ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ)- ਚੇਅਰਪਰਸਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਬਰਨਾਲਾ ਵਲੋਂ ਮਿਊਾਸੀਪਲ ਕਮੇਟੀ ਫ਼ਤਹਿਗੜ੍ਹ ਪੰਜਤੂਰ ਅਤੇ ਕੋਟ ਈਸੇ ਖਾਂ ਦੇ ਦਫ਼ਤਰ 'ਚ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੁੱਖ ਉਦੇਸ਼ ਸੈਨੇਟਰੀ ਕਰਮਚਾਰੀਆਂ ਅਤੇ ਸਟਾਫ਼ ਮੈਂਬਰਾਂ ਨੂੰ ਠੋਸ ਕਚਰੇ ਦੀ ਖੁੱਲ੍ਹੀ ਸਾੜ ਤੋਂ ਹੋਣ ਵਾਲੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ | ਇਸ ਮੌਕੇ ਠੋਸ ਕਚਰਾ ਪ੍ਰਬੰਧਨ ਨਿਯਮਾਂ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਤੇ ਵਾਤਾਵਰਨ ਅਨੁਕੂਲ ਕਚਰਾ ਨਿਪਟਾਰੇ ਦੇ ਤਰੀਕੇ ਅਪਣਾਉਣ 'ਤੇ ਜ਼ੋਰ ਦਿੱਤਾ ਗਿਆ | ਕੈਂਪ 'ਚ ਈ.ਓ. ਅਮਰਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਦਵਿੰਦਰ ਸਿੰਘ, ਸੀ.ਐਫ. ਸੀਮਾ ਅਤੇ ਮਿਊਾਸੀਪਲ ਕਮੇਟੀਆਂ ਦੇ ਹੋਰ ਅਧਿਕਾਰੀ ਹਾਜ਼ਰ ਰਹੇ | ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸਹਾਇਕ ਇੰਜੀਨੀਅਰ ਸ਼ਮਸ਼ੇਰ ਸਿੰਘ ਨੇ ਹਾਜ਼ਰ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਖੁੱਲ੍ਹੀ ਸਾੜ ਨਾਲ ਪੈਦਾ ਹੋਣ ਵਾਲੇ ਗੰਭੀਰ ਵਾਤਾਵਰਨੀ ਅਤੇ ਸਿਹਤ ਸਬੰਧੀ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਜ਼ਿੰਮੇਵਾਰੀ ਨਾਲ ਕਚਰਾ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਜਾਗਰੂਕਤਾ ਕੈਂਪ ਰਾਹੀਂ ਕਰਮਚਾਰੀਆਂ ਨੂੰ ਸਾਫ਼, ਸਿਹਤਮੰਦ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਬਣਾਉਣ ਵਿਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ ਗਿਆ |