02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੰਤ ਦਰਬਾਰਾ ਸਿੰਘ ਲੋਪੋਂ ਕਾਲਜ 'ਚ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਮਨਾਇਆ <br/>

ਅਜੀਤ ਡੈਸਕ 30-01-2026
ਨਿਹਾਲ ਸਿੰਘ ਵਾਲਾ, 29 ਜਨਵਰੀ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਤ ਦਰਬਾਰਾ ਸਿੰਘ ਕਾਲਜ ਫ਼ਾਰ ਵਿਮਨ ਵਿਖੇ 16ਵਾਂ ਰਾਸ਼ਟਰੀ ਵੋਟਰ ਦਿਵਸ ਅਤੇ 77ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਜਿਸ ਦੇ ਤਹਿਤ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਵੋਟਰ ਦਿਵਸ ਅਤੇ ਵੋਟ ਦੀ ਵਰਤੋਂ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ ਗਏ | ਇਸ ਤੋਂ ਇਲਾਵਾ ਗਣਤੰਤਰ ਦਿਵਸ ਨੂੰ ਸਮਰਪਿਤ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਗੀਤ, ਕਵਿਤਾ ਅਤੇ ਭਾਸ਼ਣ ਪੇਸ਼ ਕੀਤੇ ਗਏ ਅਤੇ ਕਾਲਜ ਦੇ ਸਹਾਇਕ ਪ੍ਰੋਫੈਸਰ ਰਮਨਜੀਤ ਕੌਰ (ਫਾਈਨ ਆਰਟਸ) ਵਲੋਂ ਵਿਦਿਆਰਥਣਾਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ | ਸਮਾਗਮ ਦੇ ਅਖੀਰ 'ਚ ਕਾਲਜ ਦੇ ਕੋਆਰਡੀਨੇਟਰ ਡਾ. ਬਲਵਿੰਦਰ ਕੌਰ ਨੇ ਆਪਣੇ ਭਾਸ਼ਣ ਦੌਰਾਨ ਵਿਦਿਆਰਥਣਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਪੋਸਟਰ ਮੇਕਿੰਗ ਮੁਕਾਬਲੇ 'ਚ ਹਿੱਸਾ ਲੈਣ ਵਾਲੀਆਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ | ਇਸ ਤੋਂ ਇਲਾਵਾ ਉਨ੍ਹਾਂ ਨੇ ਸਮੂਹ ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥਣਾਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਮੰਚ ਦਾ ਸੰਚਾਲਨ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਰਜਿੰਦਰ ਕੌਰ ਨੇ ਕੀਤਾ |

ਪਿਛਲੀ ਖ਼ਬਰ ਦਰਬਾਰ ਸੰਪਰਦਾਇ ਲੋਪੋਂ ਵਲੋਂ ਇਕ ਰੋਜ਼ਾ ਧਾਰਮਿਕ ਨੂਰਾਨੀ ਦੀਵਾਨ ਸਜਾਏ ਅਗਲੀ ਖ਼ਬਰ ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਵਿਖੇ ਸਾਲਾਨਾ ਸਮਾਗਮ 'ਵਿਰਾਸਤ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।