06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੁਖਬੀਰ ਵਲੋਂ ਦਿੱਤੇ ਹਰ ਆਦੇਸ਼ ਦੀ ਕਰਾਂਗੇ ਪਾਲਣਾ <br/>

ਅਜੀਤ ਡੈਸਕ 30-01-2026
ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਹਰ ਆਦੇਸ਼ ਦੀ ਇੰਨ-ਬਿੰਨ ਪਾਲਣਾ ਕਰਾਂਗੇ ਅਤੇ ਜੋ ਉਨ੍ਹਾਂ ਨੇ ਚੰਡੀਗੜ੍ਹ ਪਾਰਟੀ ਦਫ਼ਤਰ ਵਿਖੇ ਮੀਟਿੰਗ ਦੌਰਾਨ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਦਾਇਤਾਂ ਦਿੱਤੀਆਂ ਹਨ, ਉਨ੍ਹਾਂ ਦੇ ਹੁਕਮਾਂ 'ਤੇ ਫੁੱਲ ਚੜ੍ਹਾਏ ਜਾਣਗੇ | ਉਕਤ ਬਿਆਨ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਰਾਜਵਿੰਦਰ ਸਿੰਘ ਧਰਮਕੋਟ ਨੇ ਪੱਪੂ ਰਾਮੂੰਵਾਲਾ ਦੇ ਗ੍ਰਹਿ ਵਿਖੇ ਜਾਰੀ ਕੀਤਾ | ਪੱਤਰਕਾਰਾਂ ਨਾਲ ਗੱਲ ਕਰਦਿਆਂ ਆਗੂਆਂ ਨੇ ਆਖਿਆ ਕਿ ਇਕ ਫਰਵਰੀ ਨੂੰ ਪਿੰਡ ਬੁੱਟਰ ਵਿਖੇ ਸੁਖਬੀਰ ਸਿੰਘ ਬਾਦਲ ਪਹੁੰਚ ਰਹੇ ਹਨ, ਜਿੱਥੇ ਹਲਕਾ ਨਿਹਾਲ ਸਿੰਘ ਵਾਲਾ ਦੀ ਸਾਬਕਾ ਵਿਧਾਇਕਾ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਸਾਬਕਾ ਚੇਅਰਮੈਨ ਹਰਭੁਪਿੰਦਰ ਸਿੰਘ ਲਾਡੀ ਬੁੱਟਰ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਮੂਲੀਅਤ ਕਰਨਗੇ, ਜਿਸ ਨਾਲ ਮੋਗਾ ਜ਼ਿਲ੍ਹੇ 'ਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਆਖਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਮਿਹਨਤ ਦਾ ਨਤੀਜਾ ਹੀ ਹੈ ਕਿ ਅਜਿਹੇ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਕਰ ਰਹੇ ਹਨ | ਤਿੰਨੇ ਆਗੂਆਂ ਨੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਹਲਕਾ ਇੰਚਾਰਜ ਮੋਗਾ ਸੰਨੀ ਗਿੱਲ, ਖਣਮੁੱਖ ਭਾਰਤੀ ਪੱਤੋ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਨਿਰਮਲੇ ਸ੍ਰੀਮਾਨ 108 ਪੰਡਤ ਸੰਤ ਮੀਹਾਂ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।