01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

27 ਨੂੰ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਭਲਾਈ ਵਿਭਾਗ ਦੇ ਮੰਤਰੀ ਦੇ ਫੂਕੇ ਜਾਣਗੇ ਪੁਤਲੇ-ਅਧਿਆਪਕ ਯੂਨੀਅਨ <br/>

ਅਜੀਤ ਡੈਸਕ 23-01-2026
ਮੋਗਾ, 22 ਜਨਵਰੀ (ਸੁਰਿੰਦਰਪਾਲ ਸਿੰਘ)-ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਜ਼ਰੂਰੀ ਤੇ ਅਹਿਮ ਮੀਟਿੰਗ ਸੂਬਾ ਪ੍ਰਧਾਨ ਕਿ੍ਸ਼ਨ ਸਿੰਘ ਦੁੱਗਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਿੱਖਿਆ ਵਿਭਾਗ ਤੇ ਹੋਰ ਵਿਭਾਗਾਂ 'ਚ ਰਿਜ਼ਰਵੇਸ਼ਨ ਨੀਤੀ ਅਤੇ ਵੈਲਫੇਅਰ ਵਿਭਾਗ ਦੇ ਪੱਤਰਾਂ, ਕੋਰਟ ਦੇ ਆਏ ਫ਼ੈਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ | ਆਗੂਆਂ ਨੇ ਕਿਹਾ ਕਿ ਮਾੜੀ ਮਾਨਸਿਕਤਾ ਤਹਿਤ ਐਸ.ਸੀ./ਬੀ.ਸੀ. ਅਧਿਆਪਕਾਂ/ਮੁਲਾਜ਼ਮਾਂ ਦੇ ਹੱਕ ਵਿਚ ਆਏ ਫ਼ੈਸਲਿਆਂ, ਪੱਤਰਾਂ ਆਦਿ ਨੂੰ ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਿਚ ਸਹੀ ਰੂਪ ਵਿਚ ਲਾਗੂ ਨਹੀਂ ਕੀਤਾ ਜਾਂਦਾ | ਇਹ ਸਭ ਕੁਝ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੀ ਮਿਲੀਭੁਗਤ ਨਾਲ ਹੋ ਰਿਹਾ ਹੈ ਜਿਸ 'ਚ ਰਾਖਵਾਂਕਰਨ ਸੈੱਲ ਵਿਖੇ ਤਾਇਨਾਤ ਅਧਿਕਾਰੀ, ਜਿਨ੍ਹਾਂ ਨੇ ਇਨ੍ਹਾਂ ਪੱਤਰਾਂ ਨੂੰ ਸਹੀ ਰੂਪ ਵਿਚ ਲਾਗੂ ਕਰਵਾਉਣਾ ਹੁੰਦਾ ਹੈ, ਉਹੀ ਪੱਤਰਾਂ 'ਤੇ ਫ਼ੈਸਲਿਆਂ ਦੇ ਗ਼ਲਤ ਅਰਥ ਕੱਢ ਕੇ ਬਿਨਾਂ ਸੀਨੀਅਰਤਾ ਸੂਚੀ, ਤਰੱਕੀ ਸੂਚੀਆਂ ਦੇਖਿਆਂ ਹੀ ਵਿਭਾਗਾਂ ਵਲੋਂ ਗ਼ਲਤ ਤਿਆਰ ਕੀਤੇ ਰੋਸਟਰ ਰਜਿਸਟਰਾਂ ਨੂੰ ਹੀ ਪ੍ਰਵਾਨ ਕਰ ਦਿੰਦੇ ਹਨ | ਤਰੱਕੀਆਂ ਕਰਨ ਸਮੇਂ ਬਣਦੀ ਰਿਜ਼ਰਵੇਸ਼ਨ ਐਸ.ਸੀ. ਤੇ ਅੰਗਹੀਣ ਕਰਮਚਾਰੀਆਂ ਨੂੰ ਨਹੀਂ ਦਿੱਤੀ ਜਾਂਦੀ ਜਿਸ ਲਈ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਅਧਿਕਾਰੀ, ਸਕੱਤਰ ਤੇ ਮੰਤਰੀ ਦੋਸ਼ੀ ਹਨ | ਇਸ ਸਬੰਧੀ ਵਾਰ-ਵਾਰ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ, ਸਕੱਤਰ ਤੇ ਮੰਤਰੀ ਨੂੰ ਈ-ਮੇਲ ਰਾਹੀਂ ਸ਼ਿਕਾਇਤਾਂ ਭੇਜ ਕੇ ਜਾਣੂੰ ਕਰਵਾਇਆ ਗਿਆ ਹੈ ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ | ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੂੰ ਮੀਟਿੰਗ ਲਈ ਜਥੇਬੰਦੀ ਵਲੋਂ ਸਮਾਂ ਮੰਗਿਆ ਗਿਆ ਪਰ ਅਜੇ ਤੱਕ ਵੀ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ | ਇਸ ਸਭ ਕੁਝ ਨੂੰ ਵਿਚਾਰਦੇ ਹੋਏ ਜਥੇਬੰਦੀ ਨੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 27 ਜਨਵਰੀ 2026 ਨੂੰ ਸਕੱਤਰ ਤੇ ਮੰਤਰੀ ਵਿਰੁੱਧ ਜ਼ਿਲ੍ਹਾ ਪੱਧਰ 'ਤੇ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਉਪਰੰਤ ਪੁਤਲੇ ਸਾੜਨ ਦਾ ਫ਼ੈਸਲਾ ਕੀਤਾ ਗਿਆ ਹੈ | ਮੀਟਿੰਗ ਵਿਚ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਸਕੱਤਰ ਜਨਰਲ ਬਲਵਿੰਦਰ ਸਿੰਘ, ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ, ਬੇਅੰਤ ਭਾਂਬਰੀ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਵੀਰ ਸਿੰਘ ਮੋਗਾ, ਪਰਵਿੰਦਰ ਭਾਰਤੀ, ਮੀਤ ਪ੍ਰਧਾਨ ਹਰਪਾਲ ਸਿੰਘ, ਲੈਕ. ਸੁਨੀਲ ਕੁਮਾਰ ਜਲੰਧਰ, ਦੇਵ ਰਾਜ, ਵਿਜੇ ਮਾਨਸਾ, ਦੀਪਕ ਕੁਮਾਰ, ਰਛਪਾਲ ਸਿੰਘ ਭੁੰਬਲੀ, ਦਰਸ਼ਨ ਡਾਂਗੋ, ਦੇਸ ਰਾਜ ਪ੍ਰੈੱਸ ਸਕੱਤਰ, ਹਰਜਿੰਦਰ ਪੁਰਾਣੇ ਵਾਲਾ, ਰਾਮ ਕਿਸ਼ਨ ਪੱਲੀ ਝਿੱਕੀ, ਮੱਖਣ ਬਖਲੌਰ, ਅਮਿੰਦਰਪਾਲ ਮੁਕਤਸਰ, ਸਕੱਤਰ ਸੁਖਪਾਲ ਬਕਰਾਹਾ, ਗੁਰਜੰਟ ਭੁਰਥਲਾ, ਕੁਲਵੰਤ ਪੰਜਗਰਾਈਾ, ਅਵਤਾਰ ਸਿੰਘ ਮੱਟੂ, ਸੁਪਿੰਦਰ ਸਿੰਘ ਫ਼ਤਿਹਗੜ੍ਹ ਸਾਹਿਬ, ਸੁਖਦੇਵ ਕਾਜਲ, ਰਣਦੀਪ ਮਲੇਰਕੋਟਲਾ, ਕੰਵਲਜੀਤ ਭਵਾਨੀਗੜ੍ਹ, ਜਸਵੀਰ ਸਿੰਘ ਬਰਨਾਲਾ, ਕੁਲਵੰਤ ਦਸੂਹਾ, ਸੁਖਵੀਰ ਛਾਪਾ, ਪਰਮਜੀਤ ਪਠਾਨਕੋਟ, ਪਰਸਨ ਸਿੰਘ ਬਠਿੰਡਾ, ਹਰਵਿੰਦਰ ਮਾਰਸ਼ਲ, ਸੁਖਰਾਜ ਮਾਹਲ, ਨਰਿੰਦਰਜੀਤ ਕਪੂਰਥਲਾ, ਕੁਲਵਿੰਦਰ ਬਿੱਟੂ, ਗੁਰਟੇਕ ਸਿੰਘ ਫ਼ਰੀਦਕੋਟ, ਜਗਤਾਰ ਜੱਗੀ, ਵਿਪਿਨ ਸਾਨਿਆਲ, ਸੁਰਿੰਦਰ ਮੋਗਾ, ਬਲਦੇਵ ਸਿੱਧੂ, ਸ਼ਵਿੰਦਰ ਬਟਾਲਾ, ਬਲਵੀਰ ਸਿੰਘ ਤਰਨਤਾਰਨ, ਗੁਰਮੀਤ ਸਿੰਘ, ਅਸ਼ੋਕ ਮੁਕੇਰੀਆਂ, ਕੁਲਵੀਰ ਫ਼ਾਜ਼ਿਲਕਾ, ਲਾਲ ਸਿੰਘ, ਕਰਮਜੀਤ ਖੰਨਾ ਤੇ ਹੋਰ ਆਗੂ ਸਾਹਿਬਾਨ ਸ਼ਾਮਿਲ ਸਨ |

ਪਿਛਲੀ ਖ਼ਬਰ ਤੰਦਰੁਸਤ ਜੀਵਨ ਲਈ ਚੰਗਾ ਜਲਵਾਯੂ ਤੇ ਭੋਜਨ ਅਹਿਮ-ਡਾ. ਬਰਾੜ <br/> ਅਗਲੀ ਖ਼ਬਰ ਰੋਡ ਸੇਫ਼ਟੀ ਮਹੀਨੇ ਤਹਿਤ ਵਿਦਿਆਰਥੀਆਂ, ਡਰਾਈਵਰਾਂ ਅਤੇ ਕੰਡਕਟਰਾਂ ਨੂੰ ਕੀਤਾ ਜਾਗਰੂਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।