਤੀ | ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਸਾਈਬਰ ਸੈਲ ਹੈਲਪ ਲਾਈਨ ਨੰਬਰ 1930 ਸਬੰਧੀ ਵੀ ਜਾਗਰੂਕ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਗੁਰਦੇਵ ਸਿੰਘ, ਪਿ੍ੰਸੀਪਲ ਅਤੇ ਡਾਇਰੈਕਟਰ ਸੰਦੀਪ ਕੁਮਾਰ ਮਹਿਤਾ, ਕੋਆਰਡੀਨੇਟਰ ਮੁਕੇਸ਼ ਅਰੋੜਾ, ਟਰਾਂਸਪੋਰਟ ਇੰਚਾਰਜ ਬਲਦੇਵ ਸਿੰਘ ਅਤੇ ਬੇਅੰਤ ਸਿੰਘ ਭੇਖਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 27 ਨੂੰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਭਲਾਈ ਵਿਭਾਗ ਦੇ ਮੰਤਰੀ ਦੇ ਫੂਕੇ ਜਾਣਗੇ ਪੁਤਲੇ-ਅਧਿਆਪਕ ਯੂਨੀਅਨ <br/> ਅਗਲੀ ਖ਼ਬਰ ਵਿਧਾਇਕ ਢੋਸ ਦੀ ਮਿਹਨਤ ਸਦਕਾ ਹਲਕਾ ਧਰਮਕੋਟ ਦੀਆਂ ਲਿੰਕ ਸੜਕਾਂ 'ਚ ਹੋਇਆ ਸੁਧਾਰ-ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।