04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੀ. ਜੇ. ਐਮ. ਕਮ ਸਕੱਤਰ ਵਲੋਂ 'ਚਾਈਲਡ ਲੇਬਰ' ਖਿਲਾਫ਼ ਮੁਹਿੰਮ ਦੀ ਰੈਲੀ ਕੱਢ ਕੇ ਸ਼ੁਰੂਆਤ <br/>

ਮੈਡਮ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਰੈਲੀ ਦੌਰਾਨ | ਤਸਵੀਰ: ਜਸਪਾਲ ਸਿੰਘ ਬੱਬੀ <br/> 30-01-2026
ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਾਈਲਡ ਲੇਬਰ ਦੇ ਵਿਰੁੱਧ ਪੂਰੇ ਪੰਜਾਬ 'ਚ 26 ਜਨਵਰੀ ਤੋਂ ਮਾਰਚ 2026 ਤੱਕ 'ਪੈਨ ਇੰਡੀਆ ਰੈਸੀਕਿਊ ਐਂਡ ਰੀਹੈਬਲੀਟੇਸ਼ਨ ਕੰਪੇਨ ਫ਼ਾਰ ਇਰੈਡੀਕੇਸ਼ਨ ਆਫ਼ ਚਾਈਲਡ ਐਂਡ ਐਡੋਲਸੈਂਟ ਲੇਬਰ' ਦੇ ਨਾਂਅ ਹੇਠ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਮੈਡਮ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਕਿਰਨ ਜਯੋਤੀ ਸੀ.ਜੇ.ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਲੇਬਰ ਵਿਭਾਗ, ਪੁਲਿਸ ਵਿਭਾਗ ਤੇ ਚਾਈਲਡ ਵੈਲਫੇਅਰ ਕਮੇਟੀ, ਬਾਲ ਮਜ਼ਦੂਰੀ ਸਬੰਧੀ ਬਣਾਈ ਗਈ ਟਾਸਕ ਫੋਰਸ ਦੇ ਮੈਂਬਰਾਂ ਦੇ ਸਹਿਯੋਗ ਨਾਲ ਨੇਚਰ ਪਾਰਕ ਮੋਗਾ ਤੋਂ ਲੈ ਕੇ ਰੇਲਵੇ ਸਟੇਸ਼ਨ ਮੋਗਾ ਤੱਕ ਚਾਈਲਡ ਲੇਬਰ ਦੇ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਵਿਚ ਜਸਦੀਪ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਰਜੇਸ਼ ਪੁਰੀ ਚੇਅਰਮੈਨ ਬਾਲ ਭਲਾਈ ਕਮੇਟੀ, ਰਾਜਬੀਰ ਸਿੰਘ ਲੇਬਰ ਇੰਸਪੈਕਟਰ, ਏਕਮਜੀਤ ਸਿੰਘ ਮੈਡੀਕਲ ਅਫ਼ਸਰ, ਹਰਜਿੰਦਰ ਸਿੰਘ ਏ.ਐਸ.ਆਈ., ਹਰਮੇਲ ਸਿੰਘ ਏ.ਐਸ.ਆਈ., ਗੁਰਮੁਖ ਸਿੰਘ, ਬਲਕਰਨ ਸਿੰਘ ਆਦਿ ਹਾਜ਼ਰ ਸਨ | ਪੈਨਲ ਵਕੀਲ ਅਤੇ ਪੈਰਾ ਲੀਗਲ ਵਲੰਟੀਅਰਾਂ ਤੋਂ ਇਲਾਵਾ ਬਾਲ ਮਜ਼ਦੂਰੀ ਖ਼ਾਤਮੇ ਸਬੰਧੀ ਬਣਾਈ ਗਈ ਟਾਸਕ ਫੋਰਸ ਦੇ ਮੈਂਬਰਾਂ ਵਲੋਂ ਭਾਗ ਲਿਆ ਗਿਆ | ਇਸ ਸਮੇਂ ਕਿਰਨ ਜਯੋਤੀ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਇਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ, ਜਿਸ ਦੇ ਤਹਿਤ ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਚਾਈਲਡ ਲੇਬਰ ਨੂੰ ਰੋਕਣਾ ਅਤੇ ਬੱਚਿਆਂ ਦੇ ਉੱਜਲ ਭਵਿੱਖ ਲਈ ਉਨ੍ਹਾਂ ਨੂੰ ਸਹੀ ਸੇਧ ਦੇਣਾ ਹੈ | ਇਸ ਤੋਂ ਇਲਾਵਾ ਟਾਸਕ ਫੋਰਸ ਵਲੋਂ ਰੇਲਵੇ ਰੋਡ 'ਤੇ ਰੇਡ ਵੀ ਕੀਤੀ ਗਈ |

ਪਿਛਲੀ ਖ਼ਬਰ ਐਸ. ਵਾਈ. ਐਲ. ਨਹਿਰ ਸ਼ੁਰੂ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਕਰੇਗਾ ਡਟ ਕੇ ਵਿਰੋਧ ਅਗਲੀ ਖ਼ਬਰ ਮਰਹੂਮ ਜਥੇਦਾਰ ਤੋਤਾ ਸਿੰਘ ਦੀ ਯਾਦ 'ਚ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।