26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਘਰ 'ਚ ਵੜ ਕੇ ਲੁੱਟ ਕਰਨ ਵਾਲੇ ਚੋਰ ਗਰੋਹ ਦੇ ਚਾਰ ਮੈਂਬਰ ਕਾਬੂ <br/>

ਅਜੀਤ ਡੈਸਕ 28-01-2026
ਮੋਗਾ, 27 ਜਨਵਰੀ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਪੁਲਿਸ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਸਾਊਥ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਘਰ ਅੰਦਰ ਦਾਖਲ ਹੋ ਕੇ ਘਰ ਵਿਚ ਮੌਜੂਦ ਔਰਤ ਨੂੰ ਬੰਧਕ ਬਣਾ ਕੇ ਚੋਰੀ ਨੂੰ ਅੰਜਾਮ ਦੇਣ ਵਾਲਿਆਂ, ਚਾਰ ਜਣਿਆਂ ਨੂੰ ਕਾਬੂ ਕਰਕੇ ਲੁੱਟ ਦਾ ਸਾਮਾਨ ਵੀ ਬਰਾਮਦ ਕਰ ਲਿਆ | ਅੱਜ ਇਸ ਸਬੰਧੀ ਡੀ. ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮਿਤੀ : 19 ਜਨਵਰੀ ਨੂੰ ਮਰਹੂਮ ਨਿਸ਼ਾ ਪਤਨੀ ਨੌਸਾਦ ਅਹਿਮਦ ਵਾਸੀ ਆਰਾ ਰੋਡ ਨੇੜੇ ਮੀਆਂ ਮੀਟ ਵਾਲਾ ਜਦ ਘਰ ਵਿਚ ਇਕੱਲੀ ਸੀ ਤਾਂ ਨਾਮਾਲੂਮ ਵਿਅਕਤੀ ਘਰ ਵਿਚ ਦਾਖਲ ਹੋਏ ਅਤੇ ਉਸ ਦੀ ਕੁੱਟਮਾਰ ਕਰਕੇ ਘਰ ਵਿਚੋਂ 25 ਲੱਖ ਰੁਪਏ, 10 ਤੋਲੇ ਸੋਨਾ ਅਤੇ ਇਕ ਕਿੱਲੋ ਚਾਂਦੀ ਲੁੱਟ ਕੇ ਲੈ ਗਏ ਸਨ ਤੇ ਇਸ ਮਾਮਲੇ ਨੂੰ ਸੁਲਝਾਉਣ ਲਈ ਥਾਣਾ ਸਿਟੀ ਸਾਊਥ ਦੇ ਮੁੱਖ ਅਫ਼ਸਰ ਇੰਸਪੈਕਟਰ ਭਲਵਿੰਦਰ ਸਿੰਘ ਦੀ ਅਗਵਾਈ ਵਿਚ ਚਾਰ ਜਾਣਿਆਂ ਨੂੰ ਟਰੇਸ ਕਰਕੇ ਕਾਬੂ ਕਰ ਲਿਆ, ਜਿਨ੍ਹਾਂ ਦੀ ਪਹਿਚਾਣ ਮਨਜੀਤ ਸਿੰਘ ਉਰਫ਼ ਬੱਬੂ ਵਾਸੀ ਲਾਲ ਸਿੰਘ ਰੋਡ ਮੋਗਾ, ਮੰਗਲ ਸਿੰਘ ਉਰਫ਼ ਮੰਗਾ ਵਾਸੀ ਹਾਕਮ ਕਾ ਅਗਵਾੜ ਮੋਗਾ, ਗੁਰਪ੍ਰੀਤ ਸਿੰਘ ਉਰਫ਼ ਮੇਸ਼ੀ ਵਾਸੀ ਲਾਲ ਸਿੰਘ ਰੋਡ ਮੋਗਾ ਅਤੇ ਮਨਿੰਦਰ ਸਿੰਘ ਉਰਫ਼ ਲੱਕੜ ਵਾਸੀ ਖਾਨੇ ਕਾ ਅਗਵਾੜ ਮੋਗਾ ਨੂੰ ਕਾਬੂ ਕਰ ਲਿਆ ਅਤੇ ਇਨ੍ਹਾਂ ਕੋਲੋਂ ਇਕ ਲੱਖ ਸਤਵੰਜਾ ਹਜ਼ਾਰ ਰੁਪਏ ਨਕਦੀ, ਦੋ ਮੋਬਾਈਲ ਫ਼ੋਨ, ਚਾਂਦੀ ਦੇ ਗਹਿਣੇ 514 ਗ੍ਰਾਮ, 175 ਗ੍ਰਾਮ ਆਰਟੀਫ਼ੀਸ਼ਲ ਗਹਿਣੇ, 25 ਗ੍ਰਾਮ ਆਰਟੀਫ਼ੀਸ਼ਲ ਸੈੱਟ, 1.5 ਗ੍ਰਾਮ ਸੋਨੇ ਦੇ ਗਹਿਣੇ, ਇਕ ਕਾਪਾ, ਦੋ ਕਿਰਪਾਨਾਂ ਅਤੇ ਇਕ ਸਟੀਲ ਰਾਡ ਬਰਾਮਦ ਕੀਤੀ | ਡੀ.ਐਸ.ਪੀ. ਸਿਟੀ ਗੁਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਡੂੰਘਾਈ ਨਾਲ ਪੁੱਛ ਗਿੱਛ ਕਰਕੇ ਹੋਰ ਸਮਾਨ ਦੀ ਬਰਾਮਦਗੀ ਕੀਤੀ ਜਾਵੇ | ਇਸ ਮੌਕੇ ਉਨ੍ਹਾਂ ਨਾਲ ਥਾਣਾ ਸਿਟੀ ਸਾਊਥ ਦੇ ਮੁੱਖ ਅਫ਼ਸਰ ਇੰਸਪੈਕਟਰ ਭਲਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |


ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਨੇ ਕੱਢਿਆ ਟਰੈਕਟਰ ਮਾਰਚ <br/> ਅਗਲੀ ਖ਼ਬਰ ਖੇਤਾਂ ਦੀਆਂ ਮੋਟਰਾਂ ਤੋਂ ਕੇਬਲਾਂ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।