07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਐਨ.ਸੀ.ਸੀ. ਕੈਡਿਟਸ ਨੇ ਗਣਤੰਤਰ ਦਿਵਸ ਦੀ ਪਰੇਡ 'ਚ ਲਿਆ ਹਿੱਸਾ <br/>

ਅਜੀਤ ਡੈਸਕ 30-01-2026
ਫ਼ਤਿਹਗੜ੍ਹ ਪੰਜਤੂਰ, 29 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਪੰਜਤੂਰ (ਮੋਗਾ) ਦੇ ਬੱਚੇ ਵੱਖ-ਵੱਖ ਗਤੀਵਿਧੀਆਂ 'ਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਇਸੇ ਲੜੀ ਦੇ ਅਧੀਨ ਹੀ ਸਕੂਲ ਦੇ ਐਨ.ਸੀ.ਸੀ. ਕੈਡਿਟਸ ਨੇ ਗਣਤੰਤਰ ਦਿਵਸ ਦੀ ਪਰੇਡ ਜੋ ਕਿ ਧਰਮਕੋਟ ਅਤੇ ਮੋਗਾ ਵਿਖੇ ਹੋਈ ਸੀ, ਉਸ ਵਿਚ ਭਾਗ ਲਿਆ | ਇਸ ਮੌਕੇ ਵਿਦਿਆਰਥੀਆਂ ਨੇ ਭੰਗੜਾ ਮੁਕਾਬਲੇ ਵਿਚ ਵੀ ਮੋਗਾ ਵਿਖੇ ਹੋਏ ਗਣਤੰਤਰ ਦਿਵਸ ਸਮਾਗਮ ਵਿਚ ਹਿੱਸਾ ਲਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਦੱਸਦੇ ਹੋਏ ਕਿਹਾ ਕਿ ਸਕੂਲ ਵਿਚ ਐਨ.ਸੀ.ਸੀ. ਜੂਨੀਅਰ ਵਿੰਗ ਦੀ ਬਟਾਲੀਅਨ ਜੋ ਕਿ ਪੰਜ ਪੰਜਾਬ ਐਨ.ਸੀ.ਸੀ. ਬਟਾਲੀਅਨ (ਮੋਗਾ) ਦੇ ਅਧੀਨ ਪਿਛਲੇ ਕਈ ਸਾਲਾਂ ਤੋਂ ਸਫਲਤਾ ਪੂਰਵਕ ਚੱਲ ਰਹੀ ਹੈ | ਇਸ ਸਮੇਂ ਕੈਡਿਟਸ ਅਤੇ ਭੰਗੜਾ ਮੁਕਾਬਲੇ ਵਿਚ ਭਾਗ ਲੈਣ ਵਾਲੇ ਗੱਭਰੂਆਂ ਨੂੰ ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਮੋਗਾ ਅਤੇ ਐਸ.ਡੀ.ਐਮ. ਹਿਤੇਸ਼ਵੀਰ ਗੁਪਤਾ ਵਲੋਂ ਧਰਮਕੋਟ ਵਿਖੇ ਸਨਮਾਨਿਤ ਵੀ ਕੀਤਾ ਗਿਆ | ਇਸ ਸਮੇਂ ਸਕੂਲ ਦੇ ਐਨ.ਸੀ.ਸੀ. ਕੈਡਿਟਸ ਦੇ ਕੇਅਰ ਟੇਕਰ ਕੋਮਲਪ੍ਰੀਤ ਕੌਰ, ਗਗਨਦੀਪ ਕੌਰ ਅਤੇ ਰਜਵੰਤ ਕੌਰ ਹਾਜ਼ਰ ਸਨ |

ਪਿਛਲੀ ਖ਼ਬਰ ਟ੍ਰੈਫਿਕ ਸਿੱਖਿਆ ਸੈੱਲ ਨੇ ਨੱਥੂਵਾਲਾ ਗਰਬੀ 'ਚ ਲਗਾਇਆ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ -ਅੱਜ ਮੋਗਾ ਉਪ ਦਫ਼ਤਰ ਦੀ 25ਵੀਂ ਵਰ੍ਹੇਗੰਢ 'ਤੇ ਵਿਸ਼ੇਸ਼-<br> ਡਾ. ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ 'ਚ ਮੋਗਾ ਉਪ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।