03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਬੀ.ਐੱਡ. ਕਾਲਜ ਢੁੱਡੀਕੇ ਵਿਖੇ ਲਾਲਾ ਲਾਜਪਤ ਰਾਏ ਦਾ ਜਨਮ ਦਿਵਸ ਮਨਾਇਆ <br/>

ਅਜੀਤ ਡੈਸਕ 30-01-2026
ਅਜੀਤਵਾਲ 29 ਜਨਵਰੀ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਵਿਖੇ ਆਜ਼ਾਦੀ ਸੰਗਰਾਮੀ ਲਾਲਾ ਲਾਜਪਤ ਰਾਏ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮਾਗਮ 'ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਹੀਰਾ ਲਾਲ ਸ਼ਰਮਾ, ਚੇਅਰਮੈਨ ਡਾ. ਰੋਹਨ ਸਚਦੇਵਾ ਅਤੇ ਜਨਰਲ ਸਕੱਤਰ ਡਾ. ਹਰਜੋਤ ਕਮਲ ਵਲੋਂ ਲਾਲਾ ਨੂੰ ਸ਼ਰਧਾਂਜਲੀ ਦਿੱਤੀ ਗਈ | ਕਾਲਜ ਪਿ੍ੰਸੀਪਲ ਡਾ. ਮਿਸਿਜ਼ ਉਮੇਸ਼ ਨੇ ਬੀ.ਐੱਡ, ਐਮ.ਐੱਡ. ਅਤੇ ਈ.ਟੀ.ਟੀ. ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਨੇ ਦੇਸ਼ ਦੀ ਆਜ਼ਾਦੀ ਲਈ ਅਮੁੱਲ ਯੋਗਦਾਨ ਪਾਇਆ, ਉਨ੍ਹਾਂ ਦਾ ਜੀਵਨ ਸਾਡੇ ਸਭ ਲਈ ਪ੍ਰੇਰਨਾ ਦਾ ਸਰੋਤ ਹੈ | ਇਸ ਮੌਕੇ ਵਿਦਿਆਰਥੀਆਂ ਵਲੋਂ ਭਾਸ਼ਣ ਅਤੇ ਕਵਿਤਾਵਾਂ ਰਾਹੀਂ ਲਾਲਾ ਜੀ ਦੇ ਦੇਸ਼ ਭਗਤੀ ਭਰੇ ਜੀਵਨ 'ਤੇ ਚਾਨਣਾ ਪਾਇਆ | ਕਾਲਜ ਦੇ ਐਸੋ. ਪ੍ਰੋ. ਡਾ. ਅਜੇ ਕੁਮਾਰ ਨੇ ਲਾਲਾ ਲਾਜਪਤ ਰਾਏ ਨੂੰ ਨਿਡਰ ਅਤੇ ਮਹਾਨ ਦੇਸ਼ ਭਗਤ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਤਿਆਗ, ਸੇਵਾ ਅਤੇ ਰਾਸ਼ਟਰੀ ਭਗਤੀ ਦੀ ਅਨੋਖੀ ਮਿਸਾਲ ਹੈ, ਉਨ੍ਹਾਂ ਦੇ ਆਦਰਸ਼ ਅੱਜ ਦੇ ਨੌਜਵਾਨਾਂ ਨੂੰ ਸਚਾਈ, ਹਿੰਮਤ ਅਤੇ ਦੇਸ਼ ਦੀ ਸੇਵਾ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕਰਦੇ ਹਨ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਲਾਲਾ ਜੀ ਨੂੰ ਸ਼ਰਧਾ ਦੇ ਫ਼ੁੱਲ ਅਰਪਿਤ ਕੀਤੇ |

ਪਿਛਲੀ ਖ਼ਬਰ ਨਿਰਮਲ ਸਿੰਘ ਸਾਬਕਾ ਸਰਪੰਚ ਮਾਨੋਚਾਹਲ ਨੂੰ ਸਦਮਾ, ਮਾਤਾ ਦਾ ਦਿਹਾਤ ਅਗਲੀ ਖ਼ਬਰ ਨਗਰ ਨਿਗਮ ਦੇ ਨਵ-ਨਿਯੁਕਤ ਮੇਅਰ ਪ੍ਰਵੀਨ ਸ਼ਰਮਾ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।