03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਐਮ. ਐਮ. ਐਸ. ਵਾਈ. ਸਕੀਮ ਅਧੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ <br/>

ਅਜੀਤ ਡੈਸਕ 30-01-2026
ਤਲਵੰਡੀ ਸਾਬੋ, 29 ਜਨਵਰੀ (ਰਵਜੋਤ ਸਿੰਘ ਰਾਹੀ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰਵੀਕਾਂਤ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸਰਬੱਤ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਅਧੀਨ ਰਜਿਸਟਰੇਸ਼ਨ ਪ੍ਰਕਿਰਿਆ ਸਬ ਡਵਿਜ਼ਨਲ ਹਸਪਤਾਲ ਤਲਵੰਡੀ ਸਾਬੋ ਵਿਖੇ ਸ਼ੁਰੂ ਹੋ ਗਈ ਹੈ | ਜਿਸ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਮਿਆਰੀ ਅਤੇ ਨਕਦ-ਰਹਿਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ | ਐਸ. ਐਮ. ਓ. ਨੇ ਦੱਸਿਆ ਕਿ ਹਸਪਤਾਲ 'ਚ ਦਾਖ਼ਲੇ ਦੀ ਪ੍ਰਕਿਰਿਆ ਸੁਚੱਜੇ ਢੰਗ ਨਾਲ ਚਲਾਈ ਜਾ ਰਹੀ ਹੈ, ਜਿੱਥੇ ਲੋਕਾਂ ਨੂੰ ਰਜਿਸਟਰੇਸ਼ਨ ਅਤੇ ਦਸਤਾਵੇਜ਼ਾਂ ਦੀ ਜਾਂਚ ਸੰਬੰਧੀ ਪੂਰੀ ਮਦਦ ਦਿੱਤੀ ਜਾ ਰਹੀ ਹੈ | ਇਸ ਸਕੀਮ ਅਧੀਨ ਲਾਭਪਾਤਰੀਆਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ 'ਚ ਨਕਦ-ਰਹਿਤ ਇਲਾਜ ਦੀ ਸਹੂਲਤ ਪ੍ਰਾਪਤ ਹੋਵੇਗੀ | ਐਸ. ਐਮ. ਓ. ਡਾ. ਰਵੀ ਕਾਂਤ ਗੁਪਤਾ ਨੇ ਅੱਗੇ ਦੱਸਿਆ ਕਿ ਐਮ.ਐਮ.ਐਸ.ਵਾਈ. ਸਕੀਮ ਸਰਕਾਰ ਦੀ ਇਕ ਮਹੱਤਵਪੂਰਨ ਪਹਿਲ ਹੈ, ਜਿਸ ਦਾ ਲਾਭ ਹਰ ਯੋਗ ਨਾਗਰਿਕ ਨੂੰ ਮਿਲ ਸਕਦਾ ਹੈ | ਉਨ੍ਹਾਂ ਕਿਹਾ ਕਿ ਹਸਪਤਾਲ ਵਲੋਂ ਦਾਖ਼ਲੇ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਅਪੀਲ ਕੀਤੀ ਕਿ ਲੋਕ ਲੋੜੀਂਦੇ ਦਸਤਾਵੇਜ਼ਾਂ ਨਾਲ ਇਸ ਸਕੀਮ ਵਿਚ ਆਪਣਾ ਨਾਮ ਦਰਜ ਕਰਵਾਉਣ |

ਪਿਛਲੀ ਖ਼ਬਰ ਮੁਸਲਿਮ ਭਾਈਚਾਰੇ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਅਪਰਾਧਿਕ ਗਤੀਵਿਧੀਆਂ ਰੋਕਣ ਲਈ ਪੁਲਿਸ ਨੇ ਚਲਾਇਆ ਚੈਕਿੰਗ ਅਭਿਆਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।