01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗਊਸ਼ਾਲਾ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ ਸਹਿਯੋਗ ਦੇਣ ਲਈ ਸੰਗਤਾਂ ਦਾ ਧੰਨਵਾਦ- ਪ੍ਰਧਾਨ ਮਾਨ

ਅਜੀਤ ਡੈਸਕ 23-01-2026
ਕਿਸ਼ਨਪੁਰਾ ਕਲਾਂ, 22 ਜਨਵਰੀ (ਅਮੋਲਕ ਸਿੰਘ ਕਲਸੀ)-ਕਸਬਾ ਕਿਸ਼ਨਪੁਰਾ ਕਲਾਂ ਤੋਂ ਫਤਿਹਪੁਰ ਰੋਡ 'ਤੇ ਸਥਿਤ ਰਾਧੇ ਕਿ੍ਸ਼ਨਾ ਗਊਸ਼ਾਲਾ ਵਿਖੇ ਬੀਤੇ ਦਿਨੀਂ ਸਮੂਹ ਗ੍ਰਾਮ ਪੰਚਾਇਤ, ਐਨ.ਆਰ.ਆਈ. ਵੀਰਾਂ, ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀ ਦੇ ਸਹਿਯੋਗ ਨਾਲ ਗਊਸ਼ਾਲਾ ਕਿਸ਼ਨਪੁਰਾ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਸੀ | ਜਿਸ 'ਚ ਸੰਤ ਮਹਾਂਪੁਰਸ਼ ਰਾਜਨੀਤਿਕ ਧਾਰਮਿਕ ਸ਼ਖ਼ਸੀਅਤ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਹਾਜ਼ਰੀ ਲਗਵਾਈ ਸੀ | ਇਨ੍ਹਾਂ ਸਮਾਗਮਾਂ ਸਬੰਧੀ ਸੰਗਤਾਂ ਦਾ ਧੰਨਵਾਦ ਕਰਦਿਆਂ ਪ੍ਰਧਾਨ ਅਵਤਾਰ ਸਿੰਘ ਮਾਨ, ਸਕੱਤਰ ਸੁਖਵਿੰਦਰ ਸਿੰਘ, ਕੈਸ਼ੀਅਰ ਪ੍ਰਦੀਪ ਕੁਮਾਰ ਅਤੇ ਗਿਆਨੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਪ੍ਰਦੀਪ ਸਿੰਘ ਬੋਰੇ ਵਾਲੇ ਬੱਧਨੀ ਕਲਾਂ ਨਹਿਰ ਵਾਲੀ ਗਊਸ਼ਾਲਾ ਵਾਲਿਆਂ ਦੇ ਉੱਦਮ ਸਦਕਾ ਮਹਾਨ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੇ ਸੰਤਾਂ ਮਹਾਪੁਰਸ਼ਾਂ, ਰਾਗੀ ਜਥੇ, ਕਥਾ ਵਾਚਕ, ਅਤੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਸਾਬਕਾ ਚੇਅਰਮੈਨ ਬਰਜਿੰਦਰ ਸਿੰਘ ਮੱਖਣ ਬਰਾੜ, ਗਮਾਡਾ ਦੇ ਡਾਇਰੈਕਟਰ ਜਸਵਿੰਦਰ ਸਿੰਘ ਸਿੱਧੂ, ਕਿੰਗਜਵੇ ਸਕੂਲ ਦੇ ਚੇਅਰਮੈਨ ਬਲਜੀਤ ਸਿੰਘ ਸਿੱਧੂ ਯੂ.ਐਸ.ਏ. ਸਮੇਤ ਵੱਡੀ ਗਿਣਤੀ ਵਿਚ ਰਾਜਨੀਤਕ ਆਗੂਆਂ, ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਲਗਵਾਈ | ਰਾਧੇ ਕਿ੍ਸ਼ਨਾ ਗਊਸ਼ਾਲਾ ਸੇਵਾ ਸੁਸਾਇਟੀ ਦੇ ਪ੍ਰਧਾਨ ਅਵਤਾਰ ਸਿੰਘ ਮਾਨ, ਸਕੱਤਰ ਸੁਖਵਿੰਦਰ ਸਿੰਘ, ਕੈਸ਼ੀਅਰ ਪ੍ਰਦੀਪ ਕੁਮਾਰ, ਸੰਦੀਪ ਕੁਮਾਰ, ਗਿਆਨੀ ਜੋਗਿੰਦਰ ਸਿੰਘ ਆਦਿ ਅਹੁਦੇਦਾਰਾਂ ਨੇ ਸਮੁੱਚੇ ਧਾਰਮਿਕ ਸਮਾਗਮ ਦੌਰਾਨ ਲੰਗਰ, ਡਾਕਟਰਾਂ ਦੀ ਟੀਮ, ਜੋੜਿਆ ਅਤੇ ਹੋਰ ਪ੍ਰਬੰਧਾਂ ਲਈ ਮਾਈਆਂ ਬੀਬੀਆਂ, ਦਸ਼ਾ ਨੌਂਹਾਂ ਦੀ ਕਿਰਤ ਕਮਾਈ 'ਚੋਂ ਗਊਆਂ ਲਈ ਦਸਵੰਧ ਦਿੱਤਾ ਗਿਆ ਅਤੇ ਸਮੁੱਚੀ ਸਮੂਹ ਸਾਧ ਸੰਗਤ ਦਾ ਸਹਿਯੋਗ ਦੇਣ ਵਾਲਿਆਂ ਦਾ ਸਮੁੱਚੀ ਰਾਧੇ ਕਿ੍ਸ਼ਨਾ ਗਊਸ਼ਾਲਾ ਸੇਵਾ ਸੁਸਾਇਟੀ ਧੰਨਵਾਦ ਕਰਦੀ ਹੈ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨਗਰ ਨਿਵਾਸੀਆਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਕਰੋੜਾਂ ਰੁਪਏ 'ਚ ਕੰਕਰੀਟ ਨਾਲ ਬਣੀ ਸਰਹਿੰਦ ਫ਼ੀਡਰ ਨਹਿਰ ਦੀਆਂ ਕੰਧਾਂ 'ਤੇ ਉੱਗਿਆ ਸਰਕੰਡਾ ਅਗਲੀ ਖ਼ਬਰ ਤੰਦਰੁਸਤ ਜੀਵਨ ਲਈ ਚੰਗਾ ਜਲਵਾਯੂ ਤੇ ਭੋਜਨ ਅਹਿਮ-ਡਾ. ਬਰਾੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।