03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਨਰੇਗਾ ਬਚਾਓ ਸੰਗਰਾਮ ਤਹਿਤ ਜਗਸੀਰ ਸਿੰਘ ਕਾਲੇਕੇ ਨੇ ਸਰਕਾਰ ਨੂੰ ਘੇਰਿਆ <br/>

ਅਜੀਤ ਡੈਸਕ 30-01-2026
ਬਾਘਾ ਪੁਰਾਣਾ, 29 ਜਨਵਰੀ (ਟਿੰਕੂ ਕਾਠਪਾਲ)-ਕਾਂਗਰਸ ਦੇ ਹਲਕਾ ਬਾਘਾ ਪੁਰਾਣਾ ਤੋਂ ਸੀਨੀਅਰ ਆਗੂ ਜਗਸੀਰ ਸਿੰਘ ਕਾਲੇਕੇ ਵਲੋਂ ਮਨਰੇਗਾ ਬਚਾਓ ਸੰਗਰਾਮ ਦੇ ਤਹਿਤ ਪਿੰਡ ਚੰਦ ਨਵਾਂ ਅਤੇ ਕਾਲੇਕੇ ਵਿਖੇ ਮਨਰੇਗਾ ਕਾਮਿਆਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਦੌਰਾਨ ਮਨਰੇਗਾ ਨਾਲ ਜੁੜੀਆਂ ਸਮੱਸਿਆਵਾਂ, ਕੰਮ ਦੀ ਘਾਟ, ਮਜ਼ਦੂਰੀ ਦੇਰੀ ਨਾਲ ਮਿਲਣ ਅਤੇ ਕੰਮ ਦੇ ਦਿਨ ਘਟਾਏ ਜਾਣ ਸਬੰਧੀ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਗਸੀਰ ਸਿੰਘ ਕਾਲੇਕੇ ਨੇ ਕਿਹਾ ਕਿ ਮਨਰੇਗਾ ਯੋਜਨਾ ਗਰੀਬ ਅਤੇ ਮਜ਼ਦੂਰ ਵਰਗ ਲਈ ਜੀਵਨ ਰੇਖਾ ਹੈ, ਪਰ ਮੌਜੂਦਾ ਸਰਕਾਰ ਵਲੋਂ ਇਸ ਯੋਜਨਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਆਖਿਆ ਕਿ ਕਈ ਪਿੰਡਾਂ ਵਿਚ ਮਨਰੇਗਾ ਦੇ ਕੰਮ ਬੰਦ ਪਏ ਹਨ, ਕਾਮਿਆਂ ਨੂੰ ਸਮੇਂ ਸਿਰ ਮਜ਼ਦੂਰੀ ਨਹੀਂ ਮਿਲ ਰਹੀ ਅਤੇ 100 ਦਿਨਾਂ ਦੇ ਰੋਜ਼ਗਾਰ ਦੀ ਗਾਰੰਟੀ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਰਹਿ ਗਈ | ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਮਨਰੇਗਾ ਕਾਮਿਆਂ ਦੇ ਹੱਕਾਂ ਲਈ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਲੜਾਈ ਲੜੇਗੀ ਅਤੇ ਕਿਸੇ ਵੀ ਕੀਮਤ 'ਤੇ ਮਜ਼ਦੂਰਾਂ ਨਾਲ ਧੋਖਾ ਨਹੀਂ ਹੋਣ ਦਿੱਤਾ ਜਾਵੇਗਾ | ਕਾਲੇਕੇ ਨੇ ਮੰਗ ਕੀਤੀ ਕਿ ਮਨਰੇਗਾ ਅਧੀਨ ਕੰਮਾਂ ਦੀ ਗਿਣਤੀ ਵਧਾਈ ਜਾਵੇ, ਬਕਾਇਆ ਮਜ਼ਦੂਰੀ ਤੁਰੰਤ ਜਾਰੀ ਕੀਤੀ ਜਾਵੇ ਅਤੇ ਹਰ ਕਾਮੇ ਨੂੰ ਪੂਰੇ 100 ਦਿਨਾਂ ਦਾ ਰੋਜ਼ਗਾਰ ਯਕੀਨੀ ਬਣਾਇਆ ਜਾਵੇ | ਇਸ ਮੌਕੇ ਉਨ੍ਹਾਂ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਮਨਰੇਗਾ ਵਿਚ ਲਿਆਂਦੇ ਗਏ ਬਦਲਾਅ ਤਹਿਤ ਜੀ ਰਾਮ ਜੀ ਸਕੀਮ ਦੀ ਪੁਰਜੋਰ ਨਿੰਦਾ ਕੀਤੀ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਚੰਦ ਨਵਾਂ, ਸਰਪੰਚ ਜਗਦੇਵ ਸਿੰਘ ਛੋਟਾ ਘਰ, ਬਲਵਿੰਦਰ ਸਿੰਘ ਪੰਚ, ਮੇਜਰ ਸਿੰਘ ਸਾਬਕਾ ਸੰਮਤੀ ਮੈਂਬਰ, ਕਰਨ ਬਾਜਵਾ, ਗੁਰਮੇਲ ਸਿੰਘ ਕਾਲੇਕੇ, ਡਾ. ਰੇਸ਼ਮ ਸਿੰਘ, ਪੀ.ਏ. ਨਵਜੋਤ ਚੰਦ ਨਵਾਂ ਅਤੇ ਮਿੰਦਾ ਰਾਜੇਆਣਾ ਹਾਜ਼ਰ ਸਨ | ਸਾਰੇ ਆਗੂਆਂ ਨੇ ਇਕ ਸੁਰ ਵਿਚ ਮਨਰੇਗਾ ਬਚਾਓ ਸੰਗਰਾਮ ਨੂੰ ਹੋਰ ਤੇਜ਼ ਕਰਨ ਅਤੇ ਮਜ਼ਦੂਰ ਵਰਗ ਦੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ |

ਪਿਛਲੀ ਖ਼ਬਰ ਪਿੰਡ ਰੋਡੇ 'ਚ ਨਾਮਧਾਰੀ ਪੰਥ ਦੇ ਬਾਨੀ ਬਾਬਾ ਰਾਮ ਸਿੰਘ ਦਾ ਜਨਮ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਵਲੋਂ ਜਾਗਰੂਕਤਾ ਕੈਂਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।