03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪਿੰਡ ਰੋਡੇ 'ਚ ਨਾਮਧਾਰੀ ਪੰਥ ਦੇ ਬਾਨੀ ਬਾਬਾ ਰਾਮ ਸਿੰਘ ਦਾ ਜਨਮ ਦਿਹਾੜਾ ਮਨਾਇਆ <br/>

ਅਜੀਤ ਡੈਸਕ 30-01-2026
ਸਮਾਲਸਰ, 29 ਜਨਵਰੀ (ਗੁਰਜੰਟ ਕਲਸੀ ਲੰਡੇ)-ਨਾਮਧਾਰੀ ਲਹਿਰ ਦੇ ਬਾਨੀ ਬਾਬਾ ਰਾਮ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਬਸੰਤ ਪੰਚਮੀ ਦਾ ਤਿਉਹਾਰ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਨਾਮਧਾਰੀ ਵਿਖੇ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਪ੍ਰੇਮਜੀਤ ਸਿੰਘ ਗਾਫਿਲ ਦੇ ਜਥੇ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਕਰਕੇ ਜਿੱਥੇ ਗੁਰੂ ਗ੍ਰੰਥ ਸਾਹਿਬ ਦੀਆਂ ਅਨਮੋਲ ਸਿੱਖਿਆਵਾਂ ਦਾ ਪ੍ਰਗਟਾਵਾ ਕੀਤਾ, ਉੱਥੇ ਬਾਬਾ ਰਾਮ ਸਿੰਘ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਖ਼ਾਲਸਾਈ ਫ਼ੌਜ 'ਚੋ ਨਿਭਾਈਆਂ ਸੇਵਾਵਾਂ, ਸਮਾਜਿਕ ਸੁਧਾਰਾਂ ਅਤੇ ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ 'ਚ ਸਰਬੱਤ ਦੇ ਭਲੇ ਦੀ ਅਰਦਾਸ ਸ਼ਮੂਲੀਅਤ ਕੀਤੀ | ਇਸ ਸਮਾਗਮ 'ਚ ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਪਿੰਡ ਰੋਡੇ ਸਰਪੰਚ ਗਗਨ ਸਿੰਘ, ਹਰਪ੍ਰੀਤ ਸਿੰਘ ਪੰਚਾਇਤ ਮੈਂਬਰ, ਸੁਖਵਿੰਦਰ ਸਿੰਘ ਪੱਪਾ ਡਾਇਰੈਕਟਰ ਪੰਜਾਬ ਐਗਰੀਕਲਚਰ ਡਿਵੈਲਪਮੈਂਟ ਬੈਂਕ, ਇੰਜੀ. ਮਨਦੀਪ ਸਿੰਘ ਯੂ.ਡੀ.ਸੀ. ਸਮਾਲਸਰ ਅਤੇ ਗੁਰਮੇਲ ਸਿੰਘ ਕਾਨਪੁਰੀ ਨੇ ਵੀ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ ਗਣਤੰਤਰ ਦਿਵਸ 'ਤੇ ਹੜ੍ਹ ਪੀੜਤਾਂ ਦੀ ਮਦਦ ਕਰਨ ਵਾਲੇ ਸਰਪੰਚ ਰਾਜਵੀਰ ਕੰਗ ਦਾ ਸਨਮਾਨ <br/> ਅਗਲੀ ਖ਼ਬਰ ਮਨਰੇਗਾ ਬਚਾਓ ਸੰਗਰਾਮ ਤਹਿਤ ਜਗਸੀਰ ਸਿੰਘ ਕਾਲੇਕੇ ਨੇ ਸਰਕਾਰ ਨੂੰ ਘੇਰਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।