ਮੋਗਾ, 29 ਜਨਵਰੀ (ਅਸ਼ੋਕ ਬਾਂਸਲ)-ਸ਼ਿਆਮ ਸੇਵਾ ਸੋਸਾਇਟੀ ਵਲੋਂ ਸ਼ਹਿਰ ਵਿਚ ਕੀਤੇ ਜਾ ਰਹੇ ਧਾਰਮਿਕ ਸਮਾਗਮ ਇਕ ਸ਼ਲਾਘਾਯੋਗ ਉਪਰਾਲਾ ਹਨ ਅਤੇ ਸਾਨੂੰ ਸਾਰਿਆਂ ਨੂੰ ਉਤਸ਼ਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ | ਇਹ ਵਿਚਾਰ ਸ੍ਰੀ ਲਾਲ ਦੁਆਰਾ ਮੰਦਰ ਦੇ ਚੇਅਰਮੈਨ ਰਾਜੇਂਦਰ ਵਧਵਾ ਅਤੇ ਕੁਲਦੀਪ ਵਧਵਾ ਨੇ 21 ਫਰਵਰੀ ਤੋਂ 1 ਮਾਰਚ ਤੱਕ ਮੋਗਾ ਦੀ ਜਲੰਧਰ ਕਾਲੋਨੀ ਵਿਚ ਸ਼ਿਆਮ ਮੰਦਰ ਵਲੋਂ ਆਯੋਜਿਤ ਕੀਤੇ ਜਾ ਰਹੇ 14 ਵੇਂ ਫਾਲਗੁਨ ਮਹੋਤਸਵ ਲਈ ਸੱਦਾ ਪੱਤਰ ਜਾਰੀ ਕਰਦਿਆਂ ਪ੍ਰਗਟ ਕੀਤੇ | ਇਸ ਮੌਕੇ ਸ਼ਿਆਮ ਸੇਵਾ ਸੁਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ, ਚੇਅਰਮੈਨ ਅਜੇ ਗਰਗ, ਸਾਬਕਾ ਕੌਂਸਲਰ ਭੂਸ਼ਨ ਗਰਗ, ਕੈਸ਼ੀਅਰ ਰਾਮ ਪ੍ਰਕਾਸ਼ ਮੰਗਲਾ, ਚੰਦਰ ਮੋਹਨ ਸਹਿਗਲ, ਪ੍ਰਧਾਨ ਵਿਨੋਦ ਪੋਪਲੀ, ਭੁਪੇਸ਼ ਸ਼ਰਮਾ, ਸੰਜੀਵ ਕੁਮਾਰ ਟੀਟੂ, ਸੁਦਾਮਾ ਪੁਰੀ, ਜਗਜੀਵ ਧੀਰ, ਗਗਨ ਰਾਮ ਅਰਗੌੜਾ, ਗਗਨ ਰਾਮ ਅਰਪੜਾ, ਏ. ਕਪੂਰ, ਰਾਜੇਸ਼ ਸਿੰਗਲਾ, ਰਾਜੇਸ਼ ਕੁਮਾਰ ਰਾਜੂ, ਰਾਜੇਸ਼ ਗੋਇਲ, ਡਾ. ਵੰਸ਼ ਸ਼ਰਮਾ ਆਦਿ ਅਧਿਕਾਰੀ ਹਾਜ਼ਰ ਸਨ | ਇਸ ਮੌਕੇ ਸ਼ਿਆਮ ਸੇਵਾ ਸੁਸਾਇਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼ਿਆਮ ਬਾਬਾ ਦਾ 14ਵਾਂ ਫਾਲਗੁਨ ਮਹੋਤਸਵ ਸੁਸਾਇਟੀ ਵਲੋਂ 21 ਫਰਵਰੀ ਤੋਂ 1 ਮਾਰਚ ਤੱਕ ਜਲੰਧਰ ਕਾਲੋਨੀ ਸਥਿਤ ਸ਼ਿਆਮ ਮੰਦਰ ਵਿਖੇ ਸ਼ਾਮ 6 ਵਜੇ ਤੋਂ ਭਗਵਾਨ ਦੀ ਇੱਛਾ ਤੱਕ ਮਨਾਇਆ ਜਾਵੇਗਾ | ਇਸ ਫਾਲਗੁਨ ਮਹੋਤਸਵ ਵਿਚ ਸ਼ਿਆਮ ਬਾਬਾ ਦਾ ਦਰਬਾਰ, ਅਲੌਕਿਕ ਸਜਾਵਟ, ਛਪਣ ਭੋਗ ਖਿੱਚ ਦਾ ਕੇਂਦਰ ਹੋਣਗੇ | ਇਸ ਦੌਰਾਨ ਲੰਗਰ ਪ੍ਰਸ਼ਾਦ ਨਿਰੰਤਰ ਵੰਡਿਆਂ ਜਾਵੇਗਾ | ਇਸ ਮਹੋਤਸਵ ਵਿਚ ਵੱਖ-ਵੱਖ ਭਜਨ ਗਾਇਕ ਸ਼ਿਆਮ ਬਾਬਾ ਦੇ ਗੁਣ ਗਾਉਣਗੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਫਾਲਗੁਨ ਮਹੋਤਸਵ ਵਿਚ ਪਹੁੰਚਣ ਅਤੇ ਸ਼ਿਆਮ ਬਾਬਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ |