03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਵਿਦਿਆਰਥਣਾਂ ਨੇ ਰੁਸ਼ਨਾਇਆ ਸੁਖਾਨੰਦ ਸੰਸਥਾਵਾਂ ਦਾ ਨਾਂਅ <br/>

ਅਜੀਤ ਡੈਸਕ 30-01-2026
ਠੱਠੀ ਭਾਈ, 29 ਜਨਵਰੀ (ਜਗਰੂਪ ਸਿੰਘ ਮਠਾੜੂ)-ਜ਼ਿਲ੍ਹਾ ਪੱਧਰੀ ਯੁਵਕ ਦਿਵਸ ਮੌਕੇ ਡਾਇਰੈਕਟੋਰੇਟ, ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਡੀ.ਐਮ. ਕਾਲਜ ਆਫ਼ ਐਜੂਕੇਸ਼ਨ ਮੋਗਾ ਵਿਖੇ ਜ਼ਿਲੇ੍ਹ ਦੇ ਸਮੂਹ ਰੈੱਡ ਰਿਬਨ ਕਲੱਬ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਅਤੇ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਦੀਆਂ ਵਿਦਿਆਰਥਣਾਂ ਨੇ ਵੱਧ-ਚੜ੍ਹ ਕੇ ਭਾਗ ਲਿਆ | ਸਲੋਗਨ ਲੇਖਣ ਮੁਕਾਬਲੇ ਵਿਚ ਕਾਲਜ ਆਫ਼ ਐਜੂਕੇਸ਼ਨ, ਸੁਖਾਨੰਦ ਦੀ ਬੀ.ਐਡ. ਭਾਗ ਦੂਜਾ ਦੀ ਵਿਦਿਆਰਥਣ ਲਖਵੀਰ ਕੌਰ ਨੇ ਪਹਿਲਾ ਅਤੇ ਡਿਗਰੀ ਕਾਲਜ, ਸੁਖਾਨੰਦ ਬੀ.ਐਸ.ਸੀ. ਭਾਗ ਪਹਿਲਾ ਦੀ ਅਵਨੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਪੋਸਟਰ ਮੇਕਿੰਗ ਮੁਕਾਬਲੇ ਵਿਚ ਬੀ.ਐਡ. ਭਾਗ ਦੂਜਾ ਦੀ ਵਿਦਿਆਰਥਣ ਕਿਰਨਜੀਤ ਕੌਰ ਨੇ ਦੂਜਾ ਸਥਾਨ ਹਾਸਲ ਕਰਕੇ ਸਨਮਾਨ ਪ੍ਰਾਪਤ ਕੀਤਾ ਅਤੇ ਸੰਸਥਾ ਦਾ ਨਾਂਅ ਰੁਸ਼ਨਾਇਆ | ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਲਈ ਸੁਖਾਨੰਦ ਸੰਸਥਾਵਾਂ ਦੀ ਸਮੁੱਚੀ ਪ੍ਰਬੰਧਕੀ ਕਮੇਟੀ ਅਤੇ ਕਾਲਜ ਪਿ੍ੰਸੀਪਲ ਡਾ. ਸੋਨੀਆ ਜਿੰਦਲ ਨੇ ਜੇਤੂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਮੁਬਾਰਕਬਾਦ ਦਿੱਤੀ |

ਪਿਛਲੀ ਖ਼ਬਰ ਸ਼ਿਆਮ ਸੇਵਾ ਸੁਸਾਇਟੀ ਵਲੋਂ ਸ਼ਹਿਰ 'ਚ ਕਰਵਾਏ ਜਾ ਰਹੇ ਸਮਾਗਮ ਸ਼ਲਾਘਾਯੋਗ- ਵਧਵਾ ਅਗਲੀ ਖ਼ਬਰ ਸਮਾਜ ਸੇਵੀ ਨਰੇਸ਼ ਗੋਇਲ ਨੂੰ ਜ਼ਿਲ੍ਹਾ ਪੱਧਰੀ ਸਮਾਗਮ 'ਤੇ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।